Share on Facebook Share on Twitter Share on Google+ Share on Pinterest Share on Linkedin ਸਕੂਲਾਂ ਵਿੱਚ ਅਧਿਆਪਕ ਤੇ ਹਸਪਤਾਲਾਂ ਵਿੱਚ ਡਾਕਟਰ ਤੇ ਨਰਸਾਂ ਭੇਜਣ ਲਈ ਸਰਕਾਰ ਵਚਨਬੱਧ: ਕੁਲਵੰਤ ਸਿੰਘ ਸਰਕਾਰੀ ਸਕੂਲ ਗੋਬਿੰਦਗੜ੍ਹ ਦੇ 3.70 ਕਰੋੜ ਦੀ ਲਾਗਤ ਨਾਲ ਬਣੇ 24 ਕਮਰੇ ਵਿਦਿਆਰਥੀਆਂ ਨੂੰ ਕੀਤੇ ਅਰਪਣ ਸਰਕਾਰ ਨੇ ਹੁਣ ਤੱਕ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਤੇ 650 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਕੂਲਾਂ ਵਿੱਚ ਅਧਿਆਪਕ ਅਤੇ ਹਸਪਤਾਲਾਂ ਵਿੱਚ ਡਾਕਟਰ ਤੇ ਨਰਸਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਹੁਣ ਤੱਕ ਸੂਬੇ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਪ੍ਰਗਟਾਵਾ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੋਬਿੰਦਗੜ੍ਹ ਵਿੱਚ ਨਵੇਂ ਬਣੇ 24 ਕਮਰੇ ਵਿਦਿਆਰਥੀਆਂ ਨੂੰ ਅਰਪਣ ਕਰਨ ਮੌਕੇ ਕੀਤਾ। ਇਨ੍ਹਾਂ ਕਮਰਿਆਂ ਦੇ ਨਿਰਮਾਣ ’ਤੇ 3.70 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਨੇ ਸਕੂਲ ਦੀ ਇਮਾਰਤ ਉਸਾਰੀ ਲਈ ਉਚੇਚੇ ਤੌਰ ’ਤੇ ਗਰਾਮ ਪੰਚਾਇਤ ਅਤੇ ਸਕੂਲ ਸਟਾਫ਼ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਵਿਦਿਆਰਥੀਆਂ ਦੀ ਲੋੜ ਨੂੰ ਮਹਿਸੂਸ ਕਰਦਿਆਂ ਸਰਕਾਰ ਪਾਸੋਂ ਪ੍ਰਾਪਤ ਗਰਾਂਟ ਨੂੰ ਪੂਰੀ ਸੁਹਿਰਦਤਾ ਨਾਲ ਇਮਾਰਤ ਦੀ ਉਸਾਰੀ ਲਈ ਵਰਤਿਆ ਹੈ। ਕੁਲਵੰਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਪ੍ਰਤੀ ਵਚਨਬੱਧਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਦੇ ਹਰੇਕ ਹਲਕੇ ਵਿੱਚ ਮਿਸਾਲੀ ਸਿੱਖਿਆ ਸੁਧਾਰ ਵਜੋਂ ਸਕੂਲ ਆਫ਼ ਐਮੀਨੈਂਸ ਦੀ ਕਾਇਮੀ ਅਤੇ ਵੱਖ-ਵੱਖ ਥਾਵਾਂ ’ਤੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਦੇਣ ਦੇ ਮੁੱਢਲੇ ਢਾਂਚੇ ਵਜੋਂ 650 ਤੋਂ ਵੱਧ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਪੰਜਾਬ ਵਿੱਚ ਲੋਕ ਪੱਖੀ ਸਰਕਾਰ ਦਾ ਸਭ ਤੋਂ ਵੱਡਾ ਉਪਰਾਲਾ ਹੈ। ਉਨ੍ਹਾਂ ਗੋਬਿੰਦਗੜ੍ਹ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਅਤੇ ਇੱਥੇ ਸਾਇੰਸ ਅਤੇ ਕਾਮਰਸ ਵਿਸ਼ਿਆਂ ਦੀ ਪੜ੍ਹਾਈ ਸ਼ੁਰੂ ਕਰਵਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਇਸ ਨਾਲ ਆਲੇ-ਦੁਆਲੇ ਦੇ 15 ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲੇਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸਕੂਲ ਮੁਖੀਆਂ ਨੂੰ ਸਿੱਖਿਆ ਸੰਸਥਾਵਾਂ ਵਿੱਚ ਪੇਸ਼ੇਵਰ ਪਹੁੰਚ ਲਿਆਉਣ ਅਤੇ ਸੁਧਾਰ ਹਿੱਤ ਸਿੰਘਾਪੁਰ ਅਤੇ ਆਈਆਈਐਮ ਅਹਿਮਦਾਬਾਦ ਵਿਸ਼ੇਸ਼ ਸਿਖਲਾਈ ਲਈ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਕੂਲ ਦੀ ਪ੍ਰਿੰਸੀਪਲ ਸੰਧਿਆ ਸ਼ਰਮਾ ਅਤੇ ਡਿਪਟੀ ਡੀਈਓ ਅੰਗਰੇਜ਼ ਸਿੰਘ ਖ਼ੁਦ ਅਧਿਆਪਕਾਂ ਦੇ ਇਨ੍ਹਾਂ ਵਫ਼ਦਾਂ ਦਾ ਹਿੱਸਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇੱਕੋ-ਇੱਕ ਏਜੰਡਾ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਵਿਸ਼ਵ ਪੱਧਰੀ ਸਵੈ-ਵਿਸ਼ਵਾਸ਼ ਪੈਦਾ ਕਰਕੇ ਉਨ੍ਹਾਂ ਨੂੰ ਦੁਨੀਆਂ ਅਤੇ ਦੇਸ਼ ਦੀ ਹਰ ਇੱਕ ਪ੍ਰਤੀਯੋਗਤਾ ਵਿੱਚ ਹਿੱਸਾ ਲੈ ਕੇ ਉਸ ਵਿੱਚ ਕਾਮਯਾਬੀ ਹਾਸਲ ਕਰਨ ਦੇ ਯੋਗ ਬਣਾਉਣਾ ਹੈ। ਜ਼ਿਕਰਯੋਗ ਹੈ ਕਿ ਪਿੰਡ ਗੋਬਿੰਦਗੜ੍ਹ ਦੇ ਵਿੱਚ ਚਾਰ ਏਕੜ ਰਕਬੇ ਵਿੱਚ ਦੋ ਮੰਜ਼ਲਾਂ 24 ਕਮਰਿਆਂ ’ਤੇ ਆਧਾਰਿਤ ਸਕੂਲ ਦੀ ਇਮਾਰਤ ਦਾ ਨਿਰਮਾਣ ਕੀਤਾ ਗਿਆ ਹੈ। ਜਿਸ ਵਿੱਚ ਸਾਇੰਸ ਅਤੇ ਕੰਪਿਊਟਰ ਦੀ ਆਧੁਨਿਕ ਲੈਬ ਤੋਂ ਇਲਾਵਾ ਲਾਇਬਰੇਰੀ ਦਾ ਵੀ ਉਚੇਚੇ ਤੌਰ ’ਤੇ ਪ੍ਰਬੰਧ ਕੀਤਾ ਗਿਆ ਹੈ। ਇਸ ਇਮਾਰਤ ’ਤੇ 3.7 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਜ਼ਿਲ੍ਹਾ ਸਿੱਖਿਆ ਅਫਸਰ ਡਾ. ਗਿਨੀ ਦੁੱਗਲ, ਡਿਪਟੀ ਡੀਈਓ ਅੰਗਰੇਜ਼ ਸਿੰਘ, ਪ੍ਰਿੰਸੀਪਲ ਸੰਧਿਆ ਸ਼ਰਮਾ, ਬੀਡੀਪੀਓ ਧਨਵੰਤ ਸਿੰਘ ਰੰਧਾਵਾ, ਰਾਮ ਈਸ਼ਰ ਗੋਬਿੰਦਗੜ੍ਹ, ਜਗਜੀਤ ਸਿੰਘ ਗੋਬਿੰਦਗੜ੍ਹ, ਜਸਵਿੰਦਰ ਸਿੰਘ ਜੈਲੀ, ਗੁਰਸੇਵਕ ਪੱਤਾ ਇਸ਼ਰਾ ਪੁਰੀ, ਪਵਨ ਪੁਰੀ, ਗੁਰਮੇਲ ਚੌਧਰੀ, ਬਲਵਿੰਦਰ ਸਿੰਘ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਅਵਤਾਰ ਸਿੰਘ ਮੌਲੀ, ਅਕਵਿੰਦਰ ਸਿੰਘ ਗੋਸਲ, ਮੁਖ਼ਤਿਆਰ ਸਿੰਘ, ਸਤਨਾਮ ਸਿੰਘ ਗੀਗੇਮਾਜਰਾ, ਕਰਮਜੀਤ ਸਿੰਘ ਰਾਮਪੁਰ, ਜਸਵਿੰਦਰ ਸਿੰਘ ਜੈਲੀ, ਜਗਜੀਤ ਸਿੰਘ, ਕਰਮਜੀਤ ਕੁਮਾਰ ਝਿਊਰਹੇੜੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ