ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ‘ਸਾਹਿਬਜ਼ਾਦੇ ਯਾਦਗਾਰੀ ਮਾਰਚ’ ਕੱਢਿਆ

‘ਆਪ’ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਸਿੱਧੂ, ਡਿਪਟੀ ਮੇਅਰ ਬੇਦੀ ਤੇ ਹੋਰਨਾਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਮਾਤਾ ਗੁਜਰ ਕੌਰ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 25 ਦਸੰਬਰ:
ਇੱਥੋਂ ਦੇ ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼-3ਬੀ1 ਦੀ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਗੁਜਰ ਕੌਰ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਹਿਬਜ਼ਾਦੇ ਯਾਦਗਾਰੀ ਮਾਰਚ ਕੱਢਿਆ ਗਿਆ। ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਸਮੇਤ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਅਕਾਲੀ ਆਗੂ ਸਿਮਰਨਜੀਤ ਸਿੰਘ ਚੰਦੂਮਾਜਰਾ, ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਕਰਮ ਸਿੰਘ ਬਬਰਾ ਧਾਰਮਿਕ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਮਾਨ, ਆਪ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਮੁੱਖ ਸਿੰਘ ਸੋਹਲ, ਆਰਪੀ ਸ਼ਰਮਾ, ਜਥੇਦਾਰ ਅਰਜਨ ਸਿੰਘ ਸ਼ੇਰਗਿੱਲ, ਤਰਲੋਚਨ ਸਿੰਘ, ਆਪ ਵਲੰਟੀਅਰ ਅਕਵਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਭੜਾ, ਹਰਬਿੰਦਰ ਸਿੰਘ ਸੈਣੀ, ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਬਲਿੰਦਰ ਸਿੰਘ, ਮੰਨਾ ਸੰਧੂ, ਡਾ. ਕੁਲਦੀਪ ਸਿੰਘ ਅਤੇ ਬਲਜੀਤ ਸਿੰਘ ਹੈਪੀ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਇਆ ਸਾਹਿਬਜ਼ਾਦੇ ਯਾਦਗਾਰੀ ਮਾਰਚ ਚਾਵਲਾ ਚੌਕ, ਸਕੂਟਰ ਮਾਰਕੀਟ ਫੇਜ਼-7, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ, ਫੇਜ਼-9 ਅਤੇ ਫੇਜ਼-10 ਤੋਂ ਅੱਗੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11 ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਦਗਾਰੀ ਮਾਰਚ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਰਸਤੇ ਵਿੱਚ ਵੀ ਥਾਂ-ਥਾਂ ਯਾਦਗਾਰੀ ਮਾਰਚ ਦਾ ਸਵਾਗਤ ਕੀਤਾ ਗਿਆ ਅਤੇ ਸ਼ਰਧਾਲੂਆਂ ਵੱਲੋਂ ਚਾਹ, ਬਰੈੱਡ ਪਕੌੜੇ ਅਤੇ ਸੁੱਕੇ ਮੇਵਿਆਂ ਦੇ ਲੰਗਰ ਲਗਾਏ ਗਏ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਦਸੰਬਰ (ਪੋਹ) ਦਾ ਮਹੀਨਾ ਜਿਸ ਵਿੱਚ ਗੁਰੂ ਗੋਬਿੰਦ ਸਿੰਘ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਮਹਾਨ ਕੁਰਬਾਨੀ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਸਮੇਤ ਛੋਟੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦੀ ਸ਼ਹਾਦਤ ਨੇ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ ਅਤੇ ਛੋਟੀ ਉਮਰ ਵਿੱਚ ਦਿੱਤੀ ਗਈ ਮਹਾਨ ਕੁਰਬਾਨੀ ਦੀ ਮਿਸਾਲ ਸੰਸਾਰ ਦੇ ਇਤਿਹਾਸ ਵਿੱਚ ਕਿਤੇ ਵੀ ਨਹੀਂ ਮਿਲਦੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…