ਕਿਸਾਨਾਂ ਨਾਲ ਟਕਰਾਅ ਦਾ ਰਸਤਾ ਛੱਡ ਕੇ ਫ਼ੌਰੀ ਮੰਗਾਂ ਮੰਨੇ ਕੇਂਦਰ ਸਰਕਾਰ: ਕੁਲਜੀਤ ਬੇਦੀ

ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕਰਨ ’ਤੇ ਉੱਤਰੀ ਕੇਂਦਰ ਸਰਕਾਰ: ਡਿਪਟੀ ਮੇਅਰ

ਨਬਜ਼-ਏ-ਪੰਜਾਬ, ਮੁਹਾਲੀ, 13 ਫਰਵਰੀ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਅਤੇ ਕਾਂਗਰਸ ਵਾਰ ਰੂਮ ਕਮੇਟੀ ਦੇ ਉਪ ਚੇਅਰਮੈਨ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਪ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੇ ਨਾਲ ਰਲੇ ਹੋਏ ਹਨ।
ਸ਼ੰਭੂ ਬਾਰਡਰ ਉੱਤੇ ਕਿਸਾਨਾਂ ’ਤੇ ਹਰਿਆਣਾ ਪੁਲੀਸ ਵੱਲੋਂ ਅਥਰੂ ਗੈਸ ਦੇ ਗੋਲੇ ਸੁੱਟਣ ਦੀ ਸਖ਼ਤ ਨਿਖੇਧੀ ਕਰਦਿਆਂ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਵੀ ਦੇਸ਼ ਦੇ ਨਾਗਰਿਕ ਹਨ ਅਤੇ ਉਨ੍ਹਾਂ ਨੂੰ ਦੇਸ਼ ਦੀ ਰਾਜਧਾਨੀ ਜਾਣ ਦਾ ਪੂਰਾ ਹੱਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਤੇ ਕੁਚਲਣ ਦਾ ਯਤਨ ਕਰ ਰਹੀ ਹੈ ਪਰ ਹੁਕਮਰਾਨਾਂ ਦੇ ਇਹ ਮਨਸੂਬੇ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਕਿਹਾ ਕਾਂਗਰਸ ਪੂਰੀ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜੀ ਹੈ।
ਬੇਦੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਮਸਲਿਆਂ ਨੂੰ ਹੱਲ ਕਰਨਾ ਨਹੀਂ ਚਾਹੁੰਦੀ ਹੈ ਬਲਕਿ ਝੂਠੇ ਲਾਰੇ ਲਗਾ ਕੇ ਡੰਗ ਟਪਾਇਆ ਜਾ ਰਿਹਾ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੀ ਮਗਰਮੱਛ ਦੇ ਹੰਝੂ ਵਹਾ ਕੇ ਸਿਆਸੀ ਰੋਟੀਆਂ ਸੇਕ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਸ ਮਸਲੇ ਉੱਤੇ ਗੰਭੀਰਤਾ ਦਿਖਾਈ ਹੁੰਦੀ ਤਾਂ ਦੋ ਸਾਲ ਬਾਅਦ ਕਿਸਾਨਾਂ ਨੂੰ ਮੁੜ ਸੰਘਰਸ਼ ਲਈ ਮਜਬੂਰ ਨਾ ਹੋਣਾ ਪੈਂਦਾ। ਡਿਪਟੀ ਮੇਅਰ ਨੇ ਕਿਹਾ ਕਿ ਕਿਸਾਨ ਕਿਸੇ ਦੀਆਂ ਧੱਕੇਸ਼ਾਹੀਆਂ ਤੋਂ ਦਬਣ ਵਾਲੇ ਨਹੀਂ ਹਨ ਅਤੇ ਨਾ ਹੀ ਸਰਕਾਰ ਇਸ ਤਰ੍ਹਾਂ ਉਨ੍ਹਾਂ ਨੂੰ ਧਮਕਾ ਕੇ ਕਾਬੂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਹੀ ਦੇਸ਼ ਨੂੰ ਹਰੀ ਕ੍ਰਾਂਤੀ ਰਾਹੀਂ ਅਨਾਜ ਦੀ ਘਾਟ ਤੋਂ ਮੁਕਤ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਕਿ ਅੰਨਦਾਤਾ ਨਾਲ ਟਕਰਾਅ ਦਾ ਰਸਤਾ ਛੱਡ ਕੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…