ਗਰਮੀਆਂ ’ਚ ਬੁੱਝੇਗੀ ਬੜਮਾਜਰਾ ਵਾਸੀਆਂ ਦੀ ਪਿਆਸ, ਵਿਧਾਇਕ ਕੁਲਵੰਤ ਸਿੰਘ ਨੇ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ

ਤਿੰਨ ਹਫ਼ਤਿਆਂ ਦੇ ਅੰਦਰ-ਅੰਦਰ ਪੂਰਾ ਹੋਵੇਗਾ ਨਵਾਂ ਟਿਊਬਵੈੱਲ ਲਗਾਉਣ ਦਾ ਕੰਮ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 14 ਫਰਵਰੀ:
ਮੁਹਾਲੀ ਦੀ ਜੂਹ ਵਿੱਚ ਵਸਦੇ ਪਿੰਡ ਬੜਮਾਜਰਾ ਦੇ ਵਸਨੀਕਾਂ ਨੂੰ ਐਤਕੀਂ ਗਰਮੀਆਂ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਨਹੀਂ ਰਹੇਗੀ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਬੜਮਾਜਰਾ ਵਿੱਚ ਨਵਾਂ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸ ਕੰਮ ’ਤੇ 27 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਕਰੀਬ 285 ਮੀਟਰ ਡੂੰਘਾ ਇਹ ਪ੍ਰਾਜੈਕਟ ਤਿੰਨ ਹਫ਼ਤਿਆਂ ਦੇ ਅੰਦਰ-ਅੰਦਰ ਪੂਰਾ ਹੋਵੇਗਾ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਮੁਹਾਲੀ ਹਲਕੇ ਵਿੱਚ 8 ਤੋਂ ਵੀ ਵੱਧ ਨਵੇਂ ਟਿਊਬਵੈੱਲ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਅੱਜ ਬੜਮਾਜਰਾ ਵਿੱਚ ਨਵਾਂ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਆਉਂਦੇ ਦਿਨਾਂ ਵਿੱਚ ਇਤਿਹਾਸਕ ਨਗਰ ਚੱਪੜਚਿੜੀ ਸਮੇਤ ਪਿੰਡ ਦਾਊਂ ਸਾਹਿਬ ਅਤੇ ਪਿੰਡ ਤੰਗੌਰੀ ਵਿੱਚ ਵੀ ਬਹੁਤ ਛੇਤੀ ਪਾਣੀ ਦੇ ਟਿਊਬਵੈੱਲਾਂ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਆਪਕ ਸੁਧਾਰ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਹਿਲ ਦੇ ਆਧਾਰ ’ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ‘ਆਪ’ ਦੇ ਬਲਾਕ ਪ੍ਰਧਾਨ ਆਰਪੀ ਸ਼ਰਮਾ, ਸਰਪੰਚ ਰਣਜੀਤ ਕੌਰ, ਕੌਂਸਲਰ ਗੁਰਮੀਤ ਕੌਰ, ‘ਆਪ’ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਨੰਬਰਦਾਰ ਹਰਸੰਗਤ ਸਿੰਘ, ਹਰਬਿੰਦਰ ਸਿੰਘ ਸੈਣੀ, ਗੁਰਨਾਮ ਸਿੰਘ, ਰਾਜੂ ਬੜਮਾਜਰਾ, ਜਸਪਾਲ ਸਿੰਘ ਸਾਬਕਾ ਸਰਪੰਚ, ਸਾਧੂ ਸਿੰਘ, ਸੈਕਟਰੀ ਗੁਰਨਾਮ ਸਿੰਘ, ਸਾਬਕਾ ਸਰਪੰਚ ਸੋਮ ਪ੍ਰਕਾਸ਼, ਬਹਾਦਰ ਸਿੰਘ, ਜਰਨੈਲ ਸਿੰਘ ਅਤੇ ਸਦਾਮ ਹੁਸੈਨ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…