Share on Facebook Share on Twitter Share on Google+ Share on Pinterest Share on Linkedin ਪੰਜਾਬ ਸਕੂਲ ਸਿੱਖਿਆ ਬੋਰਡ: ਡੇਲੀਵੇਜ ਕਰਮਚਾਰੀ ਯੂਨੀਅਨ ਵੱਲੋਂ ਗੇਟ ਰੈਲੀ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀ ਯੂਨੀਅਨ ਵੱਲੋਂ ਪ੍ਰਧਾਨ ਰਾਜ ਕੁਮਾਰ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਅੱਜ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਤੇ ਬੋਰਡ ਮੈਨੇਜਮੈਂਟ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ। ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 7 ਅਕਤੂਬਰ 2022 ਨੂੰ ਸਿੱਖਿਆ ਵਿਭਾਗ ਵਿੱਚ 8736 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ। ਜਿਸ ਰਾਹੀਂ ਸਕੂਲ ਬੋਰਡ ਦੇ 525 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਹੁਣ ਤੱਕ ਸਰਕਾਰ ਨੇ ਇਨ੍ਹਾਂ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਗਿਆ। ਜਿਸ ਕਾਰਨ ਕੱਚੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਬੋਰਡ ਮੈਨੇਜਮੈਂਟ ਵੱਲੋਂ ਉਪਰੋਕਤ ਨੋਟੀਫ਼ਿਕੇਸ਼ਨ ਨੂੰ ਅਡਾਪਟ ਕਰਦਿਆਂ ਆਪਣੇ 525 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਪ੍ਰੋਫਾਰਮਾ ਭਰਵਾਇਆ ਗਿਆ ਸੀ ਅਤੇ ਇਸ ਸਬੰਧੀ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਪ੍ਰੰਤੂ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਕਮੇਟੀ ਕਿਸੇ ਨਤੀਜੇ ਨਹੀਂ ਪੁੱਜੀ। ਇਹ ਵਿਸ਼ੇਸ਼ ਕਮੇਟੀ ਵਾਰ-ਵਾਰ ਮੀਟਿੰਗ ਰੱਖ ਕੇ ਮੁਲਤਵੀ ਕਰ ਦਿੰਦੀ ਹੈ। ਸਰਕਾਰੀ ਅਣਦੇਖੀ ਦੇ ਚੱਲਦਿਆਂ ਕਾਫ਼ੀ ਕੱਚੇ ਕਰਮਚਾਰੀ ਓਵਰਏਜ ਹੁੰਦੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਇਸ ਸਬੰਧੀ ਕਈ ਵਾਰ ਸਿੱਖਿਆ ਮੰਤਰੀ ਅਤੇ ਸੂਬਾ ਸਰਕਾਰ ਨਾਲ ਰਾਬਤਾ ਬਣਾਇਆ ਗਿਆ ਅਤੇ ਬੋਰਡ ਮੈਨੇਜਮੈਂਟ ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ ਪਰ ਕੱਚੇ ਮੁਲਾਜ਼ਮਾਂ ਨੇ ਕਿਸੇ ਨੇ ਬਾਂਹ ਨਹੀਂ ਫੜੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਬੋਰਡ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਤਾਂ ਆਉਂਦੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸਾਲਾਨਾ ਪ੍ਰੀਖਿਆਵਾਂ ਦੌਰਾਨ ਗੁਪਤ ਐਕਸ਼ਨ ਕੀਤੇ ਜਾਣਗੇ। ਇਸ ਮੌਕੇ ਰੈਗੂਲਰ ਮੁਲਾਜ਼ਮ ਜਥੇਬੰਦੀ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਗੁਰਦੀਪ ਸਿੰਘ ਸੋਢੀ, ਪ੍ਰਭਦੀਪ ਸਿੰਘ ਬੋਪਾਰਾਏ, ਪ੍ਰੈਸ ਸਕੱਤਰ ਤੇਜਿੰਦਰ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਕਰਨ ਸਿੰਘ, ਭਗਵੰਤ ਸਿੰਘ, ਨਵਪ੍ਰੀਤ ਸਿੰਘ, ਤੇਜਿੰਦਰ ਸਿੰਘ, ਸੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ, ਪੰਜਾਬ ਬੋਰਡ ਕਾਰਪੋਰੇਸ਼ਨ ਮਹਾਸੰਘ ਦੇ ਸੂਬਾ ਪ੍ਰਧਾਨ ਤਾਰਾ ਸਿੰਘ, ਬਲਵੰਤ ਸਿੰਘ, ਰਕੇਸ਼ ਰਾਣਾ, ਰਮਨਦੀਪ ਕੌਰ ਗਿੱਲ, ਰਾਜਪਾਲ ਕੌਰ, ਸੁਨੀਲ ਮਾਰਕੰਡਾ, ਸਤਨਾਮ ਸਿੰਘ, ਗੁਰਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਮਹਿਲਾ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ