ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਨਾਲ ਬਣਿਆ ਸੂਬੇ ਵਿੱਚ ਖੇਡਾਂ ਲਈ ਸਾਜਗਰ ਮਾਹੌਲ: ਕੁਲਵੰਤ ਸਿੰਘ

ਕੁਲਵੰਤ ਸਿੰਘ ਨੇ ਸ਼ਹੀਦ ਭਗਤ ਸਿੰਘ ਯਾਦਗਾਰੀ ਕਲੱਬ ਸ਼ਾਮਪੁਰ ਵੱਲੋਂ ਕਰਵਾਏ ਖੇਡ ਮੇਲੇ ਵਿੱਚ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ, ਮੁਹਾਲੀ, 6 ਜਨਵਰੀ:
ਖੇਡਾਂ ਵਤਨ ਪੰਜਾਬ ਦੀਆਂ- ਦੀ ਸ਼ੁਰੂਆਤ ਦੇ ਨਾਲ ਪੰਜਾਬ ਦੇ ਵਿੱਚ ਖੇਡਾਂ ਪ੍ਰਤੀ ਇੱਕ ਸਾਜਗਾਰ ਮਾਹੌਲ ਤਿਆਰ ਹੋ ਚੁੱਕਾ ਹੈ, ਜਿਸ ਦੇ ਲਈ ਪੰਜਾਬ ਭਰ ਵਿੱਚ ਕੰਮ ਕਰਦੀਆਂ ਖੇਡ ਕਲੱਬਾਂ ਦਾ ਵੀ ਅਹਿਮ ਯੋਗਦਾਨ ਹੈ। ਇਹ ਪ੍ਰਗਟਾਵਾ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਤਿਹਾਸਕ ਫੈਸਲਾ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਭ ਤੋਂ ਪਹਿਲਾਂ ਹੀ ਇਹ ਪ੍ਰਣ ਕਰ ਲਿਆ ਸੀ ਕਿ ਪੰਜਾਬ ਨੂੰ ਫਿਰ ਤੋਂ ਹੱਸਦਾ ਗਾਉਂਦਾ ਅਤੇ ਖੇਡਦਾ ਪੰਜਾਬ ਬਣਾਉਣਾ ਹੈ। ਜਿਸਦੇ ਤਹਿਤ ਪਿੰਡ ਪਿੰਡ ਅੱਜ ਨੌਜਵਾਨ ਨਸ਼ਿਆਂ ਨੂੰ ਛੱਡ ਕੇ ਖੇਡਣ ਦੀ ਗੱਲ ਕਰ ਰਿਹਾ ਹੈ ਅਤੇ ਨੌਜਵਾਨ ਵਰਗ ਨੂੰ ਲੋੜੀਂਦਾ ਖੇਡਾਂ ਦਾ ਸਮਾਨ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ।
ਵਿਧਾਇਕ ਕੁਲਵੰਤ ਸਿੰਘ ਪਿੰਡ ਸ਼ਾਮਪੁਰ (ਮੁਹਾਲੀ) ਵਿਖੇ ਸ਼ਹੀਦ ਭਗਤ ਸਿੰਘ ਯਾਦਗਾਰੀ ਕਲੱਬ ਦੀ ਤਰਫੋਂ ਕਰਵਾਏ ਗਏ ਖੇਡ ਟੂਰਨਾਮੈਂਟ ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ੳਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਯਾਦਗਾਰੀ ਕਲੱਬ ਸ਼ਾਮਪੁਰ ਦੀ ਤਰਫ਼ੋਂ ਪ੍ਰਧਾਨ ਰੋਮੀ ਅਤੇ ਪਿੰਡ ਦੇ ਸਰਪੰਚ ਇੰਦਰਜੀਤ ਸਿੰਘ ਦੇ ਯਤਨਾਂ ਸਦਕਾ ਕਰਵਾਇਆ ਗਿਆ ਇਹ ਖੇਡ ਮੇਲਾ ਨੌਜਵਾਨ ਵਰਗ ਨੂੰ ਨਸ਼ਿਆਂ ’ਚੋਂ ਕੱਢ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਲਈ ਦੇ ਲਈ ਇੱਕ ਵਧੀਆ ਉਪਰਾਲਾ ਹੈ ਜਿਸ ਦੇ ਲਈ ਕਲੱਬ ਦੇ ਰੋਮੀ ਪ੍ਰਧਾਨ, ਇੰਦਰਜੀਤ ਸਿੰਘ ਸਰਪੰਚ ਅਤੇ ਕਰਮਜੀਤ ਸਿੰਘ ਸ਼ਾਮਪੁਰ ਸਮੇਤ ਕਲੱਬ ਦੇ ਅਹੁਦੇਦਾਰ ਅਤੇ ਮੈਂਬਰਾਨ ਤੋਂ ਇਲਾਵਾ ਪਿੰਡ ਦੀ ਸਮੁੱਚੀ ਪੰਚਾਇਤ ਵਧਾਈ ਦੀ ਪਾਤਰ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਸ਼ਹੀਦ ਭਗਤ ਸਿੰਘ ਯਾਦਗਾਰੀ ਕਲੱਬ ਪਿੰਡ ਸ਼ਾਹਪੁਰ ਨੂੰ ਆਪਣੇ ਵੱਲੋਂ 31000 ਦੇਣ ਦਾ ਐਲਾਨ ਕੀਤਾ ਅਤੇ ਭਵਿੱਖ ਵਿੱਚ ਖੇਡਾਂ ਦੇ ਲਈ ਅਤੇ ਹੋਰਨਾਂ ਕੰਮਾਂ ਦੇ ਲਈ ਹਰ ਵੇਲੇ ਮੌਜੂਦ ਰਹਿਣ ਦੇ ਦਾ ਵਾਅਦਾ ਕੀਤਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਦੇ ਵਿੱਚ ਲਗਾਤਾਰ ਖੇਡਾਂ ਦੇ ਲਈ ਸਾਜਗਾਰ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੇ ਵਿੱਚ ਪੰਜਾਬ ਦਾ ਯੂਥ ਭਟਕ ਚੁੱਕਾ ਸੀ, ਪੰਜਾਬ ਜਿਹੜਾ ਕਲਾ-ਕਿਰਤੀਆਂ, ਗਾਉਣ-ਵਜਾਉਣ ਅਤੇ ਖੇਡਾਂ ਦੇ ਵਿੱਚ ਮੋਹਰੀ ਸੂਬਾ ਗਿਣਿਆ ਜਾਂਦਾ ਸੀ, ਉਹ ਬਹੁਤ ਪੱਛੜ ਗਿਆ ਸੀ।
ਪ੍ਰੰਤੂ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਅਤੇ ਸਰਕਾਰ ਵੱਲੋਂ ਨੌਜਵਾਨ ਵਰਗ ਦੀ ਤੰਦਰੁਸਤੀ ਦੇ ਲਈ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਅਤੇ ਸਰਕਾਰ ਵੱਲੋਂ ਖੇਡਾਂ ਦੇ ਵਿੱਚ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਪੰਜਾਬ ਦਾ ਯੂਥ ਹੁਣ ਨਸ਼ਿਆਂ ਨੂੰ ਛੱਡ ਕੇ ਖੇਡ ਮੈਦਾਨ ਦੇ ਵਿੱਚ ਜਾਣਾ ਵਧੇਰੇ ਪਸੰਦ ਕਰਦਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਯਾਦਗਾਰੀ ਕਲੱਬ ਸ਼ਾਮਪੁਰ ਦੀ ਤਰਫ਼ੋਂ ਕਰਵਾਇਆ ਗਿਆ ਇਹ ਖੇਡ ਮੇਲਾ ਆਪਣੇ ਆਪ ਵਿੱਚ ਪੰਜਾਬ ਦੇ ਲਈ ਖੇਡਾਂ ਦਾ ਮਾਹੌਲ ਤਿਆਰ ਕਰਨ ਦੇ ਵਿੱਚ ਆਪਣਾ ਬੜਮੁੱਲਾ ਯੋਗਦਾਨ ਹੈ ਅਤੇ ਅਜਿਹੇ ਖੇਡ ਮੇਲੇ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ ਅਤੇ ਸੰਸਥਾਵਾਂ, ਖੇਡ ਕਲੱਬਾਂ ਨੂੰ ਸਰਕਾਰ ਵੱਲੋਂ ਜੋ ਵੀ ਲੋੜੀਂਦਾ ਸਾਮਾਨ ਹੋਵੇਗਾ ਉਹ ਹਰ ਹੀਲੇ ਪੁੱਜਦਾ ਕੀਤਾ ਜਾਂਦਾ ਰਹੇਗਾ।
ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰ ਮੌਲੀ ਬੈਦਵਾਨ, ਹਰਮੇਸ਼ ਸਿੰਘ ਕੁੰਭੜਾ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਡਾ. ਕੁਲਦੀਪ ਸਿੰਘ, ਕਰਮਜੀਤ ਸਿੰਘ ਸ਼ਾਮਪੁਰ, ਤਰਲੋਚਨ ਸਿੰਘ ਤੋਚੀ, ਮੰਨਾ ਸੰਧੂ, ਗੁਰਪਾਲ ਸਿੰਘ ਮਦਨਪੁਰ ਅਤੇ ਹਰਵਿੰਦਰ ਸਿੰਘ ਸ਼ਾਮਪੁਰ ਸਮੇਤ ਵੱਡੀ ਗਿਣਤੀ ਵਿੱਚ ਆਪ ਵਲੰਟੀਅਰ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…