ਅੱਤਵਾਦੀ ਲਖਬੀਰ ਲੰਡਾ ਦੇ ਨਜ਼ਦੀਕੀ ਸਾਥੀ ਰਾਜਨ ਭੱਟੀ ਦਾ ਪੰਜ ਰੋਜ਼ਾ ਪੁਲੀਸ ਰਿਮਾਂਡ

ਨਬਜ਼-ਏ-ਪੰਜਾਬ, ਮੁਹਾਲੀ, 9 ਫਰਵਰੀ:
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੀ ਮੁਹਾਲੀ ਟੀਮ ਵੱਲੋਂ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੈਨੇਡਾ ਆਧਾਰਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ਼ ਲੰਡਾ ਦੇ ਨਜ਼ਦੀਕੀ ਸਾਥੀ ਰਾਜਨ ਭੱਟੀ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਡੀਆਈਜੀ ਜੇ. ਏਲਾਨਚੇਜ਼ੀਅਨ ਨੇ ਦੱਸਿਆ ਕਿ ਗੈਂਗਸਟਰ ਰਾਜਨ ਭੱਟੀ ਦੇ ਖ਼ਿਲਾਫ਼ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਦੇ ਮੁਹਾਲੀ ਥਾਣੇ ਵਿੱਚ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਦੋ ਵੱਖ-ਵੱਖ ਪਰਚੇ ਦਰਜ ਸਨ ਪ੍ਰੰਤੂ ਮੁਲਜ਼ਮ ਕਾਫ਼ੀ ਸਮੇਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਇਸ ਵਿੱਚ ਉਸ ਦੇ ਸਾਥੀਆਂ ਪਰਦੀਪ ਸਿੰਘ ਵਾਸੀ ਮੋਗਾ ਅਤੇ ਕ੍ਰਿਸ਼ਨ ਸਿੰਘ ਵਾਸੀ ਫਿਰੋਜ਼ਪੁਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ। ਇੱਕ ਹੋਰ ਮਾਮਲੇ ਵਿੱਚ ਰਾਜਨ ਭੱਟੀ ਦੇ ਸਾਥੀਆਂ ਹਰਜਸਨੀਤ ਅਤੇ ਕਮਲਜੀਤ ਸਿੰਘ ਉਰਫ਼ ਪ੍ਰਿੰਸ ਦੋਵੇਂ ਵਾਸੀ ਬਠਿੰਡਾ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਨਾਜਾਇਜ਼ ਅਸਲਾ ਵੀ ਭੱਟੀ ਦਾ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਗੁਪਤ ਸੂਚਨਾ ਮਿਲਣ ’ਤੇ ਐਸਐਸਓਸੀ. ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਮੁਹਾਲੀ ’ਚੋਂ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ .32 ਬੋਰ ਦਾ ਪਿਸਤੌਲ ਸਮੇਤ 4 ਜਿੰਦਾ ਰੌਂਦ ਬਰਾਮਦ ਕੀਤੇ ਹਨ।
ਡੀਆਈਜੀ ਨੇ ਦੱਸਿਆ ਕਿ ਰਾਜਨ ਭੱਟੀ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਦਾ ਮੁੱਖ ਸਰਗਨਾ ਹੈ, ਜੋ ਉਸ ਦੇ ਕਹਿਣ ’ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ। ਲਖਬੀਰ ਲੰਡਾ ਨੇ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਵੱਖ-ਵੱਖ ਟਾਰਗੇਟ ਕਿਲਿੰਗ ਅਤੇ ਜਬਰਨ ਵਸੂਲੀ ਦੇ ਮਾਡਿਊਲ ਚਲਾਏ ਹਨ। ਭੱਟੀ ਦਾ ਅਪਰਾਧਿਕ ਕਾਰੋਬਾਰ ਮੁੱਖ ਤੌਰ ’ਤੇ ਹੈਰੋਇਨ ਦੀ ਗੈਰ-ਕਾਨੂੰਨੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲਾ ਬਾਰੂਦ ਦੇ ਆਲੇ-ਦੁਆਲੇ ਘੁੰਮਦਾ ਸੀ। ਪੁਲੀਸ ਅਨੁਸਾਰ ਰਾਜਨ ਭੱਟੀ ਦੇ ਖ਼ਿਲਾਫ਼ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਵਿੱਚ ਐਨਡੀਪੀਐਸ, ਅਸਲਾ ਐਕਟ, ਜਬਰੀ ਵਸੂਲੀ ਅਤੇ ਕਤਲ ਦੀ ਕੋਸ਼ਿਸ਼ ਦੇ 20 ਤੋਂ ਵੱਧ ਪਰਚੇ ਦਰਜ ਹਨ। ਉਸ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ 5 ਤੋਂ ਵੱਧ ਕੇਸਾਂ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਹੈ। ਉਸ ਦੇ ਖ਼ਿਲਾਫ਼ ਚੰਡੀਗੜ੍ਹ ਵਿੱਚ ਐਨਡੀਪੀਐਸ, ਅਸਲਾ ਐਕਟ, ਜਬਰੀ ਵਸੂਲੀ ਅਤੇ 307 ਆਈਪੀਸੀ ਦੇ ਕਈ ਕੇਸ ਦਰਜ ਹਨ। ਅਧਿਕਾਰੀ ਨੇ ਦੱਸਿਆ ਕਿ ਪਿਛਲੀ ਵਾਰ ਰਾਜਨ ਭੱਟੀ ਨੂੰ ਦਿੱਲੀ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈਲ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਅਦ ਵਿੱਚ ਉਹ ਤਿਹਾੜ ਜੇਲ੍ਹ ਤੋਂ ਬਾਹਰ ਆ ਕੇ ਰੂਪੋਸ਼ ਹੋ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…