ਮਾਈ ਭਾਗੋ ਇੰਸਟੀਚਿਊਟ ਮੁਹਾਲੀ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਅਮਨ ਅਰੋੜਾ ਨੇ ਮਹਿਲਾ ਕੈਡਿਟ ਅਰਸ਼ਦੀਪ ਕੌਰ ਨੂੰ ਰੱਖਿਆ ਸੇਵਾਵਾਂ ਵਿੱਚ ਸੁਨਹਿਰੀ ਭਵਿੱਖ ਲਈ ਦਿੱਤੀ ਮੁਬਾਰਕਬਾਦ

ਨਬਜ਼-ਏ-ਪੰਜਾਬ, ਮੁਹਾਲੀ, 6 ਜਨਵਰੀ:
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫ਼ਪੀਆਈ) ਫਾਰ ਗਰਲਜ਼ ਮੁਹਾਲੀ ਦੀ ਇੱਕ ਹੋਰ ਮਹਿਲਾ ਕੈਡਿਟ ਦੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋਈ ਹੈ। ਅਕੈਡਮੀ ਵਿੱਚ ਕੋਰਸ ਦੀ ਸਿਖਲਾਈ ਜਨਵਰੀ 2024 ਤੋਂ ਸ਼ੁਰੂ ਹੋਵੇਗੀ। ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣੀ ਗਈ ਮਹਿਲਾ ਕੈਡਿਟ ਅਰਸ਼ਦੀਪ ਕੌਰ ਖਮਾਣੋਂ (ਜ਼ਿਲ੍ਹਾ ਫਤਹਿਗੜ੍ਹ ਸਾਹਿਬ) ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਦਲਜਿੰਦਰ ਪਾਲ ਸਿੰਘ ਆਪਣਾ ਕਾਰੋਬਾਰ ਚਲਾਉਂਦੇ ਹਨ।
ਸੂਬੇ ਦੇ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਵੱਕਾਰੀ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਪੰਜਾਬ ਦੀ ਧੀ ਅਰਸ਼ਦੀਪ ਕੌਰ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਦੀ ਸੂਬੇ ਦੀਆਂ ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਰਮਡ ਫੋਰਸਿਜ਼ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਯੋਗ ਬਣਾਉਣ ਲਈ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿੱਚ ਅੌਰਤਾਂ ਹਰ ਖੇਤਰ ਵਿੱਚ ਮੱਲ੍ਹਾਂ ਮਾਰ ਰਹੀਆਂ ਹਨ। ਇਹੀ ਨਹੀਂ ਕਈ ਖੇਤਰਾਂ ਵਿੱਚ ਤਾਂ ਪੁਰਸ਼ਾਂ ਤੋਂ ਵੀ ਅੱਗੇ ਲੰਘ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਬੇਟੀ ਬਚਾਓ-ਬੇਟੀ ਪੜ੍ਹਾਓ ਨਾਅਰੇ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।
ਉਧਰ, ਇਸ ਮਹਿਲਾ ਕੈਡਿਟ ਅਰਸ਼ਦੀਪ ਕੌਰ ਖਮਾਣੋਂ ਦੀ ਚੋਣ ’ਤੇ ਖ਼ੁਸ਼ੀ ਜ਼ਾਹਰ ਕਰਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਜਸਬੀਰ ਸਿੰਘ ਸੰਧੂ ਨੇ ਰੱਖਿਆ ਸੇਵਾਵਾਂ ਵਿੱਚ ਉੱਜਵਲ ਭਵਿੱਖ ਲਈ ਮਹਿਲਾ ਕੈਡਿਟ ਅਰਸ਼ਦੀਪ ਕੌਰ ਨੂੰ ਵਧਾਈਆਂ ਦਿੱਤੀਆਂ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…