Share on Facebook Share on Twitter Share on Google+ Share on Pinterest Share on Linkedin ਉੱਤਰ-ਪੱਤਰੀਆਂ ਦਾ ਮੁਲਾਂਕਣ: ਸਿੱਖਿਆ ਬੋਰਡ ਨੇ ਅਧਿਆਪਕਾਂ ਦੇ ਮਿਹਨਤਾਨੇ ’ਚ ਕੀਤਾ ਵਾਧਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲਾਂ ਦੀ ਵੱਖਰੀ ਵੈੱਬਸਾਈਟ ਬਣਾਈ ਜਾਵੇਗੀ: ਬੋਰਡ ਮੁਖੀ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਉੱਤਰ-ਪੱਤਰੀਆਂ ਦੀ ਮਾਰਕਿੰਗ ਕਰਨ ਦੇ ਇਵਜ਼ ਵਿੱਚ ਅਧਿਆਪਕਾਂ ਨੂੰ ਦਿੱਤੇ ਜਾਂਦੇ ਮਿਹਨਤਾਨੇ ਵਿੱਚ ਵਾਧਾ ਕੀਤਾ ਗਿਆ ਹੈ। ਇਹ ਫ਼ੈਸਲਾ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਤਾਜ਼ਾ ਫ਼ੈਸਲੇ ਅਨੁਸਾਰ ਹੁਣ ਮਾਰਕਿੰਗ ਕਰਨ ਵਾਲੇ ਪ੍ਰੀਖਿਅਕਾਂ ਨੂੰ ਮਾਰਚ 2024 ਵਿੱਚ ਹੋਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਦਸਵੀਂ ਸ਼੍ਰੇਣੀ ਦੀ ਉੱਤਰ-ਪੱਤਰੀ ਦੇ ਮੁਲਾਂਕਣ ਲਈ ਹੁਣ ਸਾਢੇ ਰੁਪਏ ਮਿਹਨਤਾਨੇ ਵਜੋਂ ਦਿੱਤੇ ਜਾਣਗੇ ਜਦੋਂਕਿ ਇਸ ਤੋਂ ਪਹਿਲਾਂ ਸਵਾ 6 ਰੁਪਏ ਦਿੱਤੇ ਜਾਂਦੇ ਹਨ। ਇੰਜ ਹੀ ਬਾਰ੍ਹਵੀਂ ਸ਼੍ਰੇਣੀ ਲਈ ਅਧਿਆਪਕਾਂ ਨੂੰ 7.50 ਰੁਪਏ ਦੀ ਥਾਂ ਹੁਣ 10 ਰੁਪਏ ਪ੍ਰਤੀ ਉੱਤਰ-ਪੱਤਰੀ ਮਿਹਨਤਾਨੇ ਵਜੋਂ ਅਦਾਇਗੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਵਿੱਚ ਅਪੀਅਰ ਹੋਣ ਵਾਲੇ ਵਿਦਿਆਰਥੀਆਂ\ਪ੍ਰੀਖਿਆਰਥੀਆਂ ਨੂੰ ਬੋਰਡ ਵੱਲੋਂ ਮੁੜ ਮੁਲਾਂਕਣ (ਰੀਵੈਲੀਊਏਸ਼ਨ) ਦੀ ਸੁਵਿਧਾ ਦਿੱਤੀ ਹੋਈ ਸੀ। ਇਸ ਵਿਧੀ ਅਨੁਸਾਰ ਨਤੀਜਾ ਘੋਸ਼ਿਤ ਕਰਨ ਵਿੱਚ ਹੁੰਦੀ ਦੇਰੀ ਕਾਰਨ ਪ੍ਰੀਖਿਆਰਥੀਆਂ ਦੀ ਪ੍ਰੇਸ਼ਾਨੀ ਅਤੇ ਕੁੱਝ ਤਕਨੀਕੀ ਕਾਰਨਾਂ ਕਰਕੇ ਬੋਰਡ ਵੱਲੋਂ ਮੁੜ ਮੁਲਾਂਕਣ ਦੇ ਉਪਬੰਧ ਨੂੰ ਮਾਰਚ 2024 ਦੀਆਂ ਪ੍ਰੀਖਿਆਵਾਂ ਤੋਂ ਬੰਦ ਕਰਨ ਦਾ ਨਿਰਣਾ ਲਿਆ ਗਿਆ ਹੈ। ਉਂਜ ਪ੍ਰੀਖਿਆਰਥੀਆਂ ਲਈ ਉੱਤਰ-ਪੱਤਰੀਆਂ ਦੀ ਰੀ-ਚੈਕਿੰਗ ਦੀ ਸੁਵਿਧਾ ਪਹਿਲਾਂ ਵਾਂਗ ਜਾਰੀ ਰਹੇਗੀ। ਪੰਜਾਬ ਬੋਰਡ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 11 ਆਦਰਸ਼ ਸੀਨੀਅਰ ਸੈਕੰਡਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਬੋਰਡ ਮੈਨੇਜਮੈਂਟ ਨੇ ਲੰਮੇ ਵਿਚਾਰ-ਵਟਾਂਦਰੇ ਉਪਰੰਤ ਇਨ੍ਹਾਂ ਸਕੂਲਾਂ ਦੀਆਂ ਗਤੀਵਿਧੀਆਂ, ਬੁਨਿਆਦੀ ਢਾਂਚੇ, ਵਿੱਤੀ ਸੁਧਾਰ ਅਤੇ ਅਧਿਆਪਕ ਸਿਖਲਾਈ ਬਾਰੇ ਨਿਰਣੇ ਲਏ ਗਏ। ਸਕੂਲਾਂ ਦੀ ਕਾਰਜ-ਪ੍ਰਣਾਲੀ ਵਿੱਚ ਇਕਸਾਰਤਾ ਲਿਆਉਣ ਦੇ ਮੰਤਵ ਲਈ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਰਦੀਆਂ, ਸਵੇਰ ਦੀ ਅਸੈਂਬਲੀ ਵਿੱਚ ਕੀਤੀ ਜਾਣ ਵਾਲੀ ਪ੍ਰਾਰਥਨਾ ਸਭਾ, ਸਕੂਲ ਗੀਤ ਅਤੇ ਲੋਗੋ ਆਦਿ ਵਿੱਚ ਸਮਾਨਤਾ ਲਿਆਂਦੀ ਜਾਵੇਗੀ। ਇਨ੍ਹਾਂ ਸਕੂਲਾਂ ਵਿੱਚ ਸਮੂਹ ਸ਼੍ਰੇਣੀਆਂ ਦਾ ਟਾਈਮ ਟੇਬਲ ਇਕਸਾਰ ਕੀਤਾ ਜਾਵੇਗਾ ਤਾਂ ਜੋ ਕਿਸੇ ਅਧਿਆਪਕ ਦੀ ਘਾਟ/ਛੁੱਟੀ ਦੌਰਾਨ ਆਨਲਾਈਨ ਦੀ ਵਰਤੋਂ ਕਰਕੇ ਵਿਦਿਆਰਥੀਆਂ ਨੂੰ ਹੋਰ ਸਕੂਲ ਵਿੱਚ ਮੌਜੂਦ ਅਧਿਆਪਕ ਵੱਲੋਂ ਪੜ੍ਹਾਇਆ ਜਾ ਸਕੇ। ਬੋਰਡ ਦੇ ਉਕਤ 11 ਆਦਰਸ਼ ਸਕੂਲਾਂ ਦੀ ਇੱਕ ਵੱਖਰੀ ਵੈੱਬਸਾਈਟ ਬਣਾਈ ਜਾਵੇਗੀ ਜੋ ਬੋਰਡ ਦੀ ਵੈੱਬਸਾਈਟ ਨਾਲ ਲਿੰਕ ਹੋਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ