ਪਾਕਿ ਆਧਾਰਿਤ ਅੱਤਵਾਦੀ ਰਿੰਦਾਂ ਗੈਂਗ ਦਾ ਸਰਗਰਮ ਕਾਰਕੁਨ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਬੱਬਰ ਖ਼ਾਲਸਾ ਦੇ ਮੈਂਬਰਾਂ ਨੂੰ ਹਥਿਆਰ ਸਪਲਾਈ ਕਰਦਾ ਸੀ ਮੁਲਜ਼ਮ

ਪੰਜਾਬ ਪੁਲੀਸ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ: ਏਆਈਜੀ ਸੰਦੀਪ ਗੋਇਲ

ਨਬਜ਼-ਏ-ਪੰਜਾਬ, ਮੁਹਾਲੀ, 12 ਜਨਵਰੀ:
ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ਼) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇੱਕ ਸਾਂਝੇ ਅਪਰੇਸ਼ਨ ਦੌਰਾਨ ਪਾਕਿਸਤਾਨ ਆਧਾਰਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾਂ ਅਤੇ ਅਮਰੀਕਾ ਆਧਾਰਿਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਗੈਂਗ ਦੇ ਸਰਗਰਮ ਕਾਰਕੁਨ ਕੈਲਾਸ਼ ਖਿਚਨ ਪਿੰਡ ਲੋਹਾਵਤ (ਰਾਜਸਥਾਨ) ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਕੀਤੀ ਹੈ। 27 ਦਸੰਬਰ 2023 ਨੂੰ ਮੁਹਾਲੀ ਥਾਣੇ ਵਿੱਚ ਦਰਜ ਅਸਲਾ ਐਕਟ ਦੇ ਮਾਮਲੇ ਵਿੱਚ ਮੁਲਜ਼ਮ ਦੀ ਗ੍ਰਿਫ਼ਤਾਰੀ ਪਾਈ ਹੈ। ਇਸ ਕਾਰਵਾਈ ਨੂੰ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਨੇ ਅੰਜਾਮ ਦਿੱਤਾ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਕੈਲਾਸ਼ ਖਿਚਨ ਸਤੰਬਰ 2023 ਵਿੱਚ ਫਾਜ਼ਿਲਕਾ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਕੇਸ ਵਿੱਚ ਲੋੜੀਂਦਾ ਸੀ। ਮੁਲਜ਼ਮ ਦਾ ਅਪਰਾਧਿਕ ਇਤਿਹਾਸ ਹੈ। ਉਸ ਦੇ ਖ਼ਿਲਾਫ਼ ਪੰਜਾਬ ਅਤੇ ਰਾਜਸਥਾਨ ਵਿੱਚ ਜਬਰੀ ਵਸੂਲੀ, ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਕਈ ਪਰਚੇ ਦਰਜ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਪੁਲੀਸ ਵੱਲੋਂ ਵੱਖ-ਵੱਖ ਅੱਤਵਾਦੀ ਮੌਡਿਊਲਾਂ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮ ਖਿਚਨ ਦਾ ਨਾਮ ਸਾਹਮਣੇ ਆਉਣ ਉਪਰੰਤ ਏਡੀਜੀਪੀ ਪ੍ਰਮੋਦ ਬਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਨੇ ਰਾਜਸਥਾਨ ਵਿੱਚ ਮੁਲਜ਼ਮ ਦੀ ਲੋਕੇਸ਼ਨ ਦਾ ਪਤਾ ਲਗਾਉਣ ਉਪਰੰਤ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਨੇ ਮੁਲਜ਼ਮ ਖਿਚਨ ਦੇ ਕਬਜ਼ੇ ’ਚੋਂ ਇੱਕ .30 ਕੈਲੀਬਰ ਚੀਨੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਕੈਲਾਸ਼ ਖਿਚਨ ਅੱਤਵਾਦੀ ਹਰਵਿੰਦਰ ਰਿੰਦਾਂ ਦੇ ਨਿਰਦੇਸ਼ਾਂ ਉੱਤੇ ਪੰਜਾਬ ਵਿੱਚ ਸਨਸਨੀਖ਼ੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਸੰਗਠਨ ਬੱਬਰ ਖ਼ਾਲਿਸਤਾਨ ਇੰਟਰਨੈਸ਼ਨਲ ਦੇ ਸਹਿਯੋਗੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਮਾਮਲੇ ਦੀ ਤਫ਼ਤੀਸ਼ ਜਾਰੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…