Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਵੱਲੋਂ ਪੁੱਡਾ ਅਧਿਕਾਰੀ ਖ਼ਿਲਾਫ਼ ਕਾਰਵਾਈ ਸ਼ਲਾਘਾਯੋਗ, ਜਾਇਦਾਦਾਂ ਦੀ ਜਾਂਚ ਮੰਗੀ ਨਬਜ਼-ਏ-ਪੰਜਾਬ, ਮੁਹਾਲੀ, 24 ਫਰਵਰੀ: ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੁੱਡਾ ਅਧਿਕਾਰੀ ਖ਼ਿਲਾਫ਼ ਕੀਤੀ ਗਈ ਤਾਜ਼ਾ ਕਾਰਵਾਈ ਨੂੰ ਸ਼ਲਾਘਾਯੋਗ ਦੱਸਦਿਆਂ ਕੌਂਸਲ ਆਫ਼ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਅਤੇ ਸੁਸਾਇਟੀਜ਼ (ਮੈਗਾ) ਦੇ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ, ਸਰਪ੍ਰਸਤ ਪਾਲ ਸਿੰਘ ਰੱਤੂ, ਦਲਜੀਤ ਸਿੰਘ ਸੈਣੀ, ਮਨੋਜ ਕੁਮਾਰ, ਅਮਰਜੀਤ ਸਿੰਘ ਭੰਵਰਾ, ਐਡਵੋਕੇਟ ਗੌਰਵ ਗੋਇਲ, ਸੁਮਿਕਸ਼ਾ ਸੂਦ, ਜਸਵੀਰ ਸਿੰਘ ਗੜਾਂਗ ਅਤੇ ਭੁਪਿੰਦਰ ਸਿੰਘ ਸੈਣੀ ਨੇ ਕਿਹਾ ਕਿ ਗਮਾਡਾ/ਪੁੱਡਾ ਦੇ ਚੀਫ਼ ਟਾਊਨ ਪਲਾਨਰ ਪੰਕਜ ਬਾਵਾ ਨੂੰ ਅਹੁਦੇ ਤੋਂ ਮੁਅੱਤਲ ਕਰਨ ਅਤੇ ਗ੍ਰਿਫ਼ਤਾਰੀ ਤੋਂ ਬਾਅਦ ਸਰਕਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ ਵਧਿਆ ਹੈ ਅਤੇ ਗਮਾਡਾ\ਪੁੱਡਾ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਵੇਗੀ। ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਉਕਤ ਅਧਿਕਾਰੀ ਦੀ ਕਾਰਗੁਜ਼ਾਰੀ ’ਤੇ ਸ਼ੰਕੇ ਸਨ। ਸਰਕਾਰ ਵੱਲੋਂ ਕੀਤੀ ਕਾਰਵਾਈ ਤੋਂ ਜਾਪਦਾ ਹੈ ਕਿ ਉਨ੍ਹਾਂ ਦੇ ਸ਼ੰਕੇ ਸੱਚੇ ਸਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਕਜ ਬਾਵਾ ਦੀਆਂ ਜਾਇਦਾਦਾਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸ਼ੰਕਾ ਜਾਹਰ ਕੀਤੀ ਕਿ ਅਧਿਕਾਰੀ ਕੋਲ ਕਥਿਤ ਬੇਨਾਮੀ ਜਾਇਦਾਦਾਂ ਹੋ ਸਕਦੀਆਂ ਹਨ ਕਿਉਂਕਿ ਅਧਿਕਾਰੀ ਦਾ ਮੈਗਾ ਪ੍ਰਾਜੈਕਟ ਦੇ ਬਿਲਡਰਾਂ ਅਤੇ ਛੋਟੇ ਬਿਲਡਰਾਂ ਨਾਲ ਸਿੱਧਾ ਰਾਬਤਾ ਸੀ। ਬਿਲਡਰਾਂ ਕੋਲ ਬਹੁਤ ਸਾਰੀਆਂ ਅਜਿਹੀਆਂ ਜਾਇਦਾਦਾਂ ਹਨ ਜੋ ਕਿ ਸਿਰਫ਼ ਬਿਲਡਰਾਂ ਦੇ ਰਿਕਾਰਡ ਵਿੱਚ ਹੀ ਹਨ, ਸਰਕਾਰੀ ਰਿਕਾਰਡ ਵਿੱਚ ਨਹੀਂ? ਲਿਹਾਜ਼ਾ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਵੱਡੇ ਬਿਲਡਰਾਂ ਤੋਂ ਜਾਇਦਾਦਾਂ ਦੇ ਵੇਰਵੇ ਇਕੱਠੇ ਕੀਤੇ ਜਾਣ। ਇਸ ਤਰ੍ਹਾਂ ਹੋਰ ਖ਼ੁਲਾਸੇ ਹੋਣ ਨਾਲ ਪੁੱਡਾ/ਗਮਾਡਾ ਦੇ ਅਧਿਕਾਰੀਆਂ ਅਤੇ ਵੱਡੇ ਲੀਡਰਾਂ ਦੀਆਂ ਜਾਇਦਾਦਾਂ ਦਾ ਸੱਚ ਵੀ ਸਾਹਮਣੇ ਆਵੇਗਾ। ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਜੋ ਪੁੱਡਾ ਦੇ ਚੇਅਰਮੈਨ ਵੀ ਹਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਪੁੱਡਾ/ਗਮਾਡਾ ਦੇ ਹੋਰ ਭ੍ਰਿਸ਼ਟ ਅਧਿਕਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਲੋਕਾਂ ਨੂੰ ਭ੍ਰਿਸ਼ਟ ਅਫ਼ਸਰਾਂ ਦੀ ਲੁੱਟ ਤੋਂ ਬਚਾਇਆ ਜਾ ਸਕੇ। ਇਸ ਮੌਕੇ ਕੰਵਰ ਸਿੰਘ ਗਿੱਲ, ਬੀਆਰ ਕ੍ਰਿਸ਼ਨਾ, ਜਸਪਾਲ ਸਿੰਘ, ਅਜੈਪਾਲ ਸਿੰਘ ਬਰਾੜ, ਜਸਜੀਤ ਸਿੰਘ ਮਿਨਹਾਸ, ਮਨੀਸ਼ ਬਾਂਸਲ, ਸੁਰਿੰਦਰ ਸਿੰਘ, ਸਾਧੂ ਸਿੰਘ, ਸੰਤ ਸਿੰਘ, ਮੁਨੀਸ਼ ਗੁਪਤਾ ਅਤੇ ਚਮਨ ਲਾਲ ਗਿੱਲ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ