ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਨਿਖਾਰਨ ਵੱਲ ਹੋਰ ਧਿਆਨ ਦੇਣ ਅਧਿਆਪਕ: ਹਰਜੋਤ ਬੈਂਸ

ਵਿਦਿਆਰਥੀਆਂ ਨੂੰ ਭਾਸ਼ਾ, ਗਣਿਤ ਤੇ ਵਿਗਿਆਨ ਵਿਸ਼ਿਆਂ ਵਿੱਚ ਨਿਪੁੰਨ ਬਣਾਇਆ ਜਾਵੇਗਾ

ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ:
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਨਿਖਾਰਨ ਲਿਆਉਣ ’ਤੇ ਜ਼ੋਰ ਦੇਣ। ਉਹ ਅੱਜ ਇੱਥੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਗੁਣਾਤਮਿਕ ਸੁਧਾਰ ਲਈ ਚਲਾਏ ਜਾ ਰਹੇ ‘ਮਿਸ਼ਨ ਸਮਰੱਥ’ ਦੇ ਬੇਸਲਾਈਨ ਟੈਸਟਿੰਗ ਅਤੇ ਮਿਡ ਲਾਈਨ ਟੈਸਟਿੰਗ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਲਈ ਕਰਵਾਈ ਇੱਕ ਰੋਜ਼ਾ ਵਰਕਸ਼ਾਪ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਵਰਕਸ਼ਾਪ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਭਾਗ ਲਿਆ।
ਹਰਜੋਤ ਬੈਂਸ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਜਮਾਤਵਾਰ ਅਤੇ ਵਿਸ਼ਾਵਾਰ ਨਤੀਜਿਆਂ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ‘ਮਿਸ਼ਨ ਸਮਰੱਥ’ ਤਹਿਤ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਹੋਏ ਸੁਧਾਰ ਬਾਰੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਅੰਦਰ ਸਿੱਖਿਆ ਪ੍ਰਬੰਧ ਨੂੰ ਬਿਹਤਰ ਬਣਾਉਣ ਅਤੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ‘ਮਿਸ਼ਨ ਸਮਰੱਥ’ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਭਾਸ਼ਾ, ਗਣਿਤ ਅਤੇ ਵਿਗਿਆਨ ਵਿਸ਼ਿਆਂ ਵਿੱਚ ਨਿਪੁੰਨ ਬਣਾਇਆ ਜਾਵੇਗਾ।
ਪਿਛਲੇ ਸਾਲ ਦੀ ਸਿੱਖਿਆ ਦਾ ਲੇਖਾ-ਜੋਖਾ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਅੰਦਰ ਹੁਣ ਆਤਮ-ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੈਡੀਕਲ, ਇੰਜੀਨੀਅਰਿੰਗ, ਸਿਵਲ ਸੇਵਾਵਾਂ ਅਤੇ ਫੌਜ ਦੀ ਭਰਤੀ ਲਈ ਵਿਦਿਆਰਥੀ ਰੁਚੀ ਦਿਖਾ ਰਹੇ ਹਨ, ਜਿਨ੍ਹਾਂ ਨੂੰ ਮੌਕੇ ਪ੍ਰਦਾਨ ਕਰਨ ਵਾਸਤੇ ਉੱਥੋਂ ਦੇ ਦੌਰੇ ਕਰਵਾਏ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਆਪਣੇ ਜ਼ਿਲ੍ਹਿਆਂ ਦੀਆਂ ਬਿਹਤਰੀਨ ਸਿੱਖਿਆ ਸਿਖਲਾਈ ਤਕਨੀਕਾਂ ਵੀ ਸਾਂਝੀਆਂ ਕੀਤੀਆਂ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…