nabaz-e-punjab.com

ਬੀਬੀ ਰਵਿੰਦਰ ਕੌਰ ਨੂੰ ਸਾਂਝਾ ਮੁਲਾਜ਼ਮ ਮੰਚ ਪੁੱਡਾ ਦਾ ਪ੍ਰਧਾਨ ਥਾਪਿਆ

ਨਵੇਂ ਪ੍ਰਧਾਨ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਵਿੱਢਣ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 28 ਦਸੰਬਰ:
ਸਾਂਝਾ ਮੁਲਾਜ਼ਮ ਮੰਚ ਪੁੱਡਾ ਦੀ ਇੱਕ ਅਹਿਮ ਮੀਟਿੰਗ ਪੁੱਡਾ ਭਵਨ ਸੈਕਟਰ-62 (ਮੁਹਾਲੀ) ਵਿਖੇ ਹੋਈ। ਜਿਸ ਵਿੱਚ ਜਥੇਬੰਦੀ ਦੀ ਕੋਰ ਕਮੇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਿਰਕਤ ਕੀਤੀ। ਮੁਲਾਜ਼ਮ ਸੰਘਰਸ਼ ਦੇ ਮੋਢੀ ਆਗੂ ਬੀਬੀ ਚਰਨਜੀਤ ਕੌਰ ਅਤੇ ਮਹਿੰਦਰ ਸਿੰਘ ਮਲੋਆ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਮੌਕੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਚਰਨਜੀਤ ਕੌਰ ਵੱਲੋਂ ਪ੍ਰਧਾਨ ਹੁੰਦਿਆਂ ਮੁਲਾਜ਼ਮਾਂ ਦੇ ਹੱਕਾਂ ਲਈ ਨਿਭਾਈਆਂ ਜ਼ਿੰਮੇਵਾਰੀਆਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਚਰਨਜੀਤ ਕੌਰ ਨੇ ਮੁਲਾਜ਼ਮ ਜਥੇਬੰਦੀ ਦੇ ਨਵੇਂ ਪ੍ਰਧਾਨ ਦੇ ਅਹੁਦੇ ਲਈ ਰਵਿੰਦਰ ਕੌਰ (ਅਸਿਸਟੈਂਟ ਅਸਟੇਟ ਅਫ਼ਸਰ ਗਮਾਡਾ) ਦਾ ਪੇਸ਼ ਕੀਤਾ। ਜਿਸ ਨੂੰ ਜਥੇਬੰਦੀ ਦੀ ਕੋਰ ਕਮੇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪ੍ਰਵਾਨ ਕਰਦਿਆਂ ਰਵਿੰਦਰ ਕੌਰ ਨੂੰ ਨਵਾਂ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਰਵਿੰਦਰ ਕੌਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਜਥੇਬੰਦੀ ਦੀ ਅਗਵਾਈ ਪੂਰੇ ਜੋਸ਼ ਅਤੇ ਜਜ਼ਬੇ ਨਾਲ ਕਰਨਗੇ ਅਤੇ ਜਥੇਬੰਦੀ ਨੂੰ ਹੋਰ ਉੱਚੀਆਂ ਬੁਲੰਦੀਆਂ ’ਤੇ ਲੈ ਕੇ ਜਾਣਗੇ। ਨਵੇਂ ਪ੍ਰਧਾਨ ਨੇ ਮੁਲਾਜ਼ਮਾਂ ਦੀਆਂ ਹੱਕੀ\ਜਾਇਜ਼ ਮੰਗਾਂ ਦੀ ਪੂਰਤੀ ਲਈ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਵਿੱਢਣ ਦਾ ਐਲਾਨ ਕੀਤਾ। ਇਸੇ ਦੌਰਾਨ ਕੋਰ ਕਮੇਟੀ ਵੱਲੋਂ ਚਰਨਜੀਤ ਕੌਰ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਜਥੇਬੰਦੀ ਦਾ ਚੇਅਰਪਰਸਨ ਥਾਪਿਆ ਗਿਆ ਅਤੇ ਮਹਿੰਦਰ ਸਿੰਘ ਮਲੋਆ ਨੂੰ ਸਰਪ੍ਰਸਤ ਦੀ ਜ਼ਿੰਮੇਵਾਰੀ ਦਿੱਤੀ ਗਈ।
ਮੀਟਿੰਗ ਵਿੱਚ ਸਕੱਤਰ ਜਨਰਲ ਇੰਜੀਨੀਅਰ ਮੁਕੇਸ਼ ਕੁਮਾਰ, ਜਨਰਲ ਸਕੱਤਰ ਬਲਬੀਰ ਮਸੀਹ, ਸੀਨੀਅਰ ਮੀਤ ਪ੍ਰਧਾਨ ਪ੍ਰਗਟ ਸਿੰਘ, ਮਨਜੀਤ ਸਿੰਘ ਅਤੇ ਸੁਖਦੇਵ ਸਿੰਘ, ਮੀਤ ਪ੍ਰਧਾਨ ਇੰਜੀਨੀਅਰ ਜਰਮਨਜੋਤ ਸਿੰਘ, ਇੰਜੀਨੀਅਰ ਹੇਮੰਤ ਸਿੰਗਲਾ, ਇੰਜੀਨੀਅਰ ਖੁਸ਼ਪ੍ਰੀਤ ਸਿੰਘ, ਉਮਾ ਜੋਸ਼ੀ, ਸਰਲਾ ਦੇਵੀ, ਜਗਦੀਸ਼ ਚੰਦ, ਬਚਿੱਤਰ ਸਿੰਘ, ਸੁਮੇਰ ਸਿੰਘ, ਕੁਲਦੀਪ ਬੈਨੀਪਾਲ, ਕਮਲ, ਰੋਹਿਤ ਕੁਮਾਰ, ਜੋਬਨਜੀਤ ਸਿੰਘ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…