ਮੁਹਾਲੀ ਵਿੱਚ ਸਿੱਧੂ ਭਰਾਵਾਂ ਨੂੰ ਝਟਕਾ: ਪਾਰਸ ਮਹਾਜਨ ਅਕਾਲੀ ਦਲ ਵਿੱਚ ਸ਼ਾਮਲ

ਸੁਖਬੀਰ ਬਾਦਲ ਅਤੇ ਚੰਦੂਮਾਜਰਾ ਨੇ ਮਹਾਜਨ ਦੇ ਘਰ ਪਹੁੰਚ ਕੇ ਕੀਤਾ ਨਿੱਘਾ ਸਵਾਗਤ

ਨਬਜ਼-ਏ-ਪੰਜਾਬ, ਮੁਹਾਲੀ, 11 ਫਰਵਰੀ:
ਮੁਹਾਲੀ ਹਲਕੇ ਵਿੱਚ ਸਿੱਧੂ ਭਰਾਵਾਂ ਨੂੰ ਅੱਜ ਉਸ ਸਮੇਂ ਜ਼ਬਰਦਸਤ ਝਟਕਾ ਲੱਗਿਆ ਜਦੋਂ ਉਨ੍ਹਾਂ ਦੇ ਨੇੜਲੇ ਸਾਥੀ ਪਾਰਸ ਮਹਾਜਨ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਸੁਖਬੀਰ ਸਿੰਘ ਬਾਦਲ ਮੁਹਾਲੀ ਸਥਿਤ ਪਾਰਸ ਮਹਾਜਨ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਰਸਮ ਨਿਭਾਈ। ਪਾਰਸ ਮਹਾਜਨ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਨੇੜਲੇ ਸਾਥੀਆਂ ’ਚੋਂ ਇੱਕ ਹਨ।
ਪਾਰਸ ਮਹਾਜਨ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਮੁਹਾਲੀ ਵਿੱਚ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਪਿਛਲੀ ਅਕਾਲੀ ਸਰਕਾਰ ਸਮੇਂ ਹੋਇਆ ਹੈ ਜਦੋਂਕਿ ਪਹਿਲਾਂ ਕਾਂਗਰਸ ਸਰਕਾਰ ਅਤੇ ਹੁਣ ‘ਆਪ’ ਸਰਕਾਰ ਨੇ ਮੁਹਾਲੀ ਨੂੰ ਰੋਲ ਕੇ ਰੱਖ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮੁਹਾਲੀ ਦੇ ਵਿਕਾਸ ਦੀ ਸਾਰੀ ਯੋਜਨਾ ਅਤੇ ਵਿਜ਼ਨ ਅਕਾਲੀ ਦਲ ਦਾ ਰਿਹਾ ਹੈ। ਸ਼ਹਿਰ ਦੀਆਂ ਚੌੜੀਆਂ ਸੜਕਾਂ ਬਣਾਉਣ ਸਮੇਤ ਕੌਮਾਂਤਰੀ ਏਅਰਪੋਰਟ, ਏਸੀ ਬੱਸ ਅੱਡਾ, ਕਿਸਾਨ ਵਿਕਾਸ ਚੈਂਬਰ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਅਤੇ ਦਰਜਨ ਖੇਡ ਸਟੇਡੀਅਮ ਆਦਿ ਸਾਰੇ ਪ੍ਰਾਜੈਕਟ ਅਕਾਲੀ ਦਲ ਦੀ ਸਰਕਾਰ ਵੱਲੋਂ ਨੇਪਰੇ ਚਾੜੇ ਗਏ।
ਇਸ ਮੌਕੇ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ, ਅਨਿਲ ਜੋਸ਼ੀ ਸਾਬਕਾ ਮੰਤਰੀ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਹਲਕਾ ਇੰਚਾਰਜ ਖਰੜ ਰਣਜੀਤ ਸਿੰਘ ਗਿੱਲ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਪਰਦੀਪ ਸਿੰਘ ਭਾਰਜ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਸਰਬਜੀਤ ਸਿੰਘ ਪਾਰਸ, ਹਰਮਨਪ੍ਰੀਤ ਸਿੰਘ ਪ੍ਰਿੰਸ, ਸਿਮਰਨਜੀਤ ਸਿੰਘ ਚੰਦੂਮਾਜਰਾ, ਗੁਰਜਿੰਦਰ ਸਿੰਘ ਤਾਜਲਪੁਰ, ਰਣਬੀਰ ਸਿੰਘ ਪੂਨੀਆ, ਸੁਖਵਿੰਦਰ ਸਿੰਘ ਛਿੰਦੀ ਬੱਲੋਮਾਜਰਾ, ਨੰਬਰਦਾਰ ਹਰਵਿੰਦਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…