Share on Facebook Share on Twitter Share on Google+ Share on Pinterest Share on Linkedin ਦੋਹਰਾ ਕਤਲ ਕਾਂਡ: ਮ੍ਰਿਤਕ ਨੌਜਵਾਨਾਂ ਦੀ ਪਛਾਣ ਹੋਈ, ਰੇਲਵੇ ਪੁਲੀਸ ਵੱਲੋਂ ਕਤਲ ਦਾ ਕੇਸ ਦਰਜ ਮੁਹਾਲੀ ਰੇਲਵੇ ਲਾਈਨ ਤੋਂ ਮਿਲੀਆਂ ਸਨ ਖੂਨ ਨਾਲ ਲੱਥਪੱਥ ਨੌਜਵਾਨਾਂ ਦੀਆਂ ਲਾਸ਼ਾਂ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਮੁਹਾਲੀ ਵਿੱਚ ਹੋਏ ਦੋਹਰੇ ਕਤਲ ਮਾਮਲੇ ਵਿੱਚ ਰੇਲਵੇ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਰੇਲਵੇ ਪੁਲੀਸ ਥਾਣਾ ਸਰਹਿੰਦ ਦੇ ਐਸਐਚਓ ਰਤਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੀ ਪਛਾਣ ਰਾਜ ਕੰਵਲ ਅਤੇ ਮਨੀਸ਼ ਵਜੋਂ ਹੋਈ ਹੈ। ਦੋਵੇਂ ਨੌਜਵਾਨ ਯੂਪੀ ਦੇ ਰਹਿਣ ਵਾਲੇ ਹਨ। ਮ੍ਰਿਤਕਾਂ ਦੇ ਵਾਰਸਾਂ ਨੂੰ ਇਤਲਾਹ ਭੇਜ ਦਿੱਤੀ ਗਈ ਹੈ। ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੇ ਭਲਕੇ ਬੁੱਧਵਾਰ ਨੂੰ ਇੱਥੇ ਪਹੁੰਚਣ ਤੋਂ ਬਾਅਦ ਬੁੱਧਵਾਰ ਨੂੰ ਸਰਕਾਰੀ ਹਸਪਤਾਲ ਫੇਜ਼-6 (ਮੁਹਾਲੀ) ਵਿੱਚ ਡਾਕਟਰਾਂ ਦੇ ਮੈਡੀਕਲ ਬੋਰਡ ਤੋਂ ਪੋਸਟ ਮਾਰਟਮ ਕਰਵਾਇਆ ਜਾਵੇਗਾ। ਐਸਐਚਓ ਰਤਨ ਸਿੰਘ ਨੇ ਦੱਸਿਆ ਕਿ ਰੇਲਵੇ ਪੁਲੀਸ ਮੁਲਜ਼ਮਾਂ ਦੀ ਪੈੜ ਨੱਪਣ ਲਈ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁਹਾਲੀ ਦੇ ਪਿੰਡ ਚਿੱਲਾ ਨੇੜੇ ਰੇਲਵੇ ਲਾਈਨ ਉੱਤੇ ਸੋਮਵਾਰ ਨੂੰ ਖੂਨ ਨਾਲ ਲੱਥਪੱਥ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਸਨ। ਰੇਲਵੇ ਪਟੜੀ ’ਤੇ ਦੋਵੇਂ ਨੌਜਵਾਨਾਂ ਦੇ ਮ੍ਰਿਤਕ ਸਰੀਰ ਚਾਰ ਟੁਕੜਿਆਂ ਵਿੱਚ ਪਏ ਸੀ। ਸੂਚਨਾ ਮਿਲਦੇ ਹੀ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ, ਰੇਲਵੇ ਪੁਲੀਸ ਦੇ ਡੀਐਸਪੀ ਜਗਮੋਹਨ ਸਿੰਘ, ਐਸਐਚਓ ਰਤਨ ਸਿੰਘ ਅਤੇ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਰੇਲਵੇ ਪੁਲੀਸ ਅਨੁਸਾਰ ਉਕਤ ਨੌਜਵਾਨਾਂ ਦਾ ਕਤਲ ਕਰਨ ਤੋਂ ਬਾਅਦ ਮਾਮਲੇ ਨੂੰ ਰੇਲ ਹਾਦਸੇ ਦਾ ਰੂਪ ਦੇਣ ਲਈ ਲਾਸ਼ਾਂ ਨੂੰ ਰੇਲਵੇ ਪਟੜੀ ਉੱਤੇ ਸੁੱਟ ਦਿੱਤਾ ਗਿਆ ਸੀ। ਰੇਲਵੇ ਪੁਲੀਸ ਨੂੰ ਨੇੜਿਓਂ ਲੰਘਦੀ ਚਿੱਲਾ ਸੜਕ ਤੋਂ ਰੇਲਵੇ ਪਟੜੀ ਤੱਕ ਖੂਨ ਦੇ ਨਿਸ਼ਾਨ ਵੀ ਮਿਲ।ੇ ਸਨ। ਇੱਥੇ ਆਸਪਾਸ ਕੋਈ ਸੀਸੀਟੀਵੀ ਕੈਮਰਾ ਲੱਗਿਆ ਨਾ ਹੋਣ ਕਾਰਨ ਪੁਲੀਸ ਦੀ ਜਾਂਚ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਬਾਵਜੂਦ ਰੇਲਵੇ ਪੁਲੀਸ ਪਿੀਂਡ ਚਿੱਲਾ, ਰੇਲਵੇ ਲਾਈਨ ਨੂੰ ਜਾਣ ਵਾਲੀ ਸੜਕ ਦੇ ਆਸਪਾਸ ਦੂਰ ਤੱਕ ਘਰਾਂ ਅਤੇ ਸ਼ੋਅਰੂਮਾਂ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕਰ ਰਹੀ ਹੈ ਤਾਂ ਜੋ ਮੁਲਜ਼ਮਾਂ ਖ਼ਿਲਾਫ਼ ਕੋਈ ਠੋਸ ਸੁਰਾਗ ਮਿਲ ਸਕੇ। ਇੱਕ ਮ੍ਰਿਤਕ ਨੌਜਵਾਨ ਦੀ ਬਾਂਹ ਉੱਤੇ ਮਹਾਂਕਾਲ ਅਤੇ ‘ ਐਮਏ’ ਲਿਖਿਆ ਹੋਇਆ ਹੈ। ਮਾਮਲੇ ਦੀ ਤੈਅ ਤੱਕ ਜਾਣ ਲਈ ਫੋਰੈਂਸਿਕ ਟੀਮ ਵੀ ਜਾਂਚ ਵਿੱਚ ਜੁੱਟ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ