Share on Facebook Share on Twitter Share on Google+ Share on Pinterest Share on Linkedin ਲੰਬਿਤ ਇੰਤਕਾਲ ਦਰਜ ਕਰਨ ਲਈ ਛੁੱਟੀ ਵਾਲੇ ਦਿਨ ਵੀ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਡੀਸੀ ਆਸ਼ਿਕਾ ਜੈਨ ਡੀਸੀ ਆਸ਼ਿਕਾ ਜੈਨ ਨੇ ਵੱਲੋਂ ਲੋਕਾਂ ਨੂੰ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਮਲ ਕਰਦਿਆਂ ਮਾਲ ਵਿਭਾਗ ਨੇ ਭਲਕੇ 6 ਜਨਵਰੀ (ਛੁੱਟੀ ਵਾਲੇ ਦਿਨ) ਨੂੰ ਹਰੇਕ ਤਹਿਸੀਲ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਸਨਿੱਚਰਵਾਰ ਨੂੰ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀਆਂ ਹਦਾਇਤਾਂ ਅਨੁਸਾਰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਉਨ੍ਹਾਂ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉੱਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਦੇ ਕੰਮ ਉੱਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੇ ਜਾਇਜ਼ ਕੰਮਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕਸੂਰਵਾਰ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡੀਸੀ ਨੇ ਕਿਹਾ ਕਿ ਮਾਲ ਵਿਭਾਗ ਵਿੱਚ ਜੇਕਰ ਕਿਸੇ ਵੀ ਪੱਧਰ ’ਤੇ ਲੋਕਾਂ ਨੂੰ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ, ਜਿਸ ’ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨਆਰਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ’ਤੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮ ਨੂੰ ਸੁਚਾਰੂ ਕਰਨ ਲਈ ਸਾਰਥਿਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ