ਵਿਕਸਤ ਭਾਰਤ ਸੰਕਲਪ ਯਾਤਰਾ: ਵੱਖ-ਵੱਖ ਵਿਭਾਗਾਂ ਨੇ ਸਰਕਾਰੀ ਸਕੀਮਾਂ ਬਾਰੇ ਲਾਇਆ ਵਿਸ਼ੇਸ਼ ਕੈਂਪ

ਸਿਹਤ ਵਿਭਾਗ ਵੱਲੋਂ ਪਿੰਡ ਸ਼ਾਮਪੁਰ ਵਿੱਚ ਲੋਕਾਂ ਦਾ ਮੁਫ਼ਤ ਚੈੱਕਅਪ, ਟੀਬੀ ਦੇ ਸ਼ੱਕੀ ਮਰੀਜ਼ਾਂ ਦੀ ਵੀ ਕੀਤੀ ਜਾਂਚ

ਨਬਜ਼-ਏ-ਪੰਜਾਬ, ਮੁਹਾਲੀ, 31 ਦਸੰਬਰ:
ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਪਿੰਡ ਸ਼ਾਮਪੁਰ ਵਿਖੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣ ਅਤੇ ਲਾਭਪਾਤਰੀਆਂ ਨੂੰ ਸੇਵਾਵਾਂ ਦੇਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੈਂਪ ਲਗਾਇਆ ਗਿਆ। ਸਿਹਤ ਮੰਤਰਾਲੇ ਦੇ ਡਾਇਰੈਕਟਰ ਨਿਧੀ ਕੇਸਰਵਾਨੀ ਨੇ ਕੈਂਪ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਐਸਐਮਓ ਡਾ. ਸੁਰਿੰਦਰਪਾਲ ਕੌਰ, ਡੀਐਚਓ ਡਾ. ਸੁਭਾਸ਼ ਕੁਮਾਰ, ਡਾ. ਨਵਦੀਪ ਸਿੰਘ, ਡਾ. ਰੁਪਿੰਦਰ ਸਿੰਘ, ਡਾ. ਮਾਨਸੀ ਅਰੋੜਾ, ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ, ਐਸਟੀਐਲਐਸ ਸੰਧਿਆ ਸ਼ਰਮਾ, ਟੀਬੀਐਚਵੀ ਅਮਰਜੀਤ ਕੌਰ, ਸਿਹਤ ਅਫ਼ਸਰ ਮਨਜਿੰਦਰ ਸਿੰਘ ਤੇ ਰਚਨਾ, ਐਲਐਚਵੀ ਕ੍ਰਿਸ਼ਨਾ ਰਾਣੀ, ਐਨਐਫ਼ਐਲ ਦੇ ਮੈਨੇਜਰ ਗਗਨਦੀਪ ਸਿੰਘ, ਪੰਚਾਇਤ ਸਕੱਤਰ ਹਰਪਿੰਦਰ ਸਿੰਘ, ਸਰਪੰਚ-ਪੰਚ ਅਤੇ ਹੋਰ ਅਧਿਕਾਰੀ ਕਰਮਚਾਰੀ ਮੌਜੂਦ ਸਨ।

ਕ੍ਰਿਸ਼ੀ ਵਿਗਿਆਨ ਕੇਂਦਰ, ਡਾਕਘਰ ਵਿਭਾਗ, ਐਨਐਫ਼ਐਲ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੀ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣੂ ਕਰਵਾਇਆ। ਸਿਹਤ ਵਿਭਾਗ ਦੀਆਂ ਟੀਮਾਂ ਨੇ ਮੈਡੀਕਲ ਕੈਂਪ ਲਗਾ ਕੇ ਬੀਪੀ, ਸ਼ੂਗਰ ਤੇ ਖੂਨ ਦੀ ਜਾਂਚ ਕੀਤੀ ਗਈ। ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਬੀਮਾ ਕਾਰਡ ਬਣਾਏ ਗਏ ਅਤੇ ਟੀਬੀ ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…