ਵਿਧਾਇਕ ਕੁਲਵੰਤ ਸਿੰਘ ਨੇ ਸੁਵਿਧਾ ਕੈਂਪਾਂ ਦਾ ਜਾਇਜ਼ਾ ਲਿਆ, ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਨਬਜ਼-ਏ-ਪੰਜਾਬ, ਮੁਹਾਲੀ, 22 ਫਰਵਰੀ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਪੰਜਾਬ ਸਰਕਾਰ ਆਪ ਦੇ ਦੁਆਰ’ ਮੁਹਿੰਮ ਦੇ ਤਹਿਤ ਅੱਜ ਵੱਖ-ਵੱਖ ਪਿੰਡਾਂ ਦੀਆਂ ਸੱਥਾਂ ਵਿੱਚ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ‘ਆਪ’ ਦੇ ਬਲਾਕ ਪ੍ਰਧਾਨ ਅਵਤਾਰ ਸਿੰਘ ਮੌਲੀ ਬੈਦਵਾਨ ਨੇ ਦੱਸਿਆ ਕਿ ਨਜ਼ਦੀਕੀ ਪਿੰਡ ਸੇਖਨਮਾਜਰਾ, ਕੁਰੜਾ, ਕੁਰਾਲੀ, ਖਾਨਪੁਰ ਖੱਦਰ, ਪਿੰਡ ਨਾਨੂੰਮਾਜਰਾ, ਸੰਭਾਲਕੀ ਅਤੇ ਸੁੱਖਗੜ੍ਹ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ।
‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਵੱਖ-ਵੱਖ ਕੈਂਪਾਂ ਦਾ ਦੌਰਾ ਕਰਕੇ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਜਿਨ੍ਹਾਂ ’ਚੋਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕਾਂ ਪਹੁੰਚ ਕੇ ਸਰਕਾਰੀ ਸਹੂਲਤਾਂ ਦਾ ਲਾਭ ਲੈ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੀਤੀ 6 ਫਰਵਰੀ ਨੂੰ ਨਾਗਰਿਕ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਸੀ ਅਤੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਹੈਲਪਲਾਈਨ ਨੰਬਰ 1076 ’ਤੇ ਵੀ ਤਾਲਮੇਲ ਕਰਕੇ ਆਪਣੇ ਘਰ ਬੈਠੇ ਹੀ 44 ਪ੍ਰਸ਼ਾਸਨਿਕ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਵੀ ਸਮੇਂ ਸਮੇਂ ’ਤੇ ਕੈਂਪਾਂ ਦਾ ਦੌਰਾ ਕਰਕੇ ਲੋਕਾਂ ਤੋਂ ਫੀਡਬੈਕ ਲੈਣ ਦੀ ਹਦਾਇਤ ਕੀਤੀ।
ਵਿਧਾਇਕ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨਆਰਆਈ ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲੀਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…