ਗੁਰਦੁਆਰਾ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ

ਨਬਜ਼-ਏ-ਪੰਜਾਬ, ਮੁਹਾਲੀ, 20 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਸੁਖਜਿੰਦਰ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਰਹੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜੀਵਨ ਬ੍ਰਿਤਾਂਤ ਬਾਰੇ ਢਾਡੀ ਵਾਰਾਂ ਰਾਹੀਂ ਜਾਣੂ ਸੁਣਾਇਆ। ਉਨ੍ਹਾਂ ਦੱਸਿਆ ਕਿ ਜਥੇਦਾਰ ਬਾਬਾ ਹਨੂੰਮਾਨ ਸਿੰਘ ਨੇ ਦੇਸ਼ ਕੌਮ ਅਤੇ ਧਰਮ ਬਚਾਉਣ ਖ਼ਾਤਰ ਜਬਰ ਅਤੇ ਜੁਲਮ ਖ਼ਿਲਾਫ਼ ਕਿਵੇਂ ਜੰਗ ਲੜੀ ਅਤੇ ਸ਼ਹਾਦਤ ਦਿੱਤੀ।
ਭਾਈ ਅੰਮ੍ਰਿਤਬੀਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਗਿਆਨੀ ਜਸਵੰਤ ਸਿੰਘ ਪਰਵਾਨਾ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਬਾਰੇ ਦੱਸਿਆ।
ਇਸ ਮੌਕੇ ਭਾਈ ਪਰਵੀਨ ਸਿੰਘ ਪ੍ਰੀਤ, ਭਾਈ ਕੁਲਦੀਪ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਅਵਿਨਾਸ਼ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ, ਭਾਈ ਜਤਿੰਦਰ ਸਿੰਘ ਪ੍ਰਚਾਰਕ ਐਸਜੀਪੀਸੀ, ਭਾਈ ਮਨਦੀਪ ਸਿੰਘ ਪਿਹੋਵਾ ਵਾਲੇ, ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੈਂਕੜੇ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…