ਕਿਸਾਨਾਂ ਦੇ ਸਬਰ, ਸਿਦਕ ਅਤੇ ਸਿਰੜ ਦੀ ਹੋਰ ਪ੍ਰੀਖਿਆ ਨਾ ਲਵੇ ਸਰਕਾਰ: ਧਨੋਆ

ਨਬਜ਼-ਏ-ਪੰਜਾਬ, ਮੁਹਾਲੀ, 12 ਫਰਵਰੀ:
ਕਿਸਾਨ ਕਿਸੇ ਵੀ ਦੇਸ਼ ਦਾ ਸਮੁੱਚਾ ਅਰਥਚਾਰਾ ਹੁੰਦੇ ਹਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਤੋਂ ਬਿਨਾਂ ਕੋਈ ਵੀ ਮੁਲਕ ਖ਼ੁਸ਼ਹਾਲ ਤੇ ਆਤਮ ਨਿਰਭਰ ਨਹੀ ਹੋ ਸਕਦਾ। ਅੱਜ ਇੱਥੇ ਇਹ ਪ੍ਰਗਟਾਵਾ ਪੰਜਾਬੀ ਵਿਰਸਾ ਸਭਿਆਚਾਰਕ ਅਤੇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕੀਤਾ। ਉਨ੍ਹਾਂ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਨੂੰ ਜ਼ਮੀਨ ਤੋਂ ਵਾਂਝਾ ਕਰਨ ਦੇ ਰਾਹ ਪਈਆਂ ਹੋਈਆਂ ਹਨ। ਖੇਤੀ ਸਬੰਧੀ ਨੀਤੀਆਂ ਕਾਰਪੋਰੇਟ ਘਰਾਣਿਆਂ ਦੀ ਤਰੱਕੀ ਨੂੰ ਮੁੱਖ ਰੱਖ ਕੇ ਬਣਾਈਆਂ ਜਾ ਰਹੀਆਂ ਹਨ। ਜਿਸ ਕਾਰਨ ਅਜੋਕੇ ਸਮੇਂ ਵਿੱਚ ਖੇਤੀਬਾੜੀ ਘਾਟੇ ਦਾ ਸੌਦਾ ਬਣ ਕੇ ਰਹਿ ਗਈ ਹੈ।
ਸ੍ਰੀ ਧਨੋਆ ਨੇ ਕਿਹਾ ਕਿ ਪੰਜਾਬ ਵਿੱਚ ਬਣਾਏ ਜਾ ਰਹੇ ਲੋੜ ਤੋਂ ਵੱਧ ਨੈਸ਼ਨਲ ਅਤੇ ਸਟੇਟ ਹਾਈਵੇਅ ਕਿਸਾਨਾਂ ਨੂੰ ਜ਼ਮੀਨਾਂ ਤੋਂ ਵਾਂਝਾ ਕਰਨ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਜ਼ਮੀਨ ਨੂੰ ਟੁਕੜਿਆਂ ਵਿੱਚ ਵੰਡ ਕੇ ਕਾਰਪੋਰੇਟ ਅਦਾਰਿਆਂ ਦਾ ਪੱਖ ਪੂਰਿਆ ਜਾ ਰਿਹਾ ਹੈ ਜਦੋਂਕਿ ਅੰਨਦਾਤਾ ਦੀ ਸੰਘੀ ਘੁੱਟੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਨਾਲ ਮੱਥਾ ਲਾਉਣ ਦੀ ਬਜਾਏ ਉਨ੍ਹਾਂ ਦੀਆਂ ਜਾਇਜ਼ ਮੰਗਾਂ (ਜਿਸ ਨਾਲ ਖੇਤੀ ਲਾਹੇਵੰਦ ਧੰਦਾ ਬਣ ਸਕਦੀ ਹੈ) ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਸ਼ੀ, ਗਮੀ ਮੌਕੇ ਬੇਲੋੜੇ ਦਿਖਾਵੇ ਲਈ ਕੀਤੇ ਜਾਂਦੇ ਖ਼ਰਚਿਆਂ ਤੋਂ ਗੁਰੇਜ਼ ਕਰਨ ਤਾਂ ਜੋ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਤੋਂ ਮੁਕਤੀ ਮਿਲ ਸਕੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…