ਫਿਰੌਤੀ ਮੰਗਣ ਦੇ ਝੂਠੇ ਕੇਸ ਵਿੱਚ ਪੱਤਰਕਾਰ ਨੂੰ ਫਸਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼, ਮੁੱਖ ਮੰਤਰੀ ਦਾ ਨਿੱਜੀ ਦਖ਼ਲ ਮੰਗਿਆ

ਸਮਾਜਿਕ ਜਥੇਬੰਦੀਆਂ ਵੱਲੋਂ ਪੂਰੇ ਮਾਮਲੇ ਦੀ ਆਡਿਓ ਜਨਤਕ ਕਰਨ ਦੀ ਮੰਗ

ਨਬਜ਼-ਏ-ਪੰਜਾਬ, ਮੁਹਾਲੀ, 9 ਫਰਵਰੀ:
ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ’ਤੇ ਨੌਕਰੀਆਂ ਅਤੇ ਸਰਕਾਰੀ ਲਾਭ ਲੈਣ ਵਾਲੇ ਵਿਅਕਤੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਹੁਣ ਇਹ ਮੁੱਦਾ ਚੁੱਕਣ ਵਾਲੇ ਸਮਾਜਿਕ ਕਾਰਕੁਨਾਂ ਦੀ ਸੰਘੀ ਘੁੱਟਣ ਲਈ ਸਾਜ਼ਿਸ਼ਾਂ ਰਚ ਰਹੇ ਹਨ। ਜਿਨ੍ਹਾਂ ਵਿੱਚ ਕੇਂਦਰੀ ਮੰਤਰੀ ਦੇ ਦਫ਼ਤਰ ਵਿੱਚ ਤਾਇਨਾਤ ਇੱਕ ਆਈਏਐਸ ਅਧਿਕਾਰੀ ਅਤੇ ਉਸਦੇ ਰਿਸ਼ਤੇਦਾਰ ਜੋ ਵਿਜੀਲੈਂਸ ਸਮੇਤ ਹੋਰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਹਨ। ਜਿਨ੍ਹਾਂ ’ਚੋਂ ਕਈਆਂ ਦੇ ਜਾਅਲੀ ਸਰਟੀਫਿਕੇਟ ਰੱਦ ਹੋ ਚੁੱਕੇ ਹਨ।
ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ, ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ, ਕਿਸਾਨ ਆਗੂ ਬਲਵੰਤ ਸਿੰਘ ਨੰਡਿਆਲੀ, ਸੇਵਾ ਸਿੰਘ ਬਾਕਰਪੁਰ, ਲਾਲਾ ਬਾਕਰਪੁਰੀਆ, ਅਵਤਾਰ ਸਿੰਘ ਨਗਲਾ, ਸੀਪੀਆਈ ਦੇ ਆਗੂ ਬਲਵਿੰਦਰ ਸਿੰਘ ਜੜੋਤ ਅਤੇ ਗੁਰਮੁੱਖ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਕਸੂਰਵਾਰ, ਤਾਕਤਵਰ ਹੋਣ ਕਾਰਨ ਜਿੱਥੇ ਕਾਨੂੰਨੀ ਕਾਰਵਾਈ ਤੋਂ ਬਚਦੇ ਆ ਰਹੇ ਹਨ, ਉੱਥੇ ਹੁਣ ਇਨ੍ਹਾਂ ਲੋਕਾਂ ਨੇ ਉਨ੍ਹਾਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਬਲਬੀਰ ਸਿੰਘ ਆਲਮਪੁਰ ਨੂੰ ਪੰਜਾਬ ਪੁਲੀਸ ਦੇ ਬਹੁਚਰਚਿਤ ਬਰਖ਼ਾਸਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਦੇ ਮਾਮਲੇ ਵਿੱਚ ਫਸਾ ਕੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਸੈਂਟਰਲ ਥਾਣਾ ਫੇਜ਼-8 ਵਿੱਚ ਵੱਖਰਾ ਕੇਸ ਦਰਜ ਕੀਤਾ ਗਿਆ ਹੈ। ਜਿਸ ਵਿੱਚ ਪੁਲੀਸ ਇੱਕ ਚੈਨਲ ਦੇ ਪੱਤਰਕਾਰ ਰਜਿੰਦਰ ਸਿੰਘ ਤੱਗੜ ਨੂੰ ਫਸਾਉਣਾ ਚਾਹੁੰਦੀ ਹੈ। ਸਬੰਧਤ ਪੱਤਰਕਾਰ ਨੂੰ ਅੱਜ ਸਿੱਟ ਵੱਲੋਂ ਤਲਬ ਕੀਤਾ ਗਿਆ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਪੁਲੀਸ ਜਿਹੜੀ ਆਡੀਓ ਰਿਕਾਰਡਿੰਗ ਦੀ ਗੱਲ ਕਰ ਰਹੀ ਹੈ, ਉਸ ਨੂੰ ਜਨਤਕ ਕੀਤਾ ਜਾਵੇ ਤਾਂ ਜੋ ਸਚਾਈ ਸਾਹਮਣੇ ਆ ਸਕੇ। ਉਨ੍ਹਾਂ ਸਿੱਟ ਦੇ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੂਰੀ ਆਡੀਓ ਚੰਗੀ ਤਰ੍ਹਾਂ ਸੁਣਨ ਤੋਂ ਬਾਅਦ ਹੀ ਕਾਰਵਾਈ ਦ ਸ਼ਿਫਾਰਸ਼ ਕਰਨ। ਉਨ੍ਹਾਂ ਕਿਹਾ ਕਿ ਪੱਤਰਕਾਰ ਨੇ ਖ਼ਬਰ ਸਬੰਧੀ ਸਬੂਤ ਜਟਾਉਣ ਲਈ ਹੀ ਗੱਲ ਕੀਤੀ ਸੀ। ਜਿਸ ਨੂੰ ਗਲਤ ਤਰੀਕੇ ਨਾਲ ਇਸਤੇਮਾਲ ਕਰਕੇ ਪੱਤਰਕਾਰ ਨੂੰ ਝੂਠੇ ਕੇਸ ਵਿੱਚ ਫਸਾਉਣ ਲਈ ਜਾਲ ਵਿਛਾਇਆ ਜਾ ਰਿਹਾ ਹੈ। ਉਪਰੋਕਤ ਜਥੇਬੰਦੀਆਂ ਨੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਨਿੱਜੀ ਦਖ਼ਲ ਦੇਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਮੀਡੀਆ ਕਰਮੀ ਨੂੰ ਝੂਠੇ ਕੇਸ ਵਿੱਚ ਫਸਾਉਣ ਦਾ ਯਤਨ ਕੀਤਾ ਗਿਆ ਤਾਂ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਉਧਰ, ਸਿੱਟ ਕੋਲ ਬਿਆਨ ਦਰਜ ਕਰਵਾਉਣ ਤੋਂ ਬਾਅਦ ਥਾਣੇ ਦੇ ਬਾਹਰ ਪੀੜਤ ਪੱਤਰਕਾਰ ਰਜਿੰਦਰ ਸਿੰਘ ਤੱਗੜ ਨੇ ਦੱਸਿਆ ਕਿ ਪੂਰਾ ਕੇਸ ਅਧੂਰੇ ਅਤੇ ਗਲਤ ਤੱਥਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ ਕਿਉਂਕਿ ਜਾਅਲੀ ਐਸਸੀ ਸਰਟੀਫਿਕੇਟ ਦੇ ਮਾਮਲੇ ਨੂੰ ਉਜਾਗਰ ਕਰਨ ਵਾਲੇ ਐਕਟੀਵਿਸਟ ਬਲਵੀਰ ਸਿੰਘ ਆਲਮਪੁਰ ਨੇ ਏਆਈਜੀ ਮਲਵਿੰਦਰ ਸਿੰਘ ਸਿੱਧੂ ਸਮੇਤ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਗੱਲਬਾਤ ਰਿਕਾਰਡ ਕਰਕੇ ਚੈਨਲ ’ਤੇ ਚਲਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਨੌਕਰੀਆਂ ਕਰਨ ਵਾਲੇ ਵਿਅਕਤੀ ਉਨ੍ਹਾਂ ਖ਼ਿਲਾਫ਼ ਦਿੱਤੀਆਂ ਸ਼ਿਕਾਇਤਾਂ ਵਾਪਸ ਲੈਣ ਲਈ ਦਬਾਅ ਪਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…