Share on Facebook Share on Twitter Share on Google+ Share on Pinterest Share on Linkedin ਦਲਿਤ ਸੰਗਠਨਾਂ ਦਾ ਵਫ਼ਦ ਵਿਸ਼ੇਸ਼ ਡੀਜੀਪੀ ਅਤੇ ਏਡੀਜੀਪੀ ਨੂੰ ਮਿਲਿਆ, ਅਲਟੀਮੇਟਮ ਦਿੱਤਾ ਨਬਜ਼-ਏ-ਪੰਜਾਬ, ਮੁਹਾਲੀ, 8 ਫਰਵਰੀ: ਐਸਸੀ\ਬੀਸੀ ਮਹਾਂ-ਪੰਚਾਇਤ ਦੇ ਝੰਡੇ ਥੱਲੇ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਵੱਲੋਂ ਮੁਹਾਲੀ ਵਿੱਚ ਸ਼ੁਰੂ ਕੀਤਾ ਪੱਕਾ ਮੋਰਚਾ ਅੱਜ 50ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਗੁਰਮੁੱਖ ਸਿੰਘ ਢੋਲਣ ਮਾਜਰਾ, ਬਲਜੀਤ ਸਿੰਘ ਕਕਰਾਲੀ, ਸਿਮਰਨਜੀਤ ਸਿੰਘ ਸ਼ੈਂਕੀ, ਬਲਵਿੰਦਰ ਸਿੰਘ ਗਿੱਲ, ਕਰਮਜੀਤ ਸਿੰਘ, ਕਿਰਪਾਲ ਸਿੰਘ ਮੁੰਡੀ ਖਰੜ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ। ਉਧਰ, ਅੱਜ ਵੱਖ-ਵੱਖ ਦਲਿਤ ਸੰਗਠਨਾਂ ਦੇ ਆਗੂਆਂ ਜਸਵੀਰ ਸਿੰਘ ਪਮਾਲੀ, ਬਲਵਿੰਦਰ ਸਿੰਘ ਕੁੰਭੜਾ, ਤਰਸੇਮ ਚੁੰਬਰ, ਅਜੈਬ ਸਿੰਘ ਬਠੋਈ ਅਤੇ ਰਜਿੰਦਰ ਸਿੰਘ ਜੋਧਾਂ ਪੰਜਾਬ ਦੇ ਵਿਸ਼ੇਸ਼ ਡੀਜੀਪੀ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਅਤੇ ਏਡੀਜੀਪੀ ਨਾਗੇਸ਼ਵਰ ਰਾਓ ਨਾਲ ਮੁਲਾਕਾਤ ਕਰਕੇ ਲਿਖਤੀ ਦਰਖ਼ਾਸਤ ਦੇ ਨਾਲ ਐਸਸੀ\ਬੀਸੀ ਜਾਅਲੀ ਸਰਟੀਫਿਕੇਟ ਧਾਰਕਾਂ ਦੀ ਸੂਚੀ ਵੀ ਦਿੱਤੀ ਗਈ। ਉਨ੍ਹਾਂ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਕਿ ਕਿਵੇਂ ਜਨਰਲ ਵਰਗ ਦੇ ਵਿਅਕਤੀਆਂ ਨੇ ਐਸਸੀ\ਬੀਸੀ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਅਤੇ ਹੋਰ ਲਾਭ ਪ੍ਰਾਪਤ ਕੀਤੇ ਹਨ। ਵਫ਼ਦ ਅਨੁਸਾਰ ਵਿਸ਼ੇਸ਼ ਡੀਜੀਪੀ ਵੱਲੋਂ ਉਨ੍ਹਾਂ ਦੀ ਸ਼ਿਕਾਇਤ ਨੂੰ ਅਗਲੀ ਕਾਰਵਾਈ ਲਈ ਵਿਜੀਲੈਂਸ ਮੁਖੀ ਨੂੰ ਪੜਤਾਲ ਲਈ ਭੇਜਿਆ ਹੈ। ਉੱਚ ਅਧਿਕਾਰੀਆਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੁੱਢਲੀ ਪੜਤਾਲ ਤੋਂ ਬਾਅਦ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦਲਿਤ ਆਗੂਆਂ ਨੇ ਉੱਚ ਅਧਿਕਾਰੀਆਂ ਨੂੰ ਮਹੀਨੇ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਇਸ ਦੌਰਾਨ ਸਬੰਧਤ ਵਿਅਕਤੀਆਂ ਅਤੇ ਅਫ਼ਸਰਾਂ ਵਿਰੁੱਧ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ