ਸਿੱਖਿਆ ਬੋਰਡ ਦੇ 525 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਹੋਣ ਦੀ ਆਸ ਬੱਝੀ, ਜੌੜਾਮਾਜਰਾ ਨੇ ਦਿੱਤਾ ਭਰੋਸਾ

ਪੰਜਾਬ ਬੋਰਡ ਕੰਟਰੈਕਟ/ਡੇਲੀਵੇਜ ਕਰਮਚਾਰੀ ਯੂਨੀਅਨ ਨੇ ਜੌੜਾਮਾਜਰਾ ਨੂੰ ਮੰਗ ਪੱਤਰ ਸੌਂਪਿਆਂ

ਨਬਜ਼-ਏ-ਪੰਜਾਬ, ਮੁਹਾਲੀ, 3 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਕੰਟਰੈਕਟ/ਡੇਲੀਵੇਜ ਕਰਮਚਾਰੀਆਂ ਨੂੰ ਰੈਗੂਲਰ ਹੋਣ ਦੀ ਆਸ ਬੱਝ ਗਈ ਹੈ। ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਦੀ ਅਗਵਾਈ ਹੇਠ ਵਫ਼ਦ ਨੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਬੋਰਡ ਵਿੱਚ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ 525 ਕੰਟਰੈਕਟ/ਡੇਲੀਵੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਪੱਤਰ ਦਿੱਤਾ। ਮੰਤਰੀ ਨੇ ਕੱਚੇ ਮੁਲਾਜ਼ਮਾਂ ਦੀ ਸਾਰੀ ਗੱਲ ਬੜੇ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਨੂੰ ਨਿਯਮਾਂ ਤਹਿਤ ਪੱਕੇ ਕਰਨ ਦਾ ਭਰੋਸਾ ਦਿੱਤਾ।
ਜੌੜਾਮਾਜਰਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਜੋ 10 ਸਾਲਾਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ, ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕੰਮ ਕਰਦੇ ਕੰਟਰੈਕਟ/ਡੇਲੀਵੇਜ ਕਰਮਚਾਰੀਆਂ ’ਤੇ ਲਾਗੂ ਕਰਵਾਉਣ ਲਈ ਆਉਂਦੇ ਦਿਨਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ। ਇਸ ਮੌਕੇ ਇੰਦਰਜੀਤ ਸਿੰਘ, ਮਨਦੀਪ ਸਿੰਘ, ਬੂਟਾ ਸਿੰਘ, ਰੈਗੂਲਰ ਮੁਲਾਜ਼ਮ ਜਥੇਬੰਦੀ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਰਮਨਦੀਪ ਕੌਰ ਗਿੱਲ, ਗੁਰਦੀਪ ਸਿੰਘ ਅਤੇ ਪ੍ਰੈਸ ਸਕੱਤਰ ਤੇਜਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…