ਸੀਜੀਸੀ ਕਾਲਜ ਲਾਂਡਰਾਂ ਵਿੱਚ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਨਬਜ਼-ਏ-ਪੰਜਾਬ, ਮੁਹਾਲੀ, 12 ਜਨਵਰੀ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਦੇ ਵਿਦਿਆਰਥੀ ਭਲਾਈ ਵਿਭਾਗ ਵੱਲੋਂ ਅੱਜ ਕੈਂਪਸ ਵਿੱਚ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਫੈਕਲਟੀ ਮੈਂਬਰਾਂ ਨੇ ਵੀ ਲੋਹੜੀ ਜਸ਼ਨ ਦਾ ਆਨੰਦ ਮਾਣਿਆ।
ਇਸ ਮੌਕੇ ਸੀਜੀਸੀ ਗਰੁੱਪ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ, ਡੀਨ ਅਤੇ ਡਾਇਰੈਕਟਰਾਂ ਦੀ ਮੌਜੂਦਗੀ ਨੇ ਸਮਾਰੋਹ ਦੀ ਰੌਣਕ ਵਧਾਈ। ਉਨ੍ਹਾਂ ਨੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਪਵਿੱਤਰ ਜੋਤ ਜਗਾ ਕੇ ਸਮੂਹ ਭਾਈਚਾਰੇ ਲਈ ਖ਼ੁਸ਼ਹਾਲ ਅਤੇ ਭਰਪੂਰ ਸਾਲ ਦੀ ਅਰਦਾਸ ਕੀਤੀ। ਗਜਕ, ਰਿਉੜੀ, ਤਿਲ, ਗੁੜ ਅਤੇ ਮਿਠਾਈ ਵੰਡ ਕੇ ਸਾਰਿਆਂ ਨਾਲ ਖ਼ੁਸ਼ੀ ਸਾਂਝੀ ਕੀਤੀ। ਸ੍ਰੀ ਸੰਧੂ ਨੇ ਆਪਣੇ ਸੰਬੋਧਨ ਵਿੱਚ ਲੋਹੜੀ ਮਨਾਉਣ ਦੀ ਮਹੱਤਤਾ ਅਤੇ ਮਹਾਨ ਨਾਇਕ ਦੁੱਲਾ ਭੱਟੀ ਨਾਲ ਉਨ੍ਹਾਂ ਦੀ ਸਾਂਝ ਬਾਰੇ ਚਾਨਣਾ ਪਾਇਆ। ਪ੍ਰੋਗਰਾਮ ਦੀ ਸਮਾਪਤੀ ਮਜ਼ੇਦਾਰ ਖੇਡਾਂ ਅਤੇ ਮੁਕਾਬਲਿਆਂ ਨਾਲ ਹੋਈ। ਉਪਰੰਤ ਡੀਜੇ ਪਾਰਟੀ ਦਾ ਆਯੋਜਨ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…