ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 15 ਫਰਵਰੀ:
ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਵਿਸ਼ੇਸ਼ ਮੀਟਿੰਗ ਅੱਜ ਸੋਹਾਣਾ ਥਾਣੇ ਵਿੱਚ ਸਥਿਤ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਲਈ ਸ਼ੁਰੂ ਕੀਤੇ ਸੰਘਰਸ਼ ਦੀ ਹਮਾਇਤ ਕਰਨ ਦਾ ਫ਼ੈਸਲਾ ਲਿਆ ਗਿਆ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਪੂਰਨ ਸਮਰਥਨ ਦਿੱਤਾ ਜਾਵੇਗਾ।

ਮੀਟਿੰਗ ਵਿੱਚ ਐਸੋਸੀਏਸ਼ਨ 100 ਤੋਂ ਵੱਧ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਵੱਖ-ਵੱਖ ਬੁਲਾਰਿਆਂ ਨੇ ਹਰਿਆਣਾ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸੰਵਿਧਾਨ ਅਨੁਸਾਰ ਹਰੇਕ ਵਿਅਕਤੀ ਨੂੰ ਇਨਸਾਫ਼ ਲਈ ਆਪਣੀ ਆਵਾਜ਼ ਬੁਲੰਦ ਕਰਨ ਅਤੇ ਰੋਸ ਪ੍ਰਗਟਾਉਣ ਦਾ ਪੂਰਾ ਹੱਕ ਹੈ।
ਮੀਟਿੰਗ ਵਿੱਚ ਵਿਜੀਲੈਂਸ ਦੇ ਐਸਐਸਪੀ (ਸੇਵਾਮੁਕਤ) ਹਰਗੋਬਿੰਦ ਸਿੰਘ, ਐਸਪੀ (ਸੇਵਾਮੁਕਤ) ਤੇਜਿੰਦਰ ਸਿੰਘ ਸੰਧੂ, ਡੀਐਸਪੀ (ਸੇਵਾਮੁਕਤ) ਸਤਨਾਮ ਸਿੰਘ ਅਤੇ ਜੀਪੀ ਸਿੰਘ, ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ, ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਭਾਂਖਰਪੁਰ, ਇੰਸਪੈਕਟਰ (ਸੇਵਾਮੁਕਤ) ਹਰਵਿੰਦਰ ਕੁਮਾਰ, ਇੰਸਪੈਕਟਰ (ਸੇਵਾਮੁਕਤ) ਦਲਜੀਤ ਸਿੰਘ, ਇੰਸਪੈਕਟਰ (ਸੇਵਾਮੁਕਤ) ਬਲਬੀਰ ਸਿੰਘ, ਰਘਬੀਰ ਸਿੰਘ ਸਾਬਕਾ ਕ੍ਰਾਈਮ ਰੀਡਰ ਐੱਸਐੱਸਪੀ ਮੁਹਾਲੀ, ਗੁਰਮੇਲ ਸਿੰਘ ਸੇਵਾਮੁਕਤ ਥਾਣੇਦਾਰ ਅਤੇ ਗਿਆਨ ਸਿੰਘ ਸੇਵਾਮੁਕਤ ਥਾਣੇਦਾਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…