ਗਿਆਨ ਜਯੋਤੀ ਇੰਸਟੀਚਿਊਟ ਅਤੇ ਗਲੋਬਲ ਸਕੂਲ ਵਿੱਚ ਮਨਾਇਆ ਲੋਹੜੀ ਦਾ ਤਿਉਹਾਰ

ਨਬਜ਼-ਏ-ਪੰਜਾਬ, ਮੁਹਾਲੀ, 13 ਜਨਵਰੀ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਅਤੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਇੰਸਟੀਚਿਊਟ ਦੇ ਵਿਹੜੇ ਵਿੱਚ ਲੱਕੜਾਂ ਜਲਾ ਕੇ ਲੋਹੜੀ ਦਾ ਭੁੱਗਾ ਬਾਲਿਆ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਕੌਂਸਲਰ ਜਸਪ੍ਰੀਤ ਕੌਰ ਅਤੇ ਯੂਥ ਆਗੂ ਰਾਜਾ ਕੰਵਰਜੋਤ ਸਿੰਘ ਵਿਸ਼ੇਸ਼ ਮਹਿਮਸਨ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐੱਸ. ਬੇਦੀ, ਡਾਇਰੈਕਟਰ ਡਾ. ਅਨੀਤ ਬੇਦੀ ਅਤੇ ਪ੍ਰਿੰਸੀਪਲ ਡਾਇਰੈਕਟਰ ਰਣਜੀਤ ਬੇਦੀ ਨੇ ਲੱਕੜਾਂ ਦਾ ਭੁੱਗਾ ਜਲਾਇਆ। ਵਿਦਿਆਰਥੀ ਅਤੇ ਸਟਾਫ਼ ਮੈਂਬਰਾਂ ਨੇ ਖੂਬ ਆਨੰਦ ਮਾਣਿਆ। ਵਿਦਿਆਰਥੀਆਂ ਨੇ ਰੰਗਾ-ਰੰਗ ਸਭਿਅਚਾਰਕ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨਿਆ ਅਤੇ ਪੰਜਾਬ ਦੇ ਹੀਰੋ ਦੁੱਲਾ ਭੱਟੀ ਦੀ ਯਾਦ ਵਿੱਚ ਸੁੰਦਰ ਮੁੰਦਰੀਏ ਗੀਤ ਗਾ ਕੇ ਉਸ ਮਹਾਨ ਵਿਅਕਤੀ ਨੂੰ ਯਾਦ ਕੀਤਾ। ਵਿਦਿਆਰਥੀਆਂ ਨੂੰ ਮੂੰਗਫਲੀ, ਰਿਉੜੀਆਂ ਅਤੇ ਗੱਚਕ ਵੀ ਵੰਡੀ।
ਇਸ ਮੌਕੇ ਬੋਲਦਿਆਂ ਜੇ.ਐੱਸ. ਬੇਦੀ ਨੇ ਲੋਹੜੀ ਦੇ ਪਵਿੱਤਰ ਤਿਉਹਾਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਲੋਹੜੀ ਦਾ ਤਿਉਹਾਰ ਆਉਣ ’ਤੇ ਠੰਢ ਘਟਣ ਦੇ ਦਿਨਾਂ ਦੀ ਸ਼ੁਰੂਆਤ ਮੰਨਿਆ ਜਾਂਦਾ ਹੈ। ਲੋਹੜੀ ਇਕ ਸਮਾਜਿਕ ਅਤੇ ਲੋਕ-ਤੱਥਾਂ ਨਾਲ ਜੁੜਿਆਂ ਹੋਇਆਂ ਤਿਉਹਾਰ ਹੈ। ਜਿਸ ਨੂੰ ਸਮਾਜ ਦਾ ਹਰ ਵਰਗ ਧੂਮਧਾਮ ਨਾਲ ਮਨਾਉਂਦਾ ਹੈ ਅਤੇ ਇਹ ਤਿਉਹਾਰ ਸਾਰੇ ਧਰਮਾਂ, ਜਾਤ, ਕੌਮ ਵਿੱਚ ਏਕਤਾ ਦਾ ਪ੍ਰਤੀਕ ਹੈ।

ਪ੍ਰਿੰਸੀਪਲ ਡਾਇਰੈਕਟਰ ਰਣਜੀਤ ਬੇਦੀ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਅਪੀਲ ਕੀਤੀ ਕਿ ਕੁੜੀਆਂ ਦੀ ਲੋਹੜੀ ਵੀ ਪੂਰੇ ਚਾਵਾਂ ਨਾਲ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿਰਫ਼ ਮੁੰਡਾ ਜੰਮਣ ’ਤੇ ਹੀ ਲੋਹੜੀ ਮਨਾਈ ਜਾਂਦੀ ਸੀ ਪਰ ਹੁਣ ਭਾਵੇਂ ਸਮਾਂ ਬਦਲ ਗਿਆ ਹੈ ਅਤੇ ਕੁੜੀਆਂ ਦੀ ਵੀ ਲੋਹੜੀ ਮਨਾਈ ਜਾਣ ਲੱਗੀ ਹੈ ਪ੍ਰੰਤੂ ਹਾਲੇ ਵੀ ਮੰਜ਼ਲ ਕਾਫ਼ੀ ਦੂਰ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਮਾਜ ’ਚੋਂ ਮੁੰਡੇ ਕੁੜੀ ਦੇ ਫ਼ਰਕ ਨੂੰ ਖ਼ਤਮ ਕਰਨਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…