ਨਵੇਂ ਸਾਲ ਵਿੱਚ ਵਿਕਾਸ ਪੱਖੋਂ ਮੁਹਾਲੀ ਹਲਕੇ ਦੀ ਨੁਹਾਰ ਬਦਲੀ ਜਾਵੇਗੀ: ਕੁਲਵੰਤ ਸਿੰਘ

ਮੁਹਾਲੀ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਨਹੀਂ ਦਿੱਤੀ ਜਾਵੇਗੀ: ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਦੇ ਨਵੇਂ ਪ੍ਰਧਾਨ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 3 ਜਨਵਰੀ:
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਨਵੇਂ ਸਾਲ 2024 ਅੰਦਰ ਸਮੁੱਚੇ ਮੁਹਾਲੀ ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਅੱਜ ਇੱਥੋਂ ਦੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹੋਰ ਵੀ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੁਹਾਲੀ ਹਲਕੇ ਵਿੱਚ ਆਮ ਆਦਮੀ ਕਲੀਨਿਕਾਂ ਦਾ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ ਅਤੇ ਹੁਣ ਤੱਕ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਆਪਣਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਲੋੜ ਅਨੁਸਾਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਆਉਂਦੇ ਦਿਨਾਂ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਲਿਵਰ ਇੰਸਟੀਚਿਊਟ ਦੇ ਬਾਕੀ ਕੰਮ ਨੇਪਰੇ ਚਾੜੇ ਜਾਣਗੇ। ਲੋਕਾਂ ਦੀ ਮੰਗ ਅਨੁਸਾਰ ਸਿਟੀ ਬੱਸ ਸਰਵਿਸ, ਵਧੀਆ ਸੜਕਾਂ, ਖ਼ੂਬਸੂਰਤ ਪਾਰਕ, ਸੌਖੀ ਆਵਾਜਾਈ, ਗੋਲ ਚੌਕ ਬਣਾਉਣ ਸਮੇਤ ਬਾਕੀ ਰਹਿੰਦੀਆਂ ਥਾਵਾਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਲਈ ਯੋਗ ਪੈਰਵੀ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਮੁਹਾਲੀ ਵਿੱਚ ਕਿਸੇ ਵੀ ਕੀਮਤ ’ਤੇ ਅਮਨ-1ਕਾਨੂੰਨ ਦੀ ਸਥਿਤੀ ਵਿਗੜਨ ਨਹੀਂ ਦਿੱਤੀ ਜਾਵੇਗੀ।
ਉਧਰ, ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਦੇ ਨਵੇਂ ਚੁਣੇ ਗਏ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਅਤੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਗੁਰਦੁਆਰਾ ਚੋਣ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ਆਪ ਆਗੂ ਕੁਲਦੀਪ ਸਿੰਘ ਸਮਾਣਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਗੁਰਵਿੰਦਰ ਸਿੰਘ ਪਿੰਕੀ, ਜਨਰਲ ਸਕੱਤਰ ਦਿਆਲ ਸਿੰਘ, ਸੁਖਦੇਵ ਸਿੰਘ ਸ਼ੇਰਗਿੱਲ, ਪਦਮਜੀਤ ਸਿੰਘ, ਗੁਰਮੁੱਖ ਸਿੰਘ, ਹਰਿੰਦਰ ਸਿੰਘ ਅਤੇ ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…