Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ 50 ਗਰਾਮ ਹੈਰੋਇਨ ਸਣੇ ਤਿੰਨ ਵਿਅਕਤੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 6 ਜਨਵਰੀ: ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਸੈਕਟਰ-77 ਦੇ ਪਾਰਕ ਨੇੜਿਓਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਸੰਦੀਪ ਗਰਗ ਦੀਆਂ ਹਦਾਇਤਾਂ ’ਤੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਮੁਹਿੰਮ ਦੌਰਾਨ ਏਐਸਆਈ ਹਰਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸੈਕਟਰ-77 ਪਾਰਕ ਨੇੜਿਓ ਸਰਪੰਚ ਢਾਬਾ ਕੋਲ ਛਾਪੇਮਾਰੀ ਕਰਕੇ ਭੁਪਿੰਦਰ ਸਿੰਘ ਉਰਫ਼ ਹੈਪੀ, ਤਰਸੇਮ ਸਿੰਘ ਉਰਫ਼ ਜੱਸੜ ਅਤੇ ਗੁਰਸਿਮਰਨਜੀਤ ਸਿੰਘ ਉਰਫ਼ ਲਾਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਦੀ ਤਲਾਸ਼ੀ ਕਰਨ ’ਤੇ ਭੁਪਿੰਦਰ ਹੈਪੀ ਤੋਂ 20 ਗਰਾਮ, ਤਰਸੇਮ ਜੱਸੜ ਤੋਂ 15 ਗਰਾਮ ਅਤੇ ਗੁਰਸਿਮਰਨਜੀਤ ਤੋਂ 15 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਡੀਐਸਪੀ ਬੱਲ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਪਤਾ ਲਗਾਇਆ ਜਾ ਰਿਹਾ ਹੈ, ਉਹ ਨਸ਼ੀਲੇ ਪਦਾਰਥ ਕਿੱਥੋਂ ਲਿਆਂਦੇ ਸੀ ਅਤੇ ਅੱਗੇ ਕਿੱਥੇ-ਕਿੱਥੇ ਵੇਚਦੇ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ