ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ, ਮੁਹਾਲੀ, 8 ਜਨਵਰੀ:
ਸੰਤ ਅੱਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਈਸ਼ਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੀ 54ਵੀਂ ਬਰਸੀ ਨੂੰ ਸਮਰਪਿਤ ਸੰਤ ਬਾਬਾ ਮਹਿੰਦਰ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਵਿਖੇ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਅੱਜ ਸਾਲਾਨਾ ਸਮਾਗਮ ਤਹਿਤ ਨਿਰੰਤਰ ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਗਈ। ਉਪਰੰਤ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ।
ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੇ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਮਨੌਲੀ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਵੱਖ-ਵੱਖ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ। ਥਾਂ-ਥਾਂ ਸਵਾਗਤੀ ਗੇਟ ਬਣਾਏ ਗਏ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਸੰਗਤ ਵੱਲੋਂ ਲੰਗਰ ਲਗਾਏ ਗਏ।
ਇਸ ਮੌਕੇ ਬਾਬਾ ਸੁਰਿੰਦਰ ਸਿੰਘ ਗੁਰਦੁਆਰਾ ਧੰਨਾ ਭਗਤ, ਬਾਬਾ ਅਮਰਾਓ ਸਿੰਘ ਲੰਬਿਆਂ, ਭਾਈ ਕਰਮਜੀਤ ਸਿੰਘ, ਬਾਬਾ ਬਲਕਾਰ ਸਿੰਘ ਢੇਲਪੁਰ, ਸਮਾਜ ਸੇਵੀ ਗੁਰਮੀਤ ਸਿੰਘ ਵਾਲੀਆ, ਪਰਮਜੀਤ ਸਿੰਘ ਕਾਹਲੋਂ, ਮਨਜੀਤ ਸਿੰਘ ਸੈਣੀ, ਭਾਈ ਕਮਲਪ੍ਰੀਤ ਸਿੰਘ, ਗੁਰਦੁਆਰਾ ਅੰਬ ਸਾਹਿਬ ਦੀ ਪ੍ਰਬੰਧਕ ਕਮੇਟੀ, ਉਦਮ ਸਿੰਘ ਭਬਾਤ, ਜਗਦੀਪ ਸਿੰਘ, ਬਲਜੀਤ ਸਿੰਘ ਸਾਲਾਪੁਰ, ਹਰਪਾਲ ਸਿੰਘ ਸੋਢੀ ਸਮੇਤ ਵੱਖ-ਵੱਖ ਸਿਆਸੀ, ਧਾਰਮਿਕ, ਸਮਾਜ ਸੇਵੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ।
ਬਾਬਾ ਅਮਰਾਓ ਸਿੰਘ ਨੇ ਦੱਸਿਆ ਕਿ 9 ਜਨਵਰੀ ਨੂੰ ਮਹਾਨ ਸੰਤ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ ਅਤੇ ਸ਼ਾਮ 6 ਵਜੇ ਤੋਂ ਰਾਤ 2:30 ਵਜੇ ਤੱਕ ਰੈਣ ਸੂਬਾਈ ਕੀਰਤਨ ਹੋਵੇਗਾ। 10 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਮਾਗਮ ਚੱਲੇਗਾ। ਇਸੇ ਦਿਨ ਮਹਾਨ ਅੰਮ੍ਰਿਤ ਸੰਚਾਰ ਸਵੇਰੇ 11 ਵਜੇ ਹੋਵੇਗਾ। ਅਖੀਰਲੇ ਦਿਨ ਪੰਥ ਪ੍ਰਸਿੱਧ ਢਾਡੀ, ਰਾਗੀ, ਕਥਾਵਾਚਕ, ਕੀਰਤਨੀ, ਕਵੀਸ਼ਰੀ ਜਥੇ ਅਤੇ ਸੰਤ ਮਹਾਂਪੁਰਸ਼ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…