ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਵਿੱਚ ਪੈਟਰੋਲ ਤੇ ਡੀਜ਼ਲ ਦੀ ਵਿਕਰੀ ਅਤੇ ਸਪਲਾਈ ਆਮ ਵਾਂਗ: ਡੀਸੀ

ਬੀਪੀਸੀਐਲ ਤੇਲ ਡਿੱਪੂ ਨੇ ਅੱਧੀ ਰਾਤ ਤੋਂ ਸਪਲਾਈ ਸ਼ੁਰੂ ਕਰਕੇ ਬੁੱਧਵਾਰ ਸ਼ਾਮ 5 ਵਜੇ ਤੱਕ 71 ਟੈਂਕਰ ਭੇਜੇ

ਡੀਸੀ ਵੱਲੋਂ ਸਥਾਨਕ ਪੱਧਰ ਦੇ ਮੁੱਦਿਆਂ ਨੂੰ ਸੁਲਝਾਉਣ ਵਿੱਚ ਸਹਿਯੋਗ ਲਈ ਸਾਰੇ ਭਾਗੀਦਾਰਾਂ ਦਾ ਧੰਨਵਾਦ

ਨਬਜ਼-ਏ-ਪੰਜਾਬ, ਮੁਹਾਲੀ, 3 ਜਨਵਰੀ:
ਰਿੱਟ ਐਂਡ ਰਨ ਕਾਨੂੰਨ ਦੇ ਮੱਦੇਨਜ਼ਰ ਟਰੱਕ ਅਪਰੇਟਰਾਂ ਅਤੇ ਟਰਾਂਸਪੋਰਟਰਾਂ ਦੀ ਦੇਸ਼-ਵਿਆਪੀ ਹੜਤਾਲ ਕਾਰਨ ਪੈਦਾ ਹੋਏ ਮਾਹੌਲ ਤੋਂ ਬਾਅਦ ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਅਤੇ ਵਿਕਰੀ ਆਮ ਦਿਨਾਂ ਵਾਂਗ ਹੋ ਗਈ ਹੈ। ਦੇਰ ਸ਼ਾਮ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਅੱਜ ਪੈਟਰੋਲੀਅਮ ਪਦਾਰਥਾਂ ਦੀ ਸਪਲਾਈ ਅਤੇ ਵਿਕਰੀ ਆਮ ਵਾਂਗ ਹੋ ਗਈ ਹੈ ਕਿਉਂਕਿ ਬਠਿੰਡਾ, ਸੰਗਰੂਰ ਅਤੇ ਜਲੰਧਰ ਤੋਂ ਪਿਛਲੀ ਅੱਧੀ ਰਾਤ ਤੋਂ 70 ਫੀਸਦੀ ਤੋਂ ਵੱਧ ਜ਼ਿਲ੍ਹੇ ਵਿੱਚ ਸਪਲਾਈ ਦਰਜ ਕੀਤੀ ਗਈ ਹੈ। ਇੰਜ ਹੀ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਸਥਾਨਕ ਤੇਲ ਡਿੱਪੂ (ਲਾਲੜੂ) ਤੋਂ ਪੈਟਰੋਲ ਅਤੇ ਡੀਜ਼ਲ ਦੀ ਬਾਹਰੀ ਸਪਲਾਈ ਵਿੱਚ ਵੀ ਤੇਜ਼ੀ ਆਈ ਹੈ ਅਤੇ ਬੁੱਧਵਾਰ ਸ਼ਾਮ 5 ਵਜੇ ਤੱਕ ਬਾਹਰ ਭੇਜੇ ਗਏ ਟੈਂਕਰਾਂ/ਲਾਰੀਆਂ ਦੀ ਗਿਣਤੀ 71 ਹੋ ਚੁੱਕੀ ਸੀ ਅਤੇ ਇਹ ਸਪਲਾਈ ਨਿਰੰਤਰ ਜਾਰੀ ਹੈ।
ਡੀਸੀ ਆਸ਼ਿਕਾ ਜੈਨ ਨੇ ਟਰੱਕ ਅਪਰੇਟਰਾਂ ਅਤੇ ਪੈਟਰੋਲ ਪੰਪ ਮਾਲਕਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ਆਮ ਵਾਂਗ ਕਰਨ ਲਈ ਦਿੱਤੇ ਸਹਿਯੋਗ ਲਈ ਦਿਲੋਂ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸਿਵਲ ਅਤੇ ਪੁਲੀਸ ਅਧਿਕਾਰੀਆਂ ਸਮੇਤ ਸਮੁੱਚੇ ਪ੍ਰਸ਼ਾਸਕੀ ਤੰਤਰ ਨੇ ਪੈਦਾ ਹੋਈ ਸਥਿਤੀ ਨੂੰ ਆਮ ਵਰਗੀ ਕਰਨ ਲਈ ਬੜੀ ਸੰਜੀਦਗੀ ਨਾਲ ਕੰਮ ਕੀਤਾ ਹੈ। ਬੀਪੀਸੀਐਲ ਦ ਸੇਲਜ਼ ਅਫ਼ਸਰ ਪਵਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਤੇਲ ਡਿੱਪੂ ਤੋਂ ਸਪਲਾਈ ਮੁੜ ਸ਼ੁਰੂ ਕਰਨ ਲਈ ਕੀਤੇ ਗਏ ਸਖ਼ਤ ਯਤਨ ਸਾਰਥਕ ਸਾਬਤ ਹੋਏ ਹਨ। ਤੇਲ ਡਿੱਪੂ ਮੰਗ ਅਤੇ ਸਪਲਾਈ ਵਿਚਲੇ ਪਾੜੇ ਨੂੰ ਪੂਰਾ ਕਰਨ ਲਈ ਦਿਨ ਰਾਤ ਕੰਮ ਕਰ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਯਤਨ ਜਾਰੀ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…