ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਤੇ ਬਾਬਾ ਹਰਬੰਸ ਸਿੰਘ ਦੀ ਯਾਦ ਵਿੱਚ ਗੁਰਮਿਤ ਸਮਾਗਮ 1 ਜਨਵਰੀ ਨੂੰ

ਨਬਜ਼-ਏ-ਪੰਜਾਬ, ਮੁਹਾਲੀ, 30 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਚਖੰਡ ਵਾਸੀ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਕਾਰ ਸੇਵਾ ਦੇ ਪੁੰਜ ਸੱਚਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਮਿੱਠੀ ਅਤੇ ਨਿੱਘੀ ਯਾਦ ਵਿੱਚ ਗੁਰਮਿਤ ਸਮਾਗਮ 1 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਗੁਰਮੀਤ ਸਮਾਗਮ ਜਾਰੀ ਰਹੇਗਾ।
ਪ੍ਰਬੰਧਕਾਂ ਨੇ ਦੱਸਿਆ ਕਿ ਇਸ ਗੁਰਮੀਤ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਪੰਥਕ ਢਾਡੀ ਜਥੇ, ਭਾਈ ਸਤਿੰਦਰਪਾਲ ਸਿੰਘ ਲੁਧਿਆਣੇ ਵਾਲੇ, ਭਾਈ ਮਨਜਿੰਦਰ ਸਿੰਘ ਗੁਰਦੁਆਰਾ ਸ੍ਰੀ ਢੱਕੀ ਸਾਹਿਬ, ਡਾ. ਅਲੰਕਾਰ ਸਿੰਘ ਮੁਖੀ ਸੰਗੀਤ ਵਿਭਾਗ, ਪੰਜਾਬੀ ਯੁਨੀਵਰਸਿਟੀ ਪਟਿਆਲਾ, ਭਾਈ ਪਰਮਿੰਦਰ ਸਿੰਘ ਗੁਰਦੁਆਰਾ ਗੁਰੂ ਨਾਨਕ ਦਰਬਾਰ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦੌਰਾਨ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…