ਸਾਲਾਨਾ ਪ੍ਰੀਖਿਆਵਾਂ: ਹੁਸ਼ਿਆਰ ਬੱਚਿਆਂ ਦੀ ਤਿਆਰੀ ਲਈ ਮੁਹਾਲੀ ਸਕਾਲਰਜ਼ ਅਸੈਸਮੈਂਟ ਟੈੱਸਟ ਸੀਰੀਜ਼ ਦੀ ਸ਼ੁਰੂਆਤ

ਹਰੇਕ ਸਕੂਲ ’ਚੋਂ ਮੈਰੀਟੋਰੀਅਸ ਬੱਚਿਆਂ ਦੀ ਚੋਣ ਕਰਕੇ ਵਟਸਅੱਪ ਗਰੁੱਪ ਬਣਾਏ: ਡੀਸੀ ਆਸ਼ਿਕਾ ਜੈਨ

ਨਬਜ਼-ਏ-ਪੰਜਾਬ, ਮੁਹਾਲੀ, 6 ਜਨਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਲਗਾਤਾਰਤਾ ਵਿੱਚ ਨਿਵੇਕਲੀ ਪਹਿਲਕਦਮੀ ਕਰਦਿਆਂ ਮੁਹਾਲੀ ਜ਼ਿਲ੍ਹੇ ਦੇ ਸਕੂਲਾਂ ਦੇ ਮੈਰੀਟੋਰੀਅਸ ਬੱਚਿਆਂ ਲਈ 8 ਜਨਵਰੀ ਤੋਂ ਮੁਹਾਲੀ ਸਕਾਲਰਜ਼ ਅਸੈਸਮੈਂਟ ਟੈੱਸਟ ਸੀਰੀਜ਼ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਪ੍ਰੀ-ਬੋਰਡ ਪ੍ਰੀਖਿਆ ਸੀਰੀਜ਼ ਦੀ ਤਿਆਰੀ ਵਜੋਂ ਹਰ ਸਕੂਲ ’ਚੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਮੈਰੀਟੋਰੀਅਸ ਬੱਚਿਆਂ ਦੀ ਚੋਣ ਕਰਕੇ ਉਨ੍ਹਾਂ ਦੇ ਵਟਸਅੱਪ ਗਰੁੱਪ ਬਣਾਏ ਗਏ ਹਨ। ਪਿਛਲੇ ਸਾਲ ਸਤੰਬਰ ਮਹੀਨੇ ਤੋਂ ਹੀ ਇਨ੍ਹਾਂ ਗਰੁੱਪਾਂ ਵਿੱਚ ਪੜ੍ਹਨ ਸਮੱਗਰੀ, ਰੋਜ਼ਾਨਾ ਟੈੱਸਟ, ਪ੍ਰਸ਼ਨ-ਉੱਤਰ ਅਤੇ ਹੋਰ ਲੋੜੀਂਦੀ ਸਮੱਗਰੀ ਭੇਜੀ ਜਾ ਰਹੀ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਅਤੇ ਤਿਆਰੀ ਕਰਵਾਉਣ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਇਹ ਬੀੜਾ ਚੁੱਕਿਆ ਗਿਆ ਹੈ ਤਾਂ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ ਅਤੇ ਉਹ ਆਪਣੀ
ਡਿਪਟੀ ਡੀ ਈ ਓ ਅੰਗਰੇਜ਼ ਸਿੰਘ ਨੇ ਦੱਸਿਆ ਕਿ 8 ਜਨਵਰੀ ਤੋਂ ਮੋਹਾਲੀ ਸਕਾਲਰਜ਼ ਅਸੈਸਮੈਂਟ ਟੈੱਸਟ ਸੀਰੀਜ਼ ਦੀ ਪ੍ਰੀਖਿਆ ਜ਼ਿਲ੍ਹਾ ਪੱਧਰ ਤੇ ਲਈ ਜਾ ਰਹੀ ਹੈ, ਜਿਸ ਲਈ ਵਿਦਿਆਰਥੀਆਂ ਦੇ ਸਕੂਲਾਂ ਦੇ ਨੇੜੇ ਸੈਂਟਰ ਬਣਾਏ ਗਏ ਹਨ। ਇਹ ਪ੍ਰੀਖਿਆ ਦੁਪਹਿਰ ਸਾਢੇ 12 ਵਜੇ ਤੋਂ 2:30 ਵਜੇ ਤੱਕ ਨਿਰਧਾਰਿਤ ਡੇਟ ਸ਼ੀਟ ਅਨੁਸਾਰ ਕਰਵਾਈ ਜਾਣੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਅਨੁਸਾਰ ਸਕੂਲ ਤੋਂ ਸੈਂਟਰ ਤੱਕ ਵਿਦਿਆਰਥੀਆਂ ਨੂੰ ਸੁਰੱਖਿਅਤ ਲੈ ਕੇ ਜਾਣ ਅਤੇ ਵਾਪਸ ਸਕੂਲ ਛੱਡਣ ਦੀ ਡਿਊਟੀ ਸਬੰਧਤ ਸਕੂਲ ਦੇ ਅਧਿਆਪਕਾਂ ਦੀ ਲਗਾਈ ਗਈ ਹੈ। ਇਸ ਪ੍ਰੀਖਿਆ ਦੇ ਪੇਪਰਾਂ ਦੇ ਮੁਲਾਂਕਣ ਲਈ ਸਕੂਲ ਆਫ਼ ਐਮੀਨੈਂਸ ਫੇਜ਼-3ਬੀ1ਨੂੰ ਮੁਲਾਂਕਣ ਸੈਂਟਰ ਬਣਾਇਆ ਗਿਆ ਹੈ। ਇਸ ਪ੍ਰੀਖਿਆ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…