Share on Facebook Share on Twitter Share on Google+ Share on Pinterest Share on Linkedin ਭਾਜਪਾ ਨੇ ਵੀਰ ਬਾਲ ਦਿਵਸ ਨੂੰ ਸਮਰਪਿਤ ਵੱਖ-ਵੱਖ ਥਾਵਾਂ ’ਤੇ ਸਮਾਗਮ ਕਰਵਾਏ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ’ਤੇ ਪੂਰੇ ਦੇਸ਼ ਨੂੰ ਮਾਣ: ਸੰਜੀਵ ਵਸ਼ਿਸ਼ਟ ਨਬਜ਼-ਏ-ਪੰਜਾਬ, ਮੁਹਾਲੀ, 26 ਦਸੰਬਰ: ਭਾਜਪਾ ਦੀ ਜ਼ਿਲ੍ਹਾ ਮੁਹਾਲੀ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਅਤੇ ਮਾਤਾ ਗੁਜਰੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਦੌਰਾਨ ਸ਼ਹਿਰ ਵਿੱਚ ਕਈ ਥਾਵਾਂ ’ਤੇ ਲੰਗਰ ਵੀ ਲਗਾਏ ਗਏ। ਭਾਜਪਾ ਵਰਕਰਾਂ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11 ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ-ਢਾਡੀ ਜਥਿਆਂ ਨੇ ਸੰਗਤ ਨੂੰ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਵੱਲੋਂ ਧਰਮ ਦੀ ਰਾਖੀ ਲਈ ਸ਼ਹੀਦ ਹੋਣ ਦਾ ਸਾਕਾ ਭਾਵੇਂ ਬਹੁਤ ਪੀੜਾ ਦਾਇਕ ਹੈ ਪ੍ਰੰਤੂ ਇਸ ਲਾਸਾਨੀ ਸ਼ਹਾਦਤ ’ਤੇ ਪੂਰੇ ਦੇਸ਼ ਨੂੰ ਬਹੁਤ ਮਾਣ ਹੈ। ਅੱਜ ਪੂਰਾ ਦੇਸ਼ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਵੀਰ ਦਿਵਸ ਦੇ ਰੂਪ ਵਿੱਚ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵਿਰਸੇ ’ਤੇ ਮਾਣ ਹੈ ਅਤੇ ਭਾਜਪਾ ਵੱਲੋਂ ਅੱਜ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਜਾ ਰਿਹਾ ਹੈ। ਭਾਜਪਾ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਇਸ ਦਿਨ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਸਬੰਧੀ ਅੱਜ ਦੇਸ਼-ਵਿਦੇਸ਼ ਵਿੱਚ ਲੱਖਾਂ ਥਾਵਾਂ ’ਤੇ ਧਾਰਮਿਕ ਸਮਾਗਮ ਕਰਵਾਏ ਗਏ। ਲੋਕਾਂ ਨੇ ਦਸਮੇਸ਼ ਪਿਤਾ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਹਿੰਦ ਲਈ ਆਪਣੇ ਪਰਿਵਾਰਾਂ ਦੀ ਕੁਰਬਾਨੀ ਦਿੱਤੀ। ਇਸ ਮੌਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ, ਜਗਦੀਪ ਸਿੰਘ ਅੌਜਲਾ, ਉਮਾਕਾਂਤ ਤਿਵਾੜੀ, ਸੰਜੀਵ ਜੋਸ਼ੀ ਸਮੇਤ ਜ਼ਿਲ੍ਹਾ ਇਕਾਈ ਦੇ ਸਮੂਹ ਅਹੁਦੇਦਾਰਾਂ ਅਤੇ ਮੰਡਲ ਦੇ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਇਸੇ ਦੌਰਾਨ ਭਾਜਪਾ ਯੁਵਾ ਮੋਰਚਾ ਵੱਲੋਂ ਵੀ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ