ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵੱਖ-ਵੱਖ ਥਾਵਾਂ ’ਤੇ ਲੰਗਰ ਲਾਏ, ਸ਼ਰਧਾ ਦੇ ਫੁਲ ਭੇਟ

ਨਬਜ਼-ਏ-ਪੰਜਾਬ, ਮੁਹਾਲੀ, 28 ਦਸੰਬਰ:
ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਅਦੱੁਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅੱਜ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇੱਥੋਂ ਦੇ ਵਾਈਪੀਐਸ ਚੌਂਕ, ਮਦਨਪੁਰਾ ਚੌਂਕ, ਦਸਮੇਸ਼ ਵੈੱਲਫੇਅਰ ਸੁਸਾਇਟੀ ਵੱਲੋਂ ਮਨਜੀਤ ਸਿੰਘ ਮਾਨ ਅਤੇ ਕੌਂਸਲਰ ਪਰਮਜੀਤ ਸਿੰਘ ਹੈਪੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ’ਤੇ ਲਗਾਏ ਲੰਗਰਾਂ ਵਿੱਚ ਸੇਵਾ ਕੀਤੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ।

ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਲੰਗਰ ਵਰਤਾਉਣ ਦੀ ਅਟੁੱਟ ਸੇਵਾ ਨਿਭਾਈ ਅਤੇ ਸਾਹਿਬਜ਼ਾਦਿਆਂ ਵੱਲੋਂ ਧਰਮ ਦੀ ਰੱਖਿਆ ਲਈ ਦਿੱਤੀ ਕੁਰਬਾਨੀ ਨੂੰ ਸਿਜਦਾ ਕੀਤਾ। ਉਨ੍ਹਾਂ ਨੇ ਲੰਗਰ ਲਗਾਉਣ ਵਾਲੀ ਸਾਰੀ ਸੰਸਥਾਵਾਂ ਦੇ ਪ੍ਰਬੰਧਕਾਂ ਅਤੇ ਅਹੁਦੇਦਾਰਾਂ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਹੋਰਨਾਂ ਸੰਸਥਾਵਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਸ਼ਹਾਦਤ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਹਮੇਸ਼ਾ ਚੰਗੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦੱਸੇ ਮਾਰਗ ’ਤੇ ਚਲਦੇ ਹੋਏ ਧਰਮ ਅਤੇ ਮਾਨਵਤਾ ਦੀ ਰੱਖਿਆ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…