ਮੁਹਾਲੀ ਨਗਰ ਨਿਗਮ ਨੇ ਵੱਖ-ਵੱਖ ਥਾਵਾਂ ’ਤੇ ਲੱਗੇ 250 ਹੋਰਡਿੰਗ ਤੇ ਬੈਨਰ ਲਾਹੇ

ਨਬਜ਼-ਏ-ਪੰਜਾਬ, ਮੁਹਾਲੀ, 15 ਫਰਵਰੀ:
ਮੁਹਾਲੀ ਨਗਰ ਨਿਗਮ ਵੱਲੋਂ ਹੋਰਡਿੰਗ ਅਤੇ ਬੈਨਰ ਪ੍ਰਦੂਸ਼ਣ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ। ਜਿਸ ਦੇ ਤਹਿਤ ਅੱਜ ਨਿਗਮ ਦੇ ਸਹਾਇਕ ਕਮਿਸ਼ਨ ਰਣਜੀਵ ਕੁਮਾਰ ਦੀ ਅਗਵਾਈ ਵਾਲੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸੜਕਾਂ ਦੇ ਕਿਨਾਰੇ ਲੱਗੇ ਇਸ਼ਤਿਹਾਰਬਾਜ਼ੀ ਦੇ ਬੋਰਡ ਅਤੇ ਬੈਨਰ ਉਤਾਰੇ ਗਏ। ਨਗਰ ਨਿਗਮ ਦੇ ਸੁਪਰਡੈਂਟ ਅਵਤਾਰ ਸਿੰਘ ਕਲਸੀਆ ਨੇ ਦੱਸਿਆ ਕਿ ਇਸ ਦੌਰਾਨ ਨਗਰ ਨਿਗਮ ਵੱਲੋਂ ਸੈਕਟਰ-78, ਸੈਕਟਰ-79, ਸੈਕਟਰ-80, ਉਦਯੋਗਿਕ ਖੇਤਰ, ਟਰੈਫ਼ਿਕ ਲਾਈਟ ਪੁਆਇੰਟ ਫੇਜ਼-7, ਸੈਕਟਰ-71 ਸਮੇਤ ਹੋਰ ਵੱਖ-ਵੱਖ ਥਾਵਾਂ ’ਤੇ ਵੱਡੀ ਗਿਣਤੀ ਵਿੱਚ ਲਗਾਏ ਗਏ ਹੋਰਡਿੰਗ ਅਤੇ ਬੈਨਰ ਲਾਹੇ ਗਏ।
ਸ੍ਰੀ ਕਲਸੀਆਂ ਨੇ ਦੱਸਿਆ ਕਿ ਇਹ ਕਾਰਵਾਈ ਮੁਹਾਲੀ ਨਿਗਮ ਦੇ ਕਮਿਸ਼ਨਰ ਡਾ. ਨਵਜੋਤ ਕੌਰ ਦੇ ਹੁਕਮਾਂ ਅਨੁਸਾਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ ਅਤੇ ਸ਼ਹਿਰ ਵਿੱਚ ਅਣਅਧਿਕਾਰਤ ਤੌਰ ’ਤੇ ਲਗਾਏ ਹੋਰਡਿੰਗ, ਮਸ਼ਹੂਰੀ ਬੋਰਡਾਂ ਅਤੇ ਬੈਨਰ ਉਤਾਰੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਕਰੀਬ 250 ਹੋਰਡਿੰਗ, ਮਸ਼ਹੂਰੀ ਬੋਰਡ ਅਤੇ ਬੈਨਰ ਉਤਾਰੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…