ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ, ਨਗਰ ਨਿਗਮ ਦੇ ਬਾਹਰ ਕੀਤਾ ਜ਼ਬਰਦਸਤ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ, ਮੁਹਾਲੀ, 22 ਦਸੰਬਰ:
ਮੁਹਾਲੀ ਵਿੱਚ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਪਿਛਲੇ ਦੋ ਦਿਨਾਂ ਤੋਂ ਹੜਤਾਲ ’ਤੇ ਹਨ। ਜਿਸ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਬੂਰੀ ਤਰ੍ਹਾਂ ਵਿਗੜ ਗਈ ਹੈ। ਅੱਜ ਦੂਜੇ ਦਿਨ ਸਮੂਹ ਸਫ਼ਾਈ ਸੇਵਕਾਂ ਨੇ ਮੁਹਾਲੀ ਨਗਰ ਨਿਗਮ ਦੀ ਮੀਟਿੰਗ ਦੌਰਾਨ ਜ਼ਬਰਦਸਤ ਰੋਸ ਮੁਜ਼ਾਹਰਾ ਕਰਦਿਆਂ ਪੰਜਾਬ ਦੀ ਆਪ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਅਧਿਕਾਰੀਆਂ ਨੂੰ ਰੱਜ ਕੇ ਕੋਸਿਆ। ਉਧਰ, ਸਫ਼ਾਈ ਸੇਵਕਾਂ ਦੇ ਗੁੱਸੇ ਨੂੰ ਦੇਖਦੇ ਹੋਏ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਦਿੱਤਾ ਗਿਆ ਅਤੇ ਉਨ੍ਹਾਂ ਨੇ ਹਾਊਸ ਵਿੱਚ ਆਪਣਾ ਵਿਰੋਧ ਦਰਜ ਕਰਵਾਇਆ ਅਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ।

ਮੇਅਰ ਅਮਰਜੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਹਾਊਸ ਦੀ ਮੀਟਿੰਗ ਦੌਰਾਨ ਸਾਰੇ ਕੌਂਸਲਰਾਂ ਨੇ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕੀਤਾ ਅਤੇ ਮੰਗਾਂ ਬਾਰੇ ਮਤਾ ਪਾਸ ਕੀਤਾ ਗਿਆ। ਇਸ ਤਰ੍ਹਾਂ ਜਥੇਬੰਦੀ ਨੇ ਮੰਗਾਂ ਸਬੰਧੀ ਮਤਾ ਪਾਉਣ ਲਈ ਸਮੁੱਚੇ ਹਾਊਸ ਦਾ ਧੰਨਵਾਦ ਕੀਤਾ। ਪਵਨ ਗੋਡਯਾਲ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਬਾਰੇ ਬੋਲਦਿਆਂ ਕਿਹਾ ਕਿ ਮੁਹਾਲੀ ਦੇ ਸਫ਼ਾਈ ਸੇਵਕਾਂ ਦੀ ਤਨਖ਼ਾਹ ਚੰਡੀਗੜ੍ਹ ਦੇ ਡੀਸੀ ਰੇਟ ਦੇ ਬਰਾਬਰ ਕੀਤੀ ਜਾਵੇ। ਜੇਕਰ ਕੋਈ ਅੜਚਣ ਆਉਂਦੀ ਹੈ ਤਾਂ ਸਫ਼ਾਈ ਸੇਵਕਾਂ ਦੀਆਂ ਤਨਖ਼ਾਹ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਮਤਾ ਪਾਸ ਕੀਤਾ ਗਿਆ। ਸਫ਼ਾਈ ਸੇਵਕਾਂ ’ਤੇ ਈਐਸਆਈ ਐਕਟ ਲਾਗੂ ਕਰਨਾ, ਜਲਦੀ ਵਰਦੀਆਂ ਦੇਣਾ, 500 ਰੁਪਏ ਸਪੈਸ਼ਲ ਭੱਤਾ ਲਾਗੂ ਕਰਨਾ, ਲੋੜ ਅਨੁਸਾਰ ਹੋਰ ਸਫ਼ਾਈ ਸੇਵਕਾਂ ਦੀ ਭਰਤੀ ਕਰਨਾ, ਬਾਗਬਾਨੀ ਵਿੰਗ ਬਣਾਉਣਾ, ਸਵੱਛ ਭਾਰਤ ਅਤੇ ਸੈਗਰੀਗੇਸ਼ਨ ਨੂੰ ਸਫਲ ਬਣਾਉਣ, ਸੁੱਕਾ ਗਿੱਲਾ ਕੂੜਾ ਵੱਖੋ-ਵੱਖਰਾ ਕਰਨ ਲਈ ਸ਼ਹਿਰ ਵਿੱਚ ਮੁਨਿਆਦੀ ਕਰਵਾਈ ਜਾਵੇਗੀ ਤਾਂ ਜੋ ਸ਼ਹਿਰ ਵਾਸੀਆਂ ਆਪਣੇ ਘਰਾਂ ਦਾ ਸੁੱਕਾ-ਗਿੱਲਾ ਕੁੜਾ ਵੱਖਰਾ-ਵੱਖਰਾ ਕਰਕੇ ਦੇ ਸਕਣ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…