Share on Facebook Share on Twitter Share on Google+ Share on Pinterest Share on Linkedin ਪੁਲੀਸ ਮੁਕਾਬਲਾ: ਰਿੰਦਾਂ ਦਾ ਸਾਥੀ ਤੇ ਬੱਬਰ ਖਾਲਸਾ ਦਾ ਕਾਰਕੁਨ ਸ਼ਰਨਜੀਤ ਗ੍ਰਿਫ਼ਤਾਰ ਮੁਲਜ਼ਮ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ, ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਮੁਹਾਲੀ ਦੀ ਜੂਹ ਵਿੱਚ ਬਲੌਂਗੀ ਪੁਲ ਨੇੜੇ ਵੀਰਵਾਰ ਨੂੰ ਪੁਲੀਸ ਮੁਕਾਬਲੇ ਦੌਰਾਨ ਖਾੜਕੂ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਕਾਰਕੁਨ ਸ਼ਰਨਜੀਤ ਸਿੰਘ ਉਰਫ਼ ਸੰਨੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਨੂੰ ਮੁਹਾਲੀ ਦੇ ਡੀਐਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਅਤੇ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਅੰਜਾਮ ਦਿੱਤਾ। ਪੁਲੀਸ ਮੁਕਾਬਲੇ ਦੌਰਾਨ ਬਟਾਲਾ ਪੁਲੀਸ ਦੇ ਕਰਮਚਾਰੀ ਵੀ ਮੌਜੂਦ ਦੱਸੇ ਜਾ ਰਹੇ ਹਨ। ਮੁਲਜ਼ਮ ਸ਼ਰਨਜੀਤ ਦੀ ਇੱਕ ਲੱਤ ਵਿੱਚ ਗੋਲੀ ਲੱਗਣ ਦੀ ਗੱਲ ਕਹੀ ਜਾ ਰਹੀ ਹੈ। ਜਿਸ ਨੂੰ ਬਾਅਦ ਵਿੱਚ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ। ਮੁਹਾਲੀ ਦੇ ਡੀਐਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਨੇ ਦੱਸਿਆ ਕਿ ਸ਼ਰਨਜੀਤ ਦੇ ਖ਼ਿਲਾਫ਼ ਪਿਛਲੇ ਸਾਲ ਬਲੌਂਗੀ ਥਾਣੇ ਵਿੱਚ ਅਪਰਾਧਿਕ ਪਰਚਾ ਦਰਜ ਸੀ। ਇਸ ਤੋਂ ਇਲਾਵਾ ਬੀਤੀ 1 ਜਨਵਰੀ ਨੂੰ ਬਟਾਲਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਵੀ ਮੁਲਜ਼ਮ ਲੋੜੀਂਦਾ ਸੀ। ਅੱਜ ਮੁਹਾਲੀ ਪੁਲੀਸ ਅਤੇ ਬਟਾਲਾ ਪੁਲੀਸ ਨੇ ਸਾਂਝੇ ਅਪਰੇਸ਼ਨ ਦੌਰਾਨ ਮੁਲਜ਼ਮ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਅਨੁਸਾਰ ਮੁਲਜ਼ਮ ਸ਼ਰਨਜੀਤ, ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਸਾਥੀ ਹੈ ਅਤੇ ਉਹ ਸਰਹੱਦ ਪਾਰ ਤੋਂ ਡਰੋਨ ਰਾਹੀਂ ਨਾਜਾਇਜ਼ ਅਸਲਾ ਅਤੇ ਨਸ਼ੀਲੇ ਪਦਾਰਥਾ ਦੀ ਖੇਪ ਮੰਗਵਾਉਂਦਾ ਸੀ। ਡੀਐਸਪੀ ਸੰਧੂ ਨੇ ਦੱਸਿਆ ਕਿ ਮੁਹਾਲੀ ਪੁਲੀਸ ਪਿਛਲੇ ਇੱਕ ਸਾਲ ਮੁਲਜ਼ਮ ਦੀ ਭਾਲ ਕਰ ਰਹੀ ਸੀ ਅਤੇ ਬੀਤੇ ਦਿਨੀਂ ਪੁਲੀਸ ਨੂੰ ਗੁਪਤ ਸੂਚਨਾ ’ਤੇ ਉਨ੍ਹਾਂ ਨੇ ਅੰਮ੍ਰਿਤਸਰ ਦੇ ਵੱਲਾਂ ਇਲਾਕੇ ਵਿੱਚ ਛਾਪੇਮਾਰੀ ਕਰਕੇ ਕਰਨ ਗੁਜਰਪੁਰੀਆ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਦੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਕਿ ਉਸ ਦਾ ਇੱਕ ਸਾਥੀ ਸ਼ਰਨਜੀਤ ਨੇ 1 ਜਨਵਰੀ ਨੂੰ ਬਟਾਲਾ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਮੁਹਾਲੀ ਪੁਲੀਸ ਨੇ ਇਹ ਜਾਣਕਾਰੀ ਬਟਾਲਾ ਪੁਲੀਸ ਨਾਲ ਸਾਂਝੀ ਕੀਤੀ ਅਤੇ ਅੱਜ ਮੁਹਾਲੀ ਤੇ ਬਟਾਲਾ ਪੁਲੀਸ ਮੁਲਜ਼ਮ ਦਾ ਪਿੱਛਾ ਕਰ ਰਹੀ ਸੀ ਅਤੇ ਬਲੌਂਗੀ ਨੇੜੇ ਮੁਲਜ਼ਮ ਨੂੰ ਆਤਮ ਸਮਰਪਣ ਲਈ ਕਿਹਾ ਗਿਆ ਪ੍ਰੰਤੂ ਉਸ ਨੇ ਪੁਲੀਸ ਉੱਤੇ ਫਾਇਰਿੰਗ ਕਰ ਦਿੱਤੀ ਅਤੇ ਬਾਲ ਗੋਪਾਲ ਗਊਸ਼ਾਲਾ ਵਿੱਚ ਦਾਖ਼ਲ ਹੋ ਗਏ। ਪੁਲੀਸ ਨੇ ਵੀ ਗੋਲੀਆਂ ਚਲਾਈਆਂ। ਇਸ ਦੌਰਾਨ ਸ਼ਰਨਜੀਤ ਦੀ ਲੱਤ ’ਤੇ ਗੋਲੀ ਲੱਗਣ ਜ਼ਖ਼ਮੀ ਹੋ ਗਿਆ ਹੈ। ਪੁਲੀਸ ਨੇ ਉਸ ਦੇ ਇੱਕ ਹੋਰ ਸਾਥੀ ਨੂੰ ਵੀ ਕਾਬੂ ਕੀਤਾ ਹੈ। ਬਾਅਦ ਵਿੱਚ ਪੁਲੀਸ ਨੇ ਗਊਸ਼ਾਲਾ ਨੂੰ ਸੀਲ ਕਰ ਦਿੱਤਾ ਅਤੇ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਮੌਕੇ ’ਤੇ ਫੋਰੈਂਸਿਕ ਟੀਮ ਨੂੰ ਵੀ ਸੱਦਿਆ ਗਿਆ। ਪੁਲੀਸ ਮਾਮਲੇ ਦੀ ਵੱਖਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਪੁਲੀਸ ਮੁਕਾਬਲੇ ਦੀ ਸੂਚਨਾ ਮਿਲਣ ’ਤੇ ਸੀਨੀਅਰ ਅਧਿਕਾਰੀਆਂ ਨੇ ਵੀ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ