ਬਿਜਲੀ ਕਾਮਿਆਂ ਵੱਲੋਂ ਮੰਗਾਂ ਸਬੰਧੀ ਮੁਹਾਲੀ ਸਰਕਲ ਦੇ ਬਾਹਰ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ, ਮੁਹਾਲੀ, 16 ਫਰਵਰੀ:
ਪੰਜਾਬ ਰਾਜ ਪਾਵਰਕੌਮ ਟੈਕਨੀਕਲ ਸਰਵਿਸ ਯੂਨੀਅਨ (ਟੀਐਸਯੂ) ਦੇ ਫ਼ੈਸਲੇ ਅਨੁਸਾਰ ਅੱਜ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੀਤੀ ਗਈ ਹੜਤਾਲ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਬਿਜਲੀ ਕਾਮਿਆਂ ਨੇ ਮੁਹਾਲੀ ਸਰਕਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਕਾਨੂੰਨੀ ਸਲਾਹਕਾਰ ਜਤਿੰਦਰ ਸਿੰਘ, ਸਰਕਲ ਮੀਤ ਪ੍ਰਧਾਨ ਗੁਰਮੀਤ ਸਿੰਘ ਦੀ ਦੇਖਰੇਖ ਹੇਠ ਬਿਜਲੀ ਕਾਮਿਆਂ ਨੇ ਸਰਕਾਰ ਦੀ ਨਿੱਜੀਕਰਨ ਦੀ ਨੀਤੀ, ਬਿਜਲੀ ਕਾਨੂੰਨ 2003 ਅਤੇ 2022 ਰੱਦ ਕਰਨ, ਬਿਜਲੀ ਖੇਤਰ ਵਿੱਚ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, ਕੰਮਕਾਰ ਅਨੁਸਾਰ ਨਵੀਆਂ ਰੈਗੂਲਰ ਅਸਾਮੀਆਂ ਦੀ ਭਰਤੀ, ਆਊਟਸੋਰਸ ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਦੇਣ, ਨਵੇਂ ਕਿਰਤ ਕਾਨੂੰਨ ਰੱਦ ਕਰਨ, ਸੀਆਰਏ 295/19 ਵਿੱਚ ਭਰਤੀ ਕੀਤੇ ਸਹਾਇਕ ਲਾਈਨਮੈਨਾਂ ’ਤੇ ਦਰਜ ਕੇਸ ਅਤੇ ਵਿਭਾਗੀ ਕਾਰਵਾਈ ਰੱਦ ਕਰਨ, ਪਟਿਆਲਾ ਸਰਕਲ ਦੇ ਟਰਮੀਨੇਟ ਸਾਥੀਆਂ ਨੂੰ ਬਹਾਲ ਕਰਕੇ ਪੈਨਸ਼ਨਰੀ ਲਾਭ ਦਿੱਤੇ ਜਾਣ।
ਬੁਲਾਰਿਆਂ ਨੇ ਸਿਆਸੀ ਆਧਾਰ ’ਤੇ ਕੀਤੀਆਂ ਬਦਲੀਆਂ ਰੱਦ ਕਰਨ ਦੀ ਮੰਗ ਕੀਤੀ। ਪੁਰਾਣੀ ਪੈਨਸ਼ਨ ਸਕੀਮ ਸਾਰਿਆਂ ’ਤੇ ਲਾਗੂ ਕੀਤੀ ਜਾਵੇ। ਆਰਟੀਐਮ ਅਤੇ ਉ.ਸੀ ਕਾਮਿਆਂ ਨੂੰ ਸਹਾਇਕ ਲਾਈਨਮੈਨ ਅਤੇ ਐਸਐਸਏ ਪਦਉਨਤ ਕਰਕੇ ਉੱਚ ਅਹੁਦੇ ਦਾ ਸਕੇਲ ਲਾਗੂ ਕੀਤਾ ਜਾਵੇ ਅਤੇ ਪੈਨਸ਼ਨਰ ਸਾਥੀਆਂ ਤੋਂ 200 ਰੁਪਏ ਪ੍ਰਤੀ ਮਹੀਨਾ ਜਜ਼ੀਆ ਟੈਕਸ ਵਸੂਲੀ ਬੰਦ ਕੀਤੀ ਜਾਵੇ। ਇਸ ਤੋਂ ਇਲਾਵਾ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਪ੍ਰਭਾਵ ਨੂੰ ਰੋਕਣ ਦੀ ਮੰਗ ਕੀਤੀ ਗਈ। ਦਿੱਲੀ ਜਾ ਰਹੇ ਕਿਸਾਨਾਂ ਉੱਤੇ ਖੱਟਰ ਸਰਕਾਰ ਦੇ ਇਸ਼ਾਰੇ ’ਤੇ ਕੀਤੇ ਲਾਠੀਚਾਰਜ, ਅੱਥਰੂ ਗੈਸ, ਰਬੜ ਦੀਆਂ ਗੋਲੀਆਂ ਚਲਾਉਣ ਦੀ ਸਖ਼ਤ ਨਿਖੇਧੀ ਕੀਤੀ ਗਈ।
ਇਸ ਮੌਕੇ ਜਗਦੀਪ ਸਿੰਘ, ਰਜਿੰਦਰ ਸਿੰਘ ਸਾਬਕਾ ਚੀਫ਼ ਆਰਗੇਨਾਈਜ਼ਰ, ਸਤਵੰਤ ਸਿੰਘ, ਬਿਕਰਮ ਸਿੰਘ, ਜਸਪਾਲ ਸਿੰਘ, ਰਾਧੇ ਸ਼ਿਆਮ, ਹਰਬੰਸ ਸਿੰਘ, ਅਜੀਤ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਸ਼ਰਨਜੀਤ ਸਿੰਘ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਵਿਜੈ ਕੁਮਾਰ, ਪਰਮਜੀਤ ਸਿੰਘ, ਕਪਿਲ ਦੇਵ, ਸੁਰਿੰਦਰ ਸਿੰਘ ਮੱਲੀ, ਬਲਵੀਰ ਸਿੰਘ ਅਤੇ ਰਮੇਸ਼ ਗੁਪਤਾ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…