Share on Facebook Share on Twitter Share on Google+ Share on Pinterest Share on Linkedin ਹਿਊਮਨ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਿਹਤ ਨਿਗਮ ਦੇ ਬਾਹਰ ਜ਼ਬਰਦਸਤ ਰੋਸ ਮੁਜ਼ਾਹਰਾ ਐਸਸੀ\ਬੀਸੀ ਮਹਾ ਪੰਚਾਇਤ ਨੇ ਮੁਹਾਲੀ ਵਿੱਚ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਨਬਜ਼-ਏ-ਪੰਜਾਬ, ਮੁਹਾਲੀ, 21 ਦਸੰਬਰ: ਹਿਊਮਨ ਵੈੱਲਫੇਅਰ ਐਸੋਸੀਏਸ਼ਨ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਸੂਬਾ ਪ੍ਰਧਾਨ ਸ਼ਵਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਅੱਜ ਇੱਥੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਫ਼ਤਰ ਦੇ ਬਾਹਰ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਮੌਕੇ ਸੂਬਾ ਪ੍ਰਧਾਨ ਸ਼ਵਿੰਦਰ ਸਿੰਘ ਲੱਖੋਵਾਲ ਅਤੇ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਤੇ ਹੋਰਨਾਂ ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਨਾਗਰਿਕ ਯੋਗ ਵਿਅਕਤੀਆਂ ਨੂੰ ਅਣਡਿੱਠ ਕਰਕੇ ਬਾਹਰੀ ਸੂਬਿਆਂ ਦੇ ਵਿਅਕਤੀਆਂ ਦੀ ਭਰਤੀ ਤੁਰੰਤ ਰੱਦ ਕੀਤੀ ਜਾਵੇ, ਸੇਵਾਮੁਕਤੀ ਤੋਂ ਬਾਅਦ ਗੈਰ-ਕਾਨੂੰਨੀ ਤੌਰ ’ਤੇ ਠੇਕਾ ਪ੍ਰਣਾਲੀ ਤਹਿਤ ਭਰਤੀ ਕੀਤੇ ਅਧਿਕਾਰੀਆਂ ਦੀ ਨਿਯੁਕਤੀ ਰੱਦ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਖਵਾਂਕਰਨ ਨੀਤੀ ਲਾਗੂ ਕਰਕੇ ਦਲਿਤ ਵਰਗ ਦੇ ਵਿਅਕਤੀਆਂ ਨੂੰ ਸਰਕਾਰੀ ਵਿਭਾਗਾਂ ਵਿੱਚ ਨੌਕਰੀ ਦਿੱਤੀ ਜਾਵੇ ਅਤੇ ਪਿਛਲਾ ਬੈਕਲਾਗ ਪੂਰਾ ਕੀਤਾ ਜਾਵੇ। ਨਾਲ ਹੀ ਦਰਜਾ ਚਾਰ ਕਰਮਚਾਰੀਆਂ ਦੀਆਂ ਬਣਦੀਆਂ ਤਰੱਕੀਆਂ ਕਰਨ, ਨਿਗਮ ਦੇ ਇੰਜੀਨੀਅਰਿੰਗ ਵਿੰਗ ਵਿੱਚ ਹੋਈਆਂ ਬੇਨਿਯਮੀਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਇਸ ਮੌਕੇ ਰਾਜ ਕੁਮਾਰ ਜੋਸ਼ੀ ਅੰਮ੍ਰਿਤਸਰ, ਮਨਜੀਤ ਸਿੰਘ ਬਾਜਵਾ ਜਨਰਲ ਸਕੱਤਰ, ਅਮਰਜੀਤ ਸਿੰਘ ਰੰਧਾਵਾ, ਸਰਬਜੀਤ ਸਿੰਘ ਲੱਖੋਵਾਲ, ਬੰਸੀ ਲਾਲ ਬਟਾਲਾ, ਜਸਵਿੰਦਰ ਸਿੰਘ ਨਾਗੀ, ਤਰਸੇਮ ਸਿੰਘ, ਕ੍ਰਿਪਾਲ ਸਿੰਘ, ਬਲਦੇਵ ਸਿੰਘ ਵੀ ਮੌਜੂਦ ਸਨ। ਉਧਰ, ਇਸੇ ਦੌਰਾਨ ਐਸਸੀ\ਬੀਸੀ ਮਹਾਂ ਪੰਚਾਇਤ ਦੇ ਬੈਨਰ ਹੇਠ ਅੱਜ ਇੱਥੋਂ ਦੇ ਫੇਜ਼-7 ਸਥਿਤ ਟਰੈਫ਼ਿਕ ਲਾਈਟ ਪੁਆਇੰਟ ’ਤੇ ਇਕੱਠ ਕਰਕੇ ਪੰਜਾਬ ਸਰਕਾਰ ਦੀਆਂ ਦਲਿਤ ਵਿਰੋਧੀ ਨੀਤੀਆਂ ਖ਼ਿਲਾਫ਼ ਧਰਨਾ ਦਿੱਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ। ਇਸ ਮੌਕੇ ਐਸਸੀ\ਬੀਸੀ ਮਹਾਂ ਪੰਚਾਇਤ ਦੇ ਆਗੂਆਂ ਜਸਵੀਰ ਸਿੰਘ ਪਾਬਲੀ, ਗੁਰਪ੍ਰੀਤ ਸਿੰਘ ਜੇਈ, ਬਲਵਿੰਦਰ ਸਿੰਘ ਕੁੰਭੜਾ, ਅਵਤਾਰ ਸਿੰਘ ਸੈਂਪਲਾ, ਰੇਸ਼ਮ ਸਿੰਘ ਕਾਹਲੋਂ, ਬਲਜੀਤ ਸਿੰਘ, ਗੁਰਮੁੱਖ ਸਿੰਘ ਢੋਲਣ ਮਾਜਰਾ, ਕੁਲਦੀਪ ਸਿੰਘ ਸਹੋਤਾ, ਪ੍ਰਭਦਿਆਲ ਸਾਬਕਾ ਮੈਂਬਰ ਐਸਸੀ ਕਮਿਸ਼ਨ, ਅਵਤਾਰ ਸਿੰਘ ਸਲਾਣਾ, ਰਣਧੀਰ ਸਿੰਘ ਝਾਮਪੁਰ, ਗੁਰਮੀਤ ਸਿੰਘ ਬਹਿਲੋਲਪੁਰ, ਸ਼ਵਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹ ਕਿ ਜਥੇਬੰਦੀ ਵੱਲੋਂ ਪਿਛਲੇ ਸਮੇਂ ਤੋਂ ਲਗਾਤਾਰ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ ਪ੍ਰੰਤੂ ਹੁਣ ਤੱਕ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਜਿਸ ਕਾਰਨ ਅੱਜ ਉਨ੍ਹਾਂ ਨੂੰ ਪੱਕਾ ਮੋਰਚਾ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ