ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੰਡੀ ਬੋਰਡ ਕਲੋਨੀ ਸੈਕਟਰ-66 ਵਿੱਚ ਪੌਦੇ ਲਗਾਏ

ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਘੱਟੋ-ਘੱਟ ਪੰਜ ਬੂਟੇ ਲਗਾਉਣ ਲਈ ਪ੍ਰੇਰਿਆ

ਨਬਜ਼-ਏ-ਪੰਜਾਬ, ਮੁਹਾਲੀ, 20 ਫਰਵਰੀ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਹਰਿਆਵਲ ਮੁਹਿੰਮ ਤਹਿਤ ਅੱਜ ਸੈਕਟਰ-66 ਵਿਖੇ ਸਥਿਤ ਮੰਡੀ ਬੋਰਡ ਦੀ ਕਲੌਨੀ ਵਿੱਚ ਫ਼ਲਦਾਰ, ਛਾਂ ਵਾਲੇ ਅਤੇ ਮੈਡੀਸਨ ਦੇ ਪੌਦੇ ਲਗਾਏ ਗਏ। ਜਿਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਉੱਥੇ ਦੇ ਵਸਨੀਕਾਂ ਨੂੰ ਸੌਂਪੀ ਗਈ। ਇਸ ਮੌਕੇ ਚੇਅਰਮੈਨ ਨੇ ਰੁੱਖਾਂ ਦੀ ਸੰਭਾਲ ਅਤੇ ਗਲੋਬਲ ਵਾਰਮਿੰਗ ਕਰਕੇ ਪਲੀਤ ਹੋ ਰਹੇ ਵਾਤਾਵਰਨ ਦੇ ਨੁਕਸਾਨ ਬਾਰੇ ਆਪਣੇ ਵਿਚਾਰ ਰੱਖਦਿਆਂ ਸਮੂਹ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਆਲੇ-ਦੁਆਲੇ ਪੰਜ-ਪੰਜ ਬੂਟੇ ਲਾਜ਼ਮੀ ਲਗਾਉਣ ਲਈ ਉਤਸ਼ਾਹਿਤ ਕੀਤਾ।
ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ ਅਤੇ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਸਾਲ 2023-24 ਦੌਰਾਨ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ ਅਧਿਕਾਰੀਆਂ, ਕਰਮਚਾਰੀਆਂ, ਆੜ੍ਹਤੀ ਐਸੋਸੀਏਸ਼ਨਾਂ ਅਤੇ ਐਨਜੀਓਜ਼ ਦੇ ਸਹਿਯੋਗ ਨਾਲ ਕਰੀਬ 33 ਹਜ਼ਾਰ ਫਲਦਾਰ, ਛਾਂ ਵਾਲੇ ਅਤੇ ਮੈਡੀਸਨ ਦੇ ਪੌਦੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜੇਕਰ ਇਹ ਪੌਦੇ ਟੈਂਡਰ ਪ੍ਰਕਿਰਿਆ ਰਾਹੀਂ ਸਰਕਾਰੀ ਰੇਟਾਂ ਤੇ ਲਗਵਾਏ ਜਾਂਦੇ ਤਾਂ ਇਨ੍ਹਾਂ ਪੌਦਿਆਂ ਨੂੰ ਲਗਾਉਣ ਤੇ ਲਗਪਗ 8.85 ਕਰੋੜ ਰੁਪਏ ਦਾ ਖਰਚਾ ਆਉਣਾ ਸੀ ਪਰ ਆੜ੍ਹਤੀ ਐਸੋਸੀਏਸ਼ਨਾਂ, ਐਨਜੀਓਜ਼ ਅਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਸਦਕਾ ਇਹ ਪੌਦੇ ਮੁਫ਼ਤ ਲਗਾਏ ਗਏ ਹਨ, ਜਿਸ ਨਾਲ ਪੰਜਾਬ ਮੰਡੀ ਬੋਰਡ ਉੱਪਰ ਕੋਈ ਵਿੱਤੀ ਬੋਝ ਵੀ ਨਹੀਂ ਪਿਆ।
ਸ੍ਰੀ ਬਰਸਟ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਬੂਟੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਦੂਸ਼ਣ ਦੇ ਖ਼ਾਤਮੇ ਅਤੇ ਹਰਿਆਲੀ ਨੂੰ ਵਧਾਉਣ ਦੇ ਲਈ ਕਿਸਾਨ ਭਵਨ ਚੰਡੀਗੜ੍ਹ ਵਿੱਚ 7880 ਵਰਗ ਫੁੱਟ ਖੇਤਰ ਵਿੱਚ 700 ਰੁੱਖਾਂ ਦਾ ਜੰਗਲ ਲਗਾਇਆ ਹੋਇਆ ਹੈ। ਇਸ ਮੌਕੇ ਮੰਡੀ ਬੋਰਡ ਦੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਇੰਜੀਨੀਅਰ-ਇਨ-ਚੀਫ਼ ਗੁਰਦੀਪ ਸਿੰਘ, ਮੁੱਖ ਇੰਜੀਨੀਅਰ ਗੁਰਿੰਦਰ ਸਿੰਘ ਚੀਮਾ, ਕਾਰਜਕਾਰੀ ਇੰਜੀਨੀਅਰ ਸੁਖਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਸੈਕਟਰ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…