ਪ੍ਰਕਾਸ਼ ਪੁਰਬ: ਗੁਰਦੁਆਰਾ ਅੰਬ ਸਾਹਿਬ ਵਿਖੇ ਸਾਲਾਨਾ ਜੋੜ-ਮੇਲ ਸ਼ੁਰੂ, ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ, ਮੁਹਾਲੀ, 20 ਫਰਵਰੀ:
ਸ੍ਰੀ ਗੁਰੂ ਹਰਿਰਾਏ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲ ਅੱਜ ਸ਼ੁਰੂ ਹੋ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਅਰਦਾਸ ਉਪਰੰਤ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2 ਵਿਖੇ ਪਹੁੰਚ ਕੇ ਸੰਪੂਰਨ ਹੋਇਆ।
ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਸਮੇਤ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਲੰਗਰ ਲਗਾਏ ਗਏ ਅਤੇ ਨਗਰ ਕੀਰਤਨ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ 22 ਫਰਵਰੀ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਰਾਗੀ ਤੇ ਢਾਡੀ ਜਥੇ ਅਤੇ ਕਥਾ ਵਾਚਕ, ਕਵੀਸ਼ਰੀ, ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ।

ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ, ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਖਰੜ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਸਾਬਕਾ ਕੌਂਸਲਰ ਕੁਲਦੀਪ ਕੌਰ ਕੰਗ, ਪਰਮਜੀਤ ਸਿੰਘ ਕਾਹਲੋਂ, ਐਸਜੀਪੀਸੀ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਬੜੀ, ਪਰਦੀਪ ਸਿੰਘ ਭਾਰਜ, ਪਰਮਜੀਤ ਸਿੰਘ ਗਿੱਲ, ਸੁਰਿੰਦਰ ਸਿੰਘ ਜੰਡੂ, ਬਿਕਰਮ ਸਿੰਘ ਹੂੰਝਣ, ਤਰਸੇਮ ਸਿੰਘ ਖੋਖਰ, ਅਵਤਾਰ ਸਿੰਘ ਸੱਭਰਵਾਲ, ਜਸਪਾਲ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…