Share on Facebook Share on Twitter Share on Google+ Share on Pinterest Share on Linkedin ਰੈਕੋਗਨਾਈਜਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਦਾ ਵਫ਼ਦ ਸਿੱਖਿਆ ਬੋਰਡ ਦੀ ਮੁਖੀ ਨੂੰ ਮਿਲਿਆ ਸਕੂਲੀ ਸਿੱਖਿਆ ਨੂੰ ਕਿੱਤਾਮੁਖੀ ਬਣਾਉਣ, ਪਾਠਕ੍ਰਮ ਤੇ ਪ੍ਰੀਖਿਆਵਾਂ ਸਬੰਧੀ ਵਿਚਾਰਾਂ ਕੀਤੀਆਂ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਟਰੇਨਿੰਗ ਕੈਂਪ ਤੇ ਸੈਮੀਨਾਰ ਲਗਾਏ ਜਾਣਗੇ ਨਬਜ਼-ਏ-ਪੰਜਾਬ, ਮੁਹਾਲੀ, 27 ਦਸੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਪ੍ਰਾਈਵੇਟ ਸਕੂਲਾਂ ਦੀ ਜਥੇਬੰਦੀ ਰੈਕੋਗਨਾਈਜਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਦੀ ਗਵਰਨਿੰਗ ਕੌਂਸਲ ਦੇ ਆਗੂਆਂ ਨੇ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਿਬੀਰ ਬੇਦੀ ਨਾਲ ਮੀਟਿੰਗ ਕੀਤੀ। ਜਥੇਬੰਦੀ ਦੇ ਪ੍ਰਧਾਨ ਪ੍ਰਿੰਸੀਪਲ ਸਕੱਤਰ ਸਿੰਘ ਸੰਧੂ ਨੇ ਦੱਸਿਆ ਕਿ ਰਾਸਾ ਪੰਜਾਬ ਦੇ ਪੁਨਰਗਠਨ ਤੋਂ ਬਾਅਦ ਉਨ੍ਹਾਂ ਦੀ ਬੋਰਡ ਮੁਖੀ ਨਾਲ ਇਹ ਪਲੇਠੀ ਮੀਟਿੰਗ ਸੀ। ਇਸ ਮੌਕੇ ਵਫ਼ਦ ਨੇ ਬੋਰਡ ਮੁਖੀ ਨਾਲ ਸਕੂਲੀ ਸਿੱਖਿਆ ਬਾਰੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ। ਡਾ. ਬੇਦੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਬੋਰਡ ਮੈਨੇਜਮੈਂਟ ਵੱਲੋਂ ਰਾਸਾ ਨੁਮਾਇੰਦਿਆਂ ਨੂੰ ਬੋਰਡ ਆਫ਼ ਡਾਇਰੈਕਟਰਜ਼, ਅਕਾਦਮਿਕ ਕੌਂਸਲ ਤੇ ਹੋਰਨਾਂ ਕਮੇਟੀਆਂ ਵਿੱਚ ਢੁਕਵੀਂ ਪ੍ਰਤੀਨਿਧਤਾ ਦਿੱਤੀ ਜਾਵੇਗੀ। ਤਾਂ ਜੋ ਉਨ੍ਹਾਂ ਦੇ ਸਹਿਯੋਗ ਤੇ ਤਾਲਮੇਲ ਨਾਲ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ ਅਤੇ ਸਕੂਲਾਂ ਦੀ ਨੁਹਾਰ ਬਦਲੀ ਜਾ ਸਕੇ। ਬੋਰਡ ਮੁਖੀ ਨੇ ਕਿਹਾ ਕਿ ਕਿਹਾ ਕਿ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਰਾਸਾ ਦੇ ਸਹਿਯੋਗ ਨਾਲ ਟਰੇਨਿੰਗ ਕੈਂਪ ਅਤੇ ਸੈਮੀਨਾਰ ਲਗਾਉਣ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਨੇ ਅਗਲੇ ਸਿੱਖਿਆ ਸੈਸ਼ਨ ਲਈ ਦਾਖ਼ਲਿਆਂ, ਰਜਿਸਟ੍ਰੇਸ਼ਨ ਅਤੇ ਹੋਰ ਗਤੀਵਿਧੀਆਂ ਲਈ ਕਲੰਡਰ ਬਣਾ ਕੇ ਦੇਣ ਦੀ ਵੀ ਪੇਸ਼ਕਸ਼ ਕੀਤੀ। ਰਾਸਾ ਵਫ਼ਦ ਅਨੁਸਾਰ ਡਾ. ਸਤਿਬੀਰ ਬੇਦੀ ਨੇ ਸਕੂਲੀ ਸਿੱਖਿਆ ਨੂੰ ਕਿੱਤਾਮੁਖੀ ਬਣਾਉਣ, ਪਾਠਕ੍ਰਮ ਅਤੇ ਪ੍ਰੀਖਿਆਵਾਂ ਸਬੰਧੀ ਵੀ ਵਿਚਾਰਾਂ ਕੀਤੀਆਂ। ਇਸ ਤੋਂ ਇਲਾਵਾ ਨਸ਼ਾਖੋਰੀ ਨੂੰ ਠੱਲ੍ਹ ਪਾਉਣ ਲਈ ਵੀ ਰਾਸਾ ਦੇ ਪ੍ਰਤੀਨਿਧੀਆਂ ਤੋਂ ਸੁਝਾਅ ਮੰਗੇ ਗਏ। ਬੋਰਡ ਮੁਖੀ ਨੇ ਉਪਰੋਕਤ ਮੁੱਦਿਆਂ ਬਾਰੇ ਉਪ ਸਕੱਤਰ ਗੁਰਤੇਜ ਸਿੰਘ ਨੂੰ ਆਦੇਸ਼ ਦਿੱਤੇ ਕਿ ਇਸ ਸਬੰਧੀ ਜਲਦੀ ਸਮੂਹ ਉੱਚ ਅਧਿਕਾਰੀਆਂ ਨਾਲ ਰਾਸਾ ਪ੍ਰਤੀਨਿਧੀਆਂ ਦੀ ਇੱਕ ਸਾਂਝੀ ਮੀਟਿੰਗ ਸੱਦੀ ਜਾਵੇ। ਇਸ ਮੌਕੇ ਰਾਸਾ ਦੇ ਸੀਨੀਅਰ ਆਗੂ ਡਾ. ਰਵਿੰਦਰ ਸਿੰਘ ਮਾਨ, ਡਾ. ਰਵਿੰਦਰ ਸ਼ਰਮਾ, ਸੂਬਾ ਜਨਰਲ ਸਕੱਤਰ ਪ੍ਰਿੰਸੀਪਲ ਰਜਨੀਸ਼ ਕੁਮਾਰ ਮੁਹਾਲੀ, ਵਿੱਤ ਸਕੱਤਰ ਪ੍ਰਿੰਸੀਪਲ ਸੁਖਜਿੰਦਰ ਸਿੰਘ ਗਿੱਲ, ਡਾਇਰੈਕਟਰ ਐਸਐਸ ਬੇਦੀ ਪਟਿਆਲਾ, ਪ੍ਰਿੰਸੀਪਲ ਹਰਜੀਤ ਸਿੰਘ ਬਰਾੜ ਮੁਕਤਸਰ, ਪ੍ਰਿੰਸੀਪਲ ਸੁਖਮਿੰਦਰ ਸਿੰਘ ਗਿੱਲ ਮੋਗਾ ਅਤੇ ਪ੍ਰਿੰਸੀਪਲ ਅਲੋਕ ਮੁਖੀਜਾ ਨਾਭਾ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ