Share on Facebook Share on Twitter Share on Google+ Share on Pinterest Share on Linkedin 31 ਦਸੰਬਰ ਦੀ ਸ਼ਾਮ ਨੂੰ ਦੇਰ ਰਾਤ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ-ਫੜੀਆਂ ਤੇ ਦੁਕਾਨਾਂ ਬੰਦ ਕਰਨ ਦਾ ਸਮਾਂ ਤੈਅ ਨਬਜ਼-ਏ-ਪੰਜਾਬ, ਮੁਹਾਲੀ, 26 ਦਸੰਬਰ: ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ ਮੁਹਾਲੀ ਜ਼ਿਲ੍ਹੇ ਵਿੱਚ ਨਾਈਟ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾਂ, ਸੜਕ ਕਿਨਾਰੇ ਖੜਨ ਵਾਲੀਆਂ ਰੇੜੀਆਂ-ਫੜੀਆਂ ਬੰਦ ਕਰਨ ਦਾ ਸਮਾਂ ਨਿਰਧਾਰਿਤ ਕਰਦਿਆਂ 31 ਦਸੰਬਰ ਤੇ 1 ਜਨਵਰੀ 2024 ਦੀ ਦਰਮਿਆਨੀ ਰਾਤ ਨੂੰ ਦੇਰ ਰਾਤ ਇੱਕ ਵਜੇ ਤੱਕ ਕਰਨ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖੀ ਜਾ ਸਕੇ। ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਆਮ ਦੇਖਣ ਵਿੱਚ ਆਇਆ ਹੈ ਕਿ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ 31 ਦਸੰਬਰ ਦੀ ਸ਼ਾਮ ਤੋਂ ਲੈ ਕੇ ਦੇਰ ਰਾਤ ਤੱਕ ਨਾਈਟ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ-ਫੜੀਆਂ ਅਤੇ ਦੁਕਾਨਾਂ ਖੁੱਲ੍ਹੀਆਂ ਰਹਿੰਦੀਆਂ ਹਨ। ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਦੇ ਫਲਸਰੂਪ ਮੁਹਾਲੀ ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਤੁਰੰਤ ਪ੍ਰਭਾਵ ਨਾਲ ਉਕਤ ਹੁਕਮ ਲਾਗੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਦਾਰਿਆਂ ਅਤੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ