Share on Facebook Share on Twitter Share on Google+ Share on Pinterest Share on Linkedin ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਮਟੌਰ ਦਾ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 19 ਫਰਵਰੀ: ਆਮ ਆਦਮੀ ਪਾਰਟੀ (ਆਪ) ਦੇ ਐਸਸੀ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਹਰਮੀਤ ਸਿੰਘ ਛਿੱਬਰ ਨੇ ਜ਼ਿਲ੍ਹਾ ਮੁਹਾਲੀ ਦੇ ਨਵ-ਨਿਯੁਕਤ ਪ੍ਰਧਾਨ ਮਨਦੀਪ ਸਿੰਘ ਮਟੌਰ ਦਾ ਇੱਕ ਸਾਦੇ ਸਮਾਰੋਹ ਦੌਰਾਨ ਸਨਮਾਨ ਕੀਤਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਜਸਬੀਰ ਸਿੰਘ ਵੀ ਉਚੇਚੇ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਮੀਤ ਸਿੰਘ ਛਿੱਬਰ ਨੇ ਕਿਹਾ ਕਿ ਦੇਸ਼ ਵਿੱਚ ਇੱਕ ਆਮ ਆਦਮੀ ਪਾਰਟੀ ਹੀ ਹੈ। ਜਿਸ ਨੇ ਹਮੇਸ਼ਾ ਆਪਣੇ ਵਲੰਟੀਅਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਿਆ ਹੈ ਜਦੋਂਕਿ ਰਵਾਇਤੀ ਪਾਰਟੀਆਂ ਨੇ ਨੌਜਵਾਨਾਂ ਨੂੰ ਆਪਣੇ ਵੋਟ ਬੈਂਕ ਵਜੋਂ ਹੀ ਇਸਤੇਮਾਲ ਕੀਤਾ ਹੈ। ਉਨ੍ਹਾਂ ਨੇ ਸੂਬਾ ਪ੍ਰਧਾਨ ਐਸਸੀ ਵਿੰਗ ਕੁਲਵੰਤ ਸਿੰਘ ਪੰਡੋਰੀ ਵਿਧਾਇਕ ਮਹਿਲ ਕਲਾਂ ਅਤੇ ਸੂਬਾ ਜਨਰਲ ਸਕੱਤਰ ਐਸਸੀ ਵਿੰਗ ਜਰਨੈਲ ਨੰਗਲ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਕਿ ਪਾਰਟੀ ਵਿੱਚ ਐਸਸੀ ਵਿੰਗ ਦੀਆਂ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਨਿਭਾਇਆ ਜਾਵੇਗਾ। ਸ੍ਰੀ ਛਿੱਬਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ‘‘ਸਰਕਾਰ ਆਪ ਦੇ ਦੁਆਰ’’ ਮੁਹਿੰਮ ਦਾ ਪੰਜਾਬ ਦੇ ਲੋਕ ਭਰਪੂਰ ਲਾਭ ਲੈ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਤਕਰੀਬਨ 80 ਤੋਂ 90 ਫੀਸਦੀ ਗਰੰਟੀਆਂ ਅਤੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਗਏ ਹਨ ਅਤੇ ਬਾਕੀ ਰਹਿੰਦੇ ਵਾਅਦੇ ਵੀ ਆਉਣ ਵਾਲੇ ਸਮੇਂ ਵਿੱਚ ਪੂਰੇ ਕੀਤੇ ਜਾਣਗੇ ਅਤੇ ਲੋਕ-ਹਿੱਤ ਵਿੱਚ ਵੱਡੇ ਫ਼ੈਸਲੇ ਲਏ ਜਾਣਗੇ। ਅਖੀਰ ਵਿੱਚ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਮਟੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ