ਬੇਬੇ ਨਾਨਕੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 19 ਫਰਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਦੀ ਵੱਡੀ ਭੈਣ ਬੇਬੇ ਨਾਨਕੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਸੁਖਨਿਰੰਜਨ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬੇਬੇ ਨਾਨਕੀ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਬਲਵਿੰਦਰ ਸਿੰਘ ਰੰਗੀਲਾ ਨੇ ਆਪਣੇ ਰਸ-ਭਿੰਨੇ ਕੀਰਤਨ ਅਤੇ ਪ੍ਰਵਚਨਾਂ ਰਾਹੀਂ ਬੇਬੇ ਨਾਨਕੀ ਅਤੇ ਪਹਿਲੀ ਪਾਤਸ਼ਾਹੀ ਨਾਲ ਅਤੁੱਟ ਪਿਆਰ ਅਤੇ ਅਥਾਹ ਸ਼ਰਧਾ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਗਿਆਨੀ ਹਰਪਾਲ ਸਿੰਘ ਗੁਰਦੁਆਰਾ ਰਕਾਬਗੰਜ ਸਾਹਿਬ ਨੇ ਗੁਰੂ ਨਾਨਕ ਦੇਵ ਵੱਲੋਂ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੀਤੀਆਂ ਚਾਰ ਉਦਾਸੀਆਂ ਬਾਰੇ ਦੱਸਿਆ।
ਇਸ ਮੌਕੇ ਮੀਰੀ ਪੀਰੀ ਪੰਥਕ ਢਾਡੀ ਜਥਾ, ਅਕਾਲ ਕਵੀਸ਼ਰੀ ਜਥਾ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਭਾਈ ਕੁਲਦੀਪ ਸਿੰਘ ਜਵੱਦੀ ਟਕਸਾਲ, ਭਾਈ ਹਰਜੀਤ ਸਿੰਘ ਸ਼ਾਹਬਾਦ, ਭਾਈ ਸੁਰਜੀਤ ਸਿੰਘ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਜਰਨੈਲ ਸਿੰਘ ਸਿੰਘਪੁਰਾ ਲੁਧਿਆਣਾ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਨਿਤਿਨ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਸਾਰਾ ਦਿਨ ਹਰਿ ਜਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ, ਖੀਰ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…