‘ਪੰਜਾਬ ਸਰਕਾਰ ਆਪ ਦੇ ਦੁਆਰ’: ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਭਗਵੰਤ ਮਾਨ ਦੀ ਦੂਰ-ਅੰਦੇਸ਼ੀ ਸੋਚ ਦੇ ਚੱਲਦਿਆਂ ਲੋਕਾਂ ਨੂੰ ਬੂਹੇ ’ਤੇ ਮਿਲ ਰਿਹਾ ਭਲਾਈ ਸਕੀਮਾਂ ਦਾ ਲਾਭ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 9 ਫਰਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਦੇ ਚੱਲਦਿਆਂ ਪੇਂਡੂ ਲੋਕਾਂ ਨੂੰ ਘਰਾਂ ਨੇੜੇ ਭਲਾਈ ਸਕੀਮਾਂ ਦਾ ਲਾਭ ਮਿਲ ਰਿਹਾ ਹੈ ਅਤੇ ਲੋਕ ਪੰਜਾਬ ਦੀ ਆਪ ਸਰਕਾਰ ਦੀਆਂ ਨੀਤੀਆਂ ਅਤੇ ਕੰਮ ਕਰਨ ਦੇ ਤਰੀਕੇ ਤੋਂ ਬੇਹੱਦ ਸੰਤੁਸ਼ਟ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ‘ਪੰਜਾਬ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਲੋਕਾਂ ਨਾਲ ਸਿੱਧੀ ਗੱਲਬਾਤ ਦੌਰਾਨ ਕੀਤਾ। ਉਹ ਅੱਜ ਰੁੜਕਾ ਅਤੇ ਅਲੀਪੁਰ ਪਿੰਡ ਦੀਆਂ ਸੱਥਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਇਸ ਮੌਕੇ ਐਸਡੀਐਮ ਦੀਪਾਂਕਰ ਗਰਗ ਅਤੇ ‘ਆਪ’ ਆਗੂ ਅਵਤਾਰ ਸਿੰਘ ਮੌਲੀ ਬੈਦਵਾਨ ਵੀ ਮੌਜੂਦ ਸਨ। ਇਨ੍ਹਾਂ ਕੈਂਪਾਂ ਦੌਰਾਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਮੌਕਾ ’ਤੇ ਹੀ ਹੱਲ ਕੀਤਾ ਗਿਆ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕੋਈ ਸਰਕਾਰ ਖ਼ੁਦ ਲੋਕਾਂ ਕੋਲ ਚੱਲ ਕੇ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਸੁਣ ਕੇ ਮੌਕੇ ’ਤੇ ਹੀ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ-ਕਾਰਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ। ਜਦੋਂਕਿ ਰਵਾਇਤੀ ਪਾਰਟੀ ਦੀਆਂ ਸਰਕਾਰਾਂ ਸਮੇਂ ਮਹੀਨਿਆਂਬੱਧੀ ਲੋਕਾਂ ਦੇ ਕੰਮਾਂ ਦਾ ਨਿਬੇੜਾ ਨਹੀਂ ਸੀ ਹੁੰਦਾ। ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ 16 ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਕੈਂਪਾਂ ਵਿੱਚ ਮੌਜੂਦ ਰਹੇ।
ਪਿੰਡ ਰੁੜਕਾ ਵਿੱਚ ਸਰਪੰਚ ਹਰਜੀਤ ਸਿੰਘ, ਮਾਨ ਸਿੰਘ, ਪੰਚ ਬਲਵਿੰਦਰ ਸਿੰਘ, ਲਵਲੀ ਬੈਂਸ, ਮਨਜੀਤ ਸਿੰਘ, ਲੱਖੀ ਰੁੜਕਾ, ਧੀਰਜ ਕੁਮਾਰ, ਲੰਬੜਦਾਰ ਹਰਕਮਲਜੀਤ ਸਿੰਘ, ਮਨਜੀਤ ਸਿੰਘ ਕੁੰਭੜਾ, ਦਲਵੀਰ ਸਿੰਘ, ਕਰਮਜੀਤ ਸਿੰਘ ਗੋਲਾ, ਰਵਿੰਦਰ ਸਿੰਘ ਅਤੇ ਪਿੰਡ ਅਲੀਪੁਰ ਵਿੱਚ ਸਰਪੰਚ ਚਰਨਜੀਤ ਸਿੰਘ, ਬਲਾਕ ਪ੍ਰਧਾਨ ਮੁਖ਼ਤਿਆਰ ਸਿੰਘ, ਸਤਵਿੰਦਰ ਸਿੰਘ, ਹਰਦੇਵ ਸਿੰਘ, ਜਸਪਾਲ ਸਿੰਘ, ਭਾਗ ਸਿੰਘ, ਅਜੀਤ ਸਿੰਘ, ਜਸਵੰਤ ਸਿੰਘ ਅਤੇ ਮਾਨ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…