ਏਅਰਪੋਰਟ ਸੜਕ ’ਤੇ ਤੇਜ ਰਫ਼ਤਾਰ ਟਿੱਪਰ ਨੇ ਐਕਟਿਵਾ ਨੂੰ ਟੱਕਰ ਮਾਰੀ, ਪਤੀ-ਪਤਨੀ ਦੀ ਮੌਤ

ਨਬਜ਼-ਏ-ਪੰਜਾਬ, ਮੁਹਾਲੀ, 26 ਦਸੰਬਰ:
ਮੁਹਾਲੀ ਕੌਮਾਂਤਰੀ ਏਅਰਪੋਰਟ ਸੜਕ ’ਤੇ ਅੱਜ ਵਾਪਰੇ ਇੱਕ ਸੜਕ ਹਾਦਸੇ ਵਿੱਚ ਐਕਟਿਵਾ ’ਤੇ ਜਾ ਰਹੇ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਰਾਕੇਸ਼ ਗੋਇਲ (50) ਅਤੇ ਉਸ ਦੀ ਪਤਨੀ ਨਿਸ਼ੂ ਗੋਇਲ (48) ਦੇ ਰੂਪ ਵਿੱਚ ਹੋਈ ਹੈ। ਦੱਸਿਆ ਗਿਆ ਹੈ ਕਿ ਇਹ ਦੋਵੇਂ ਲਗਪਗ 6 ਕੁ ਮਹੀਨੇ ਪਹਿਲਾਂ ਹੀ ਜੈਪੁਰ ਤੋਂ ਮੁਹਾਲੀ ਸ਼ਿਫ਼ਟ ਹੋਏ ਸਨ। ਅੱਜ ਸਵੇਰੇ ਉਹ ਆਪਣੀ ਦੁਕਾਨ ’ਤੇ ਜਾ ਰਹੇ ਸਨ, ਕਿ ਰਸਤੇ ਵਿੱਚ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਦੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਥਾਣਾ ਮੁਖੀ ਹਿੰਮਤ ਸਿੰਘ ਨੇ ਦੱਸਿਆ ਕਿ ਅੱਜ ਮੁਹਾਲੀ ਏਅਰਪੋਰਟ ਸੜਕ ’ਤੇ ਇਹ ਹਾਦਸਾ ਵਾਪਰਿਆ ਹੈ। ਰਾਕੇਸ਼ ਗੋਇਲ ਆਪਣੀ ਪਤਨੀ ਨਿਸ਼ੂ ਗੋਇਲ ਐਕਟਿਵਾ ਸਕੂਟਰ ’ਤੇ ਸਵਾਰ ਹੋ ਕੇ ਆਪਣੇ ਕੰਮ ’ਤੇ ਜਾ ਰਹੇ ਸੀ ਕਿ ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਐਕਟਿਵਾ ਕੁਚਲ ਦਿੱਤਾ। ਇਸ ਹਾਦਸੇ ਵਿੱਚ ਦੋਵਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲੀਸ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਟਿੱਪਰ ਚਾਲਕ ਖ਼ਿਲਾਫ਼ ਧਾਰਾ 279, 304-ਏ, 427 ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਹਾਦਸਾਗ੍ਰਸਤ ਟਿੱਪਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਟਿੱਪਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…