ਭਾਰਤ ਬੰਦ: ਸਮੂਹਿਕ ਛੁੱਟੀ ਲੈ ਕੇ ਕਿਸਾਨ ਅੰਦੋਲਨ ਦਾ ਹਿੱਸਾ ਬਣਨਗੇ ਰੈਗੂਲਰ ਤੇ ਕੱਚੇ ਅਧਿਆਪਕ

ਕੱਚੇ, ਪਰਖ ਕਾਲ ਅਧੀਨ ਤੇ ਕੰਪਿਊਟਰ ਅਧਿਆਪਕ ਵੀ ਸਮੂਹਿਕ ਛੁੱਟੀ ਲੈ ਕੇ ਭਾਰਤ ਬੰਦ ਵਿੱਚ ਭਰਨਗੇ ਹਾਜ਼ਰੀ

ਨਬਜ਼-ਏ-ਪੰਜਾਬ, ਮੁਹਾਲੀ, 13 ਫਰਵਰੀ:
ਕੇਂਦਰੀ ਟਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ, ਸੰਯੁਕਤ ਕਿਸਾਨ ਮੋਰਚਾ ਅਤੇ ਆਜ਼ਾਦ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਨਿੱਜੀਕਰਨ, ਉਦਾਰੀਕਰਨ ਤੇ ਸੰਸਾਰੀਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ 16 ਫਰਵਰੀ ਨੂੰ ‘ਭਾਰਤ ਬੰਦ’ ਅਤੇ ‘ਹੜਤਾਲ’ ਦੇ ਸੱਦੇ ਨੂੰ ਸਫਲ ਬਣਾਉਣ ਲਈ ਸਮੂਹ ਰੈਗੂਲਰ ਅਧਿਆਪਕਾਂ ਸਮੇਤ ਕੱਚੇ, ਪਰਖ ਕਾਲ ਅਧੀਨ ਅਤੇ ਕੰਪਿਊਟਰ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਭਾਰਤ ਬੰਦ ਵਿੱਚ ਸ਼ਾਮਲ ਹੋਣਗੇ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹਾਲੀ ਦਰਸ਼ਨਜੀਤ ਸਿੰਘ ਨੂੰ ਨੋਟਿਸ-ਰੂਪੀ ਮੰਗ ਪੱਤਰ ਦਿੱਤਾ ਗਿਆ।
ਅੱਜ ਇੱਥੇ ਇਹ ਜਾਣਕਾਰੀ ਸਾਂਝਾ ਅਧਿਆਪਕ ਮੋਰਚਾ ਪੰਜਾਬ, ਜ਼ਿਲ੍ਹਾ ਮੁਹਾਲੀ ਦੇ ਅਧਿਆਪਕ ਆਗੂ ਬਾਜ ਸਿੰਘ ਖਹਿਰਾ, ਐਨਡੀ ਤਿਵਾੜੀ, ਗੁਰਜੀਤ ਸਿੰਘ, ਗੁਰਪਿਆਰ ਸਿੰਘ ਕੋਟਲੀ, ਰਣਜੀਤ ਸਿੰਘ ਰਬਾਬੀ, ਗੁਰਮੀਤ ਸਿੰਘ ਖ਼ਾਲਸਾ, ਡਾ. ਟੀਨਾ ਸੀਮਾ, ਸ਼ਿਵ ਸ਼ੰਕਰ ਸ਼ਰਮਾ, ਗੁਰੇਕ ਸਿੰਘ, ਅਰਸਪ੍ਰੀਤ ਸਿੰਘ, ਮਨਵਿੰਦਰ ਕੌਰ ਅਤੇ ਕੇਵਲ ਸਿੰਘ ਨੇ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ, ਕੌਮੀ ਸਿੱਖਿਆ ਨੀਤੀ-2020 ਰੱਦ ਕਰਵਾਕੇ ਸਿੱਖਿਆ ਨੂੰ ਰਾਜਾਂ ਦੇ ਅਧਿਕਾਰ ਹੇਠ ਲਿਆਉਣ ਅਤੇ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਘੜਣ, ਨਵੇਂ ਸਕੇਲਾਂ ਦੀ ਥਾਂ ਪੰਜਾਬ ਤਨਖ਼ਾਹ ਸਕੇਲਾਂ ਦੀ ਬਹਾਲੀ, ਕੱਚੇ/ਸੁਸਾਇਟੀ/ਕੰਪਿਊਟਰ ਅਧਿਆਪਕਾਂ ਦੀ ਵਿਭਾਗੀ ਰੈਗੂਲਰਾਇਜ਼ੇਸ਼ਨ, ਸਾਰੇ ਭੱਤਿਆਂ ਦੀ ਬਹਾਲੀ, ਪੈਂਡਿੰਗ ਮਹਿੰਗਾਈ ਭੱਤੇ ਸਮੇਤ ਹੋਰਨਾਂ ਹੱਕੀ ਮੰਗਾਂ ਅਤੇ ਨਿੱਜੀਕਰਨ-ਪੱਖੀ ਨੀਤੀਆਂ ਖ਼ਿਲਾਫ਼ ਸਮੁੱਚੇ ਅਧਿਆਪਕ ਵਰਗ ਨੂੰ 16 ਫਰਵਰੀ ਦੇ ਸੰਘਰਸ਼ਾਂ ਦਾ ਵੱਧ-ਚੜ੍ਹ ਕੇ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਇਹ ਫ਼ੈਸਲਾ ਦੋ ਦਿਨ ਚੱਲੀ ਵਰਚੂਅਲ ਮੀਟਿੰਗ ਵਿੱਚ ਲਿਆ ਗਿਆ।
ਅਧਿਆਪਕ ਆਗੂਆਂ ਨੇ 16 ਫਰਵਰੀ ਦੀ ਹੜਤਾਲ ਸਬੰਧੀ ਅਧਿਆਪਕ ਮੋਰਚੇ ਵੱਲੋਂ ਭਾਰਤ ਬੰਦ ਮੌਕੇ ਸੜਕਾਂ ’ਤੇ ਚੱਕਾ ਜਾਮ ਕਰਨ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 16 ਫਰਵਰੀ ਨੂੰ ਲਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…