ਮੁੱਖ ਮੰਤਰੀ ਤੀਰਥ ਯਾਤਰਾ: ਪਵਿੱਤਰ ਤਖ਼ਤਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦਾ 15ਵਾਂ ਜਥਾ ਰਵਾਨਾ

ਭਗਵੰਤ ਮਾਨ ਨੇ ਹਜ਼ਾਰਾਂ ਬਜ਼ੁਰਗ ਮਾਪਿਆਂ ਲਈ ਸਰਵਣ ਪੁੱਤਰ ਦਾ ਰੋਲ ਨਿਭਾਇਆ: ਵਿਧਾਇਕ ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 15 ਫਰਵਰੀ:
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਅਤੇ ਗੁਰਦੁਆਰਾ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨਾਂ ਲਈ ਮੁਹਾਲੀ ’ਚੋਂ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਆਪਣੇ ਦਫ਼ਤਰ ਸੈਕਟਰ-79 ਤੋਂ ਰਵਾਨਾ ਕੀਤਾ। ਮੁਹਾਲੀ ਜ਼ਿਲ੍ਹੇ ’ਚੋਂ ਜਾਣ ਵਾਲਾ ਇਹ 15ਵਾਂ ਜਥਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਹਾਲੀ ਸਮੇਤ ਪੰਜਾਬ ਭਰ ਦੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਤਹਿਤ ਹਜ਼ਾਰਾਂ ਹੀ ਸ਼ਰਧਾਲੂ ਪੰਜਾਬ ਅਤੇ ਬਾਹਰਲੇ ਸੂਬਿਆਂ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ।
ਕੁਲਵੰਤ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਲੋੜੀਂਦੇ ਸਮਾਨ ਦੀ ਕਿੱਟਾਂ ਵੀ ਦਿੱਤੀਆਂ ਗਈਆਂ ਹਨ ਤਾਂ ਜੋ ਰਸਤੇ ਵਿੱਚ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ’ਤੇ ਜਾ ਚੁੱਕੇ ਸ਼ਰਧਾਲੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ ਭਗਵੰਤ ਮਾਨ ਦੀ ਸ਼ਲਾਘਾ ਕਰਦੇ ਨਹੀਂ ਥੱਕਦੇ ਕਿਉਂ ਜੋ ਉਨ੍ਹਾਂ ਨੇ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਹਜ਼ਾਰਾਂ ਬਜ਼ੁਰਗਾਂ\ਮਾਪਿਆਂ ਲਈ ਸਰਵਣ ਪੁੱਤਰ ਦਾ ਰੋਲ ਨਿਭਾਉਣ ਲਈ ਪਹਿਲਕਦਮੀ ਕੀਤੀ ਹੈ।

ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਬਲਾਕ ਪ੍ਰਧਾਨ ਆਰਪੀ ਸ਼ਰਮਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਨੰਬਰਦਾਰ ਹਰਸੰਗਤ ਸਿੰਘ, ਹਰਵਿੰਦਰ ਸਿੰਘ ਸੈਣੀ, ਅਕਵਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਭੜਾ ਅਤੇ ਹਰਜੋਤ ਸਿੰਘ ਗੱਬਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…