ਮੁਹਾਲੀ ਪੁਲੀਸ ਵੱਲੋਂ ਮੋਟਰ ਸਾਈਕਲ ਚੋਰ ਗ੍ਰਿਫ਼ਤਾਰ, ਸਾਥੀ ਫ਼ਰਾਰ, ਚੋਰੀ ਦੇ 3 ਵਾਹਨ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 21 ਫਰਵਰੀ:
ਮੁਹਾਲੀ ਪੁਲੀਸ ਨੇ ਇੱਕ ਮੋਟਰ ਸਾਈਕਲ ਚੋਰ ਨੂੰ ਕਾਬੂ ਕਰਕੇ ਉਸ ਦੀ ਨਿਸ਼ਾਨਦੇਹੀ ’ਤੇ 2 ਮੋਟਰ ਸਾਈਕਲ ਅਤੇ ਇੱਕ ਐਕਟਿਵਾ ਬਰਾਮਦ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐਸਐਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸਪੀ ਹਰਬੀਰ ਸਿੰਘ ਅਟਵਾਲ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਇੰਸਪੈਕਟਰ ਰੁਪਿੰਦਰ ਸਿੰਘ ਨੇ ਕਬੀਰ ਸਿੰਘ ਉਰਫ਼ ਸਾਧ ਵਾਸੀ ਪੱਖੋਵਾਲ ਰੋਡ, ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦੋਂਕਿ ਉਸ ਦਾ ਸਾਥੀ ਕਵੀ ਉਰਫ਼ ਗੁਰੀ ਪੁਲੀਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਭੱਜ ਗਿਆ। ਜਿਸ ਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਫ਼ਰਾਰ ਮੁਲਜ਼ਮ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮ ਕਬੀਰ ਸਿੰਘ ਦੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਸ ਨੇ 4 ਬੁਲਟ ਮੋਟਰ ਸਾਈਕਲ ਅਤੇ 3 ਮੋਟਰ ਸਾਈਕਲ ਚੋਰੀ ਕਰਕੇ ਰਾਜਪੁਰਾ ਖੇਤਰ ਵਿੱਚ ਵੇਚੇ ਹਨ। ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਇਨ੍ਹਾਂ ਨੂੰ ਬਰਾਮਦ ਕਰਨਾ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਧਾਰਾ 379, 411 ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਦੇ ਸਾਥੀ ਕਵੀ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਬੀਰ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ 2 ਅਪਰਾਧਿਕ ਪਰਚੇ ਦਰਜ ਹਨ। ਇਸ ਸਮੇਂ ਉਹ ਸੋਹਾਣਾ ਸਥਿਤ ਪੀਜੀ ਵਿੱਚ ਰਹਿ ਰਿਹਾ ਸੀ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਚੋਰੀ ਦੇ ਹੋਰ ਵਾਹਨਾਂ ਬਾਰੇ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…